Ezra 9:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੋ ਬਦਕਿਸਮਤੀ ਸਾਨੂੰ ਭੋਗਣੀ ਪਈ ਹੈ ਉਹ ਸਾਡੀਆਂ ਆਪਣੀਆਂ ਗਲਤੀਆਂ ਕਾਰਣ ਹੈ। ਅਸੀਂ ਬਹੁਤ ਭੈੜੇ ਕੰਮ ਕੀਤੇ ਇਸ ਲਈ ਅਸੀਂ ਦੋਸ਼ੀ ਹਾਂ ਪਰ ਪਰਮੇਸ਼ੁਰ, ਤੂੰ ਸਾਨੂੰ ਉਸ ਨਾਲੋਂ ਬਹੁਤ ਘੱਟ ਸਜ਼ਾ ਦਿੱਤੀ ਹੈ ਜਿਸਦੇ ਕਿ ਅਸੀਂ ਅਧਿਕਾਰੀ ਹਾਂ ਉਨ੍ਹਾਂ ਭਿਆਨਕ ਕੰਮਾਂ ਲਈ ਜੋ ਅਸੀਂ ਕੀਤੇ ਸਨ। ਅਤੇ ਤੂੰ ਸਾਡੇ ਕੁਝ ਲੋਕਾਂ ਨੂੰ ਕੈਦ ਤੋਂ ਪਰਤਨ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਨ੍ਹਾਂ ਆਫਤਾਂ ਦੇ ਪਿੱਛੋਂ ਜਿਹੜੀਆਂ ਸਾਡੇ ਬੁਰੇ ਕੰਮਾਂ ਤੇ ਸਾਡੇ ਵੱਡੇ ਦੋਸ਼ਾਂ ਦੇ ਕਾਰਨ ਸਾਡੇ ਉੱਤੇ ਆਈਆਂ, ਹੇ ਸਾਡੇ ਪਰਮੇਸ਼ੁਰ, ਤੈਂ ਸਾਡੇ ਪਾਪਾਂ ਨਾਲੋਂ ਸਾਨੂੰ ਥੋੜੀ ਸਜ਼ਾ ਦਿੱਤੀ ਸਗੋਂ ਇਜੇਹਾ ਛੁਟਕਾਰਾ ਸਾਨੂੰ ਦਿੱਤਾ,-
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਸਾਰੀਆਂ ਮੁਸੀਬਤਾਂ ਦੇ ਬਾਅਦ, ਜਿਹੜੀਆਂ ਸਾਡੇ ਬੁਰੇ ਕੰਮਾਂ ਅਤੇ ਸਾਡੇ ਵੱਡੇ ਦੋਸ਼ਾਂ ਦੇ ਕਾਰਨ ਸਾਡੇ ਉੱਤੇ ਆਈਆਂ, ਹੇ ਸਾਡੇ ਪਰਮੇਸ਼ੁਰ! ਤੂੰ ਸਾਨੂੰ ਸਾਡੇ ਪਾਪਾਂ ਦੇ ਜੋਗ ਬਹੁਤ ਘੱਟ ਸਜ਼ਾ ਦਿੱਤੀ ਅਤੇ ਸਾਨੂੰ ਛੁਟਕਾਰਾ ਦਿੱਤਾ ਹੈ।