Ezra 9:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਹੁਣ ਕੁਝ ਸਮੇਂ ਲਈ ਯਹੋਵਾਹ, ਸਾਡਾ ਪਰਮੇਸ਼ੁਰ, ਸਾਡੇ ਤੇ ਮਿਹਰਬਾਨ ਹੋਇਆ ਹੈ। ਉਸ ਨੇ ਸਾਡੇ ਚੋ ਕੁਝ ਇੱਕ ਨੂੰ ਕੈਦ ਤੋਂ ਪਰਤਨ ਦਿੱਤਾ ਅਤੇ ਆਪਣੇ ਪਵਿੱਤਰ ਸ਼ਹਿਰ ਵਿੱਚ ਸਾਨੂੰ ਆਪਣਾ ਤੰਬੂ ਗੱਡਣ ਲਈ ਜਗ੍ਹਾ ਦਿੱਤੀ ਹੈ। ਸਾਡੇ ਯਹੋਵਾਹ ਨੇ ਸਾਨੂੰ ਸਾਡੀ ਗੁਲਾਮੀ ਤੋਂ ਸੁੱਖ ਦਾ ਸਾਹ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਥੋੜੇ ਚਿਰ ਤੋਂ ਯਹੋਵਾਹ ਸਾਡੇ ਪਰਮੇਸ਼ੁਰ ਦਾ ਤਰਸ ਸਾਡੇ ਉੱਤੇ ਹੋਇਆ ਹੈ ਅਤੇ ਉਸ ਨੇ ਸਾਡਾ ਕੁਝ ਕੁ ਬਕੀਆ ਬਚਾ ਦਿੱਤਾ ਹੈ ਅਤੇ ਸਾਨੂੰ ਉਸ ਨੇ ਆਪਣੇ ਪਵਿੱਤ੍ਰ ਅਸਥਾਨ ਵਿੱਚ ਇੱਕ ਕਿੱਲ ਬਣਾਇਆ ਹੈ ਤਾਂ ਜੋ ਸਾਡਾ ਪਰਮੇਸ਼ੁਰ ਸਾਡੀਆਂ ਅੱਖਾਂ ਨੂੰ ਰੋਸ਼ਨ ਕਰੇ ਅਤੇ ਸਾਡੀ ਗੁਲਾਮੀ ਵਿੱਚ ਥੋੜੀ ਜਿਹੀ ਤਾਜ਼ੀ ਜ਼ਿੰਦਗੀ ਬਖਸ਼ੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਕੁਝ ਦਿਨਾਂ ਤੋਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਦਯਾ ਸਾਡੇ ਉੱਤੇ ਹੋਈ ਹੈ ਅਤੇ ਉਸ ਨੇ ਸਾਡੇ ਵਿੱਚੋਂ ਕੁਝ ਨੂੰ ਬਚਾ ਲਿਆ ਹੈ ਅਤੇ ਸਾਨੂੰ ਆਪਣੇ ਪਵਿੱਤਰ ਸਥਾਨ ਵਿੱਚ ਇੱਕ ਮਜ਼ਬੂਤ ਕਿੱਲ ਬਣਾਇਆ ਹੈ ਤਾਂ ਜੋ ਸਾਡਾ ਪਰਮੇਸ਼ੁਰ ਸਾਡੀਆਂ ਅੱਖਾਂ ਨੂੰ ਰੋਸ਼ਨੀ ਦੇਵੇ ਅਤੇ ਗ਼ੁਲਾਮੀ ਵਿੱਚ ਸਾਨੂੰ ਥੋੜ੍ਹੀ ਜਿਹੀ ਤਸੱਲੀ ਬਖ਼ਸ਼ੇ।