Ezra 9:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅਸੀਂ ਜਾਣਦੇ ਹਾਂ ਕਿ ਸਾਨੂੰ ਤੇਰੀ ਹੁਕਮ ਅਦੂਲੀ ਨਹੀਂ ਕਰਨੀ ਚਾਹੀਦੀ ਅਤੇ ਉਨ੍ਹਾਂ ਲੋਕਾਂ ਨਾਲ ਵਿਆਹ ਨਹੀਂ ਕਰਨੇ ਚਾਹੀਦੇ, ਕਿਉਂ ਕਿ ਉਹ ਮੰਦੀਆਂ ਗੱਲਾਂ ਕਰਦੇ ਹਨ। ਹੇ ਪਰਮੇਸ਼ੁਰ, ਜੇਕਰ ਅਸੀਂ ਉਨ੍ਹਾਂ ਲੋਕਾਂ ਨਾਲ ਵਿਆਹ ਕਰਦੇ ਰਹੇ ਤਾਂ ਤੂੰ ਗੁੱਸੇ ਹੋ ਜਾਵੇਂਗਾ ਅਤੇ ਬਿਨਾ ਕਿਸੇ ਨੂੰ ਜਿਉਂਦਿਆਂ ਛੱਡਿਆਂ ਸਾਨੂੰ ਤਬਾਹ ਕਰ ਦੇਵੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਅਸੀਂ ਤੇਰੇ ਹੁਕਮਾਂ ਨੂੰ ਫੇਰ ਤੋੜੀਏ ਅਤੇ ਇਨ੍ਹਾਂ ਘਿਣਾਉਣੇ ਕੰਮ ਕਰਨ ਵਾਲੀਆਂ ਉੱਮਤਾਂ ਨਾਲ ਸਾਕ ਕਰੀਏ? ਕੀ ਤੇਰਾ ਕ੍ਰੋਧ ਏਥੇ ਤੀਕ ਸਾਡੇ ਉੱਤੇ ਨਾ ਭੜਕੇਗਾ ਕਿ ਸਾਡਾ ਕੱਖ ਵੀ ਨਾ ਰਹੇ, ਨਾ ਕੋਈ ਬਕੀਆ ਨਾ ਛੁਟਕਾਰਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਅਸੀਂ ਫੇਰ ਤੇਰੇ ਹੁਕਮਾਂ ਨੂੰ ਤੋੜੀਏ ਅਤੇ ਇਨ੍ਹਾਂ ਘਿਣਾਉਣੇ ਕੰਮ ਕਰਨ ਵਾਲੀਆਂ ਕੌਮਾਂ ਨਾਲ ਸੰਬੰਧ ਜੋੜੀਏ? ਕੀ ਤੇਰਾ ਕ੍ਰੋਧ ਇੱਥੋਂ ਤੱਕ ਸਾਡੇ ਉੱਤੇ ਨਾ ਭੜਕੇਗਾ ਜੋ ਸਾਡਾ ਕੁਝ ਵੀ ਨਾ ਰਹੇ, ਨਾ ਕੋਈ ਬਚੇ ਅਤੇ ਨਾ ਛੁਟਕਾਰਾ ਹੋਵੇ?