Ezra 9:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਸੀਂ ਇਹ ਕਾਰਜ ਕਰ ਚੁੱਕੇ, ਤਾਂ ਆਗੂਆਂ ਨੇ ਮੇਰੇ ਕੋਲ ਆਣ ਕੇ ਆਖਿਆ, “ਹੇ ਅਜ਼ਰਾ! ਇਸਰਾਏਲ ਦੇ ਲੋਕ ਜਾਜਕ ਅਤੇ ਲੇਵੀ ਸਾਡੇ ਦਰਮਿਆਨ ਰਹਿੰਦੇ ਹੋਰਨਾਂ ਦੇਸ਼ਾਂ ਦੇ ਲੋਕਾਂ ਤੋਂ ਵੱਖਰੇ ਨਹੀਂ ਰਹੇ ਹਨ। ਸਗੋਂ ਉਹ, ਕਨਾਨੀਆਂ ਹਿੱਤੀਆਂ, ਫਰਿੱਜੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ, ਤੇ ਅਮੋਰੀਆਂ ਦੇ ਘਿਨਾਉਣੇ ਕੰਮਾਂ ਦੇ ਪ੍ਰਭਾਵ ਦੇ ਹੇਠਾਂ ਆਉਂਦੇ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਏਹ ਸਭ ਕੁਝ ਹੋ ਚੁੱਕਿਆ ਤਾਂ ਸਰਦਾਰਾਂ ਨੇ ਮੇਰੇ ਕੋਲ ਆਣ ਕੇ ਆਖਿਆ ਕਿ ਇਸਰਾਏਲ ਦੀ ਪਰਜਾ, ਜਾਜਕ ਤੇ ਲੇਵੀ ਦੇਸਾਂ ਦੀਆਂ ਉੱਮਤਾਂ ਤੋਂ ਅੱਡ ਨਹੀਂ ਰਹੇ ਹਨ ਪਰ ਕਨਾਨੀਆਂ, ਹਿੱਤੀਆਂ, ਫਰਿੱਜੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ ਤੇ ਅਮੋਰੀਆਂ ਦੇ ਘਿਣਾਉਣੇ ਕੰਮਾਂ ਦੇ ਅਨੁਸਾਰ ਕਰਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਇਹ ਸਭ ਕੁਝ ਹੋ ਚੁੱਕਿਆ ਤਾਂ ਆਗੂਆਂ ਨੇ ਮੇਰੇ ਕੋਲ ਆ ਕੇ ਕਿਹਾ, “ਇਸਰਾਏਲ ਦੀ ਪਰਜਾ, ਜਾਜਕ ਤੇ ਲੇਵੀ ਇਸ ਦੇਸ਼ ਦੀਆਂ ਕੌਮਾਂ ਤੋਂ ਵੱਖਰੇ ਨਹੀਂ ਰਹੇ, ਪਰ ਕਨਾਨੀਆਂ, ਹਿੱਤੀਆਂ, ਫ਼ਰਿੱਜ਼ੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ ਅਤੇ ਅਮੋਰੀਆਂ ਦੇ ਘਿਣਾਉਣੇ ਕੰਮਾਂ ਦੇ ਅਨੁਸਾਰ ਕੰਮ ਕਰਦੇ ਹਨ।