Galatians 1:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਹੁਣ ਤੁਸੀਂ ਸੋਚਦੇ ਹੋ ਕਿ ਮੈਂ ਲੋਕਾਂ ਨੂੰ ਆਪਣੇ ਆਪ ਨੂੰ ਕਬੂਲ ਕਰਾਉਣ ਦੀ ਕੋਸ਼ਿਸ਼ ਕਰ ਰਿਹਾ ਹਾਂ? ਨਹੀਂ। ਪਰਮੇਸ਼ੁਰ ਹੀ ਹੈ ਜਿਸ ਨੂੰ ਮੈਂ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ। ਕੀ ਮੈਂ ਲੋਕਾਂ ਨੂੰ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ? ਜੇ ਮੈਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੁੰਦਾ, ਤਾਂ ਮੈਂ ਯਿਸੂ ਮਸੀਹ ਦਾ ਇੱਕ ਸੇਵਕ ਨਾ ਹੁੰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਮੈਂ ਮਨੁੱਖਾਂ ਦੀ ਪ੍ਰਵਾਨਗੀ ਲੈਣ ਦੀ ਕੋਸ਼ਿਸ਼ ਕਰ ਰਿਹਾ ਹਾਂ ਜਾਂ ਪਰਮੇਸ਼ਰ ਦੀ? ਜਾਂ ਕੀ ਮੈਂ ਮਨੁੱਖਾਂ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ? ਜੇਕਰ ਮੈਂ ਅਜੇ ਵੀ ਮਨੁੱਖਾਂ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਕਰਦਾ ਹੁੰਦਾ ਤਾਂ ਫਿਰ ਮੈਂ ਮਸੀਹ ਦਾ ਦਾਸ ਨਾ ਹੁੰਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਮੈਂ ਹੁਣ ਮਨੁੱਖਾਂ ਨੂੰ ਸਾਬਤ ਕਰਨਾ ਦੀ ਕੋਸ਼ਿਸ਼ ਕਰ ਰਿਹਾ ਹਾਂ, ਜਾਂ ਪਰਮੇਸ਼ਵਰ ਨੂੰ? ਜਾਂ ਕੀ ਮੈਂ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ? ਜੇ ਮੈਂ ਅਜੇ ਵੀ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੁੰਦਾ, ਤਾਂ ਮੈਂ ਮਸੀਹ ਦਾ ਸੇਵਕ ਨਾ ਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਯਾ ਪਰਮੇਸ਼ੁਰ ਨੂੰ? ਅਥਵਾ ਕੀ ਮੈਂ ਮਨੁੱਖਾਂ ਨੂੰ ਰਿਝਾਇਆ ਚਾਹੁੰਦਾ ਹਾਂ? ਜੇ ਮੈਂ ਅਜੇ ਤੋੜੀ ਮਨੁੱਖਾਂ ਨੂੰ ਰਿਝਾਉਂਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।।
Punjabi ERV
ਕੀ ਹੁਣ ਤੁਸੀਂ ਸੋਚਦੇ ਹੋ ਕਿ ਮੈਂ ਲੋਕਾਂ ਨੂੰ ਆਪਣੇ ਆਪ ਨੂੰ ਕਬੂਲ ਕਰਾਉਣ ਦੀ ਕੋਸ਼ਿਸ਼ ਕਰ ਰਿਹਾ ਹਾਂ? ਨਹੀਂ। ਪਰਮੇਸ਼ੁਰ ਹੀ ਹੈ ਜਿਸਨੂੰ ਮੈਂ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ। ਕੀ ਮੈਂ ਲੋਕਾਂ ਨੂੰ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ? ਜੇ ਮੈਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹਉਂਦਾ, ਤਾਂ ਮੈਂ ਯਿਸੂ ਮਸੀਹ ਦਾ ਇੱਕ ਸੇਵਕ ਨਾ ਹੁੰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن مَیں بندیاں نُوں سجن بنانا آں یا خُدا نُوں؟ مَیں بندیاں نُوں راضی کرنا چاہناں آں؟ جے مَیں ہُن تِیکر بندیاں نُوں خُوش کر دا رہندا تے مسِیح دا بندہ نا ہوندا۔
Punjabi Standard Bible (Punjabi Standard Bible) 2023
ਕੀ ਮੈਂ ਮਨੁੱਖਾਂ ਦੀ ਕਿਰਪਾ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ ਜਾਂ ਪਰਮੇਸ਼ਰ ਦੀ? ਜਾਂ ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰ ਰਿਹਾ ਹੁੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।