Ezra 9:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫਿਰ ਮੈਂ ਪ੍ਰਾਰਥਨਾ ਕੀਤੀ: “ਮੇਰੇ ਪਰਮੇਸ਼ੁਰ, ਮੈਂ ਤੇਰੇ ਵੱਲ ਤੱਕਣ ਤੋਂ ਵੀ ਸ਼ਰਮਸਾਰ ਹਾਂ ਕਿਉਂ ਕਿ ਸਾਡੇ ਪਾਪ ਸਾਡੇ ਸਿਰਾਂ ਤੋਂ ਵੀ ਉੱਪਰ ਚੜ੍ਹ ਗਏ ਹਨ ਅਤੇ ਅਕਾਸ਼ ਤੀਕ ਪਹੁੰਚ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੈਂ ਸ਼ਰਮਿੰਦਾ ਹਾਂ ਅਤੇ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ, ਮੇਰੇ ਪਰਮੇਸ਼ੁਰ, ਮੈਂ ਲੱਜਿਆਵਾਨ ਹਾਂ ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਦੇ ਉੱਪਰ ਤੋਂ ਵੀ ਵੱਧ ਗਏ ਹਨ ਅਤੇ ਸਾਡੀਆਂ ਬਦਕਾਰੀਆਂ ਅਕਾਸ਼ ਤੀਕ ਪੁੱਜ ਗਈਆਂ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਇਹ ਪ੍ਰਾਰਥਨਾ ਕੀਤੀ, “ਹੇ ਮੇਰੇ ਪਰਮੇਸ਼ੁਰ! ਮੈਂ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ੁਰ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ।