Ezra 9:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਆਪਣੇ ਪੁਰਖਿਆਂ ਦੇ ਸਮੇਂ ਤੋਂ ਲੈ ਕੇ ਹੁਣ ਤੀਕ ਸਾਡੇ ਕੀਤੇ ਪਾਪਾਂ ਦੇ ਦੋਸ਼ੀ ਹਾਂ ਅਤੇ ਇਸ ਕਾਰਣ ਸਾਨੂੰ, ਸਾਡੇ ਪਾਤਸ਼ਾਹ ਅਤੇ ਸਾਡੇ ਜਾਜਕਾਂ ਨੂੰ ਦੰਡ ਮਿਲਿਆ। ਵਿਦੇਸ਼ੀ ਪਾਤਸ਼ਾਹਾਂ ਨੇ ਸਾਨੂੰ ਬੇਇੱਜ਼ਤ ਕੀਤਾ ਹੈ। ਉਨ੍ਹਾਂ ਨੇ ਸਾਡੇ ਤੇ ਹਮਲਾ ਕੀਤਾ, ਸਾਨੂੰ ਲੁੱਟਿਆ, ਅਤੇ ਸਾਡੇ ਲੋਕਾਂ ਨੂੰ ਗੁਲਾਮ ਬਣਾ ਲਿਆ। ਇੰਝ ਅਜੇ ਤੀਕ ਹੁੰਦਾ ਆ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਪਿਓ ਦਾਦਿਆਂ ਦੇ ਦਿਨਾਂ ਤੋਂ ਅੱਜ ਦੇ ਦਿਨ ਤੀਕ ਅਸੀਂ ਵੱਡੀ ਬਦਕਾਰੀ ਵਿੱਚ ਰਹੇ ਹਾਂ ਅਤੇ ਆਪਣੇ ਅਪਰਾਧਾਂ ਦੇ ਕਾਰਨ ਅਸੀਂ ਤੇ ਸਾਡੇ ਪਾਤਸ਼ਾਹ ਤੇ ਸਾਡੇ ਜਾਜਕ ਇਨ੍ਹਾਂ ਦੇਸਾਂ ਦੇ ਪਾਤਸ਼ਾਹਾਂ ਦੇ ਹੱਥ ਵਿੱਚ ਤਲਵਾਰ ਲਈ, ਅਸੀਰੀ ਲਈ, ਲੁੱਟਣ ਲਈ ਅਤੇ ਸ਼ਰਮ ਨਾਲ ਮੂੰਹ ਦੀ ਝੁਲਸ ਲਈ ਹਵਾਲੇ ਕੀਤੇ ਗਏ ਹਾਂ ਜਿਵੇਂ ਅੱਜ ਦੇ ਦਿਨ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਪੁਰਖਿਆਂ ਦੇ ਦਿਨਾਂ ਤੋਂ, ਅੱਜ ਦੇ ਦਿਨ ਤੱਕ ਅਸੀਂ ਵੱਡੀ ਬੁਰਿਆਈ ਕਰਦੇ ਰਹੇ ਹਾਂ ਅਤੇ ਆਪਣੇ ਅਪਰਾਧਾਂ ਦੇ ਕਾਰਨ ਅਸੀਂ ਅਤੇ ਸਾਡੇ ਰਾਜੇ, ਤੇ ਸਾਡੇ ਜਾਜਕ ਇਨ੍ਹਾਂ ਦੇਸਾਂ ਦੇ ਰਾਜਿਆਂ ਦੇ ਹੱਥ ਵਿੱਚ, ਤਲਵਾਰ ਲਈ, ਗ਼ੁਲਾਮੀ ਲਈ, ਲੁੱਟੇ ਜਾਣ ਲਈ, ਅਤੇ ਬੇਇੱਜ਼ਤ ਹੋਣ ਲਈ ਉਨ੍ਹਾਂ ਦੇ ਹਵਾਲੇ ਕੀਤੇ ਜਾਂਦੇ ਰਹੇ ਹਾਂ, ਜਿਵੇਂ ਕਿ ਅੱਜ ਦੇ ਦਿਨ ਹੈ।”