Ezra 9:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਲੋਕਾਂ ਨੇ ਆਪਣੇ-ਆਲੇ-ਦੁਆਲੇ ਦੇ ਲੋਕਾਂ ਵਿੱਚ ਵਿਆਹ ਕਰ ਲੇ ਜਦ ਕਿ ਇਸਰਾਏਲ ਦੇ ਮਨੁੱਖ ਖਾਸ ਸਮਝੇ ਗਏ ਸਨ ਪਰ ਹੁਣ ਉਹ ਆਪਣੇ ਆਸ-ਪਾਸ ਦੇ ਲੋਕਾਂ ਵਿੱਚ ਰਲ-ਮਿਲ ਗਏ ਹਨ। ਇਉਂ ਇਸਰਾਏਲ ਦੇ ਆਗੂਆਂ ਅਤੇ ਸਰਦਾਰਾਂ ਨੇ ਆਪਣੇ ਇੱਕ ਬੁਰੀ ਉਦਹਾਰਣ ਲੋਕਾਂ ਅੱਗੇ ਪੇਸ਼ ਕੀਤੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਓਹਨਾਂ ਨੇ ਉਨ੍ਹਾਂ ਦੀਆਂ ਧੀਆਂ ਵਿੱਚੋਂ ਆਪਣੇ ਲਈ ਤੇ ਆਪਣੇ ਪੁੱਤ੍ਰਾਂ ਲਈ ਵਿਆਹ ਲਈਆਂ ਹਨ ਅਤੇ ਪਵਿੱਤ੍ਰ ਅੰਸ ਦੇਸਾਂ ਦੀਆਂ ਉੱਮਤਾਂ ਵਿੱਚ ਰਲ ਮਿਲ ਗਈ ਹੈ ਅਤੇ ਏਸ ਬੇਈਮਾਨੀ ਵਿੱਚ ਸਰਦਾਰਾਂ ਤੇ ਹਾਕਮਾਂ ਦਾ ਹੱਥ ਅੱਗੇ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹਨਾਂ ਨੇ ਉਨ੍ਹਾਂ ਦੀਆਂ ਧੀਆਂ, ਆਪਣੇ ਲਈ ਤੇ ਆਪਣੇ ਪੁੱਤਰਾਂ ਲਈ ਵਿਆਹ ਲਈਆਂ ਹਨ ਅਤੇ ਪਵਿੱਤਰ ਪਰਜਾ ਇਸ ਦੇਸ਼ ਦੀਆਂ ਕੌਮਾਂ ਵਿੱਚ ਰਲ ਮਿਲ ਗਈ ਹੈ, ਅਤੇ ਇਸ ਧੋਖੇ ਵਿੱਚ ਆਗੂ ਅਤੇ ਹਾਕਮ ਸਭ ਤੋਂ ਅੱਗੇ ਹਨ।”