Galatians 1:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੂਦੀ ਧਰਮ ਵਿੱਚ ਆਪਣੀ ਉਮਰ ਦੇ ਹੋਰਨਾਂ ਯਹੂਦੀਆਂ ਨਾਲੋਂ ਵੱਧੇਰੇ ਵੱਧ ਰਿਹਾ ਸੀ। ਮੈਂ ਆਪਣੇ ਵੱਲੋਂ ਪੁਰਾਣੀ ਮਰਯਾਦਾ ਦਾ ਅਨੁਸਰਣ ਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਇਹ ਨੇਮ ਉਹੀ ਰਿਵਾਜ਼ ਸਨ ਜਿਨ੍ਹਾਂ ਨੂੰ ਅਸੀਂ ਆਪਣੇ ਪੁਰਖਿਆਂ ਤੋਂ ਹਾਸਿਲ ਕੀਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਆਪਣੇ ਸਮੇਂ ਦੇ ਯਹੂਦੀ ਸਾਥੀਆਂ ਨਾਲੋਂ ਯਹੂਦੀ ਮਤ ਨੂੰ ਮੰਨਣ ਵਿੱਚ ਬਹੁਤ ਅੱਗੇ ਸੀ ਅਤੇ ਆਪਣੇ ਪੁਰਖਿਆਂ ਦੀਆਂ ਰਵਾਇਤਾਂ ਨੂੰ ਪੂਰਾ ਕਰਨ ਵਿੱਚ ਸਰਗਰਮ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਯਹੂਦੀ ਧਰਮ ਵਿੱਚ ਆਪਣੀ ਉਮਰ ਦੇ ਬਹੁਤ ਸਾਰੇ ਲੋਕਾਂ ਤੋਂ ਅੱਗੇ ਵਧ ਰਿਹਾ ਸੀ ਅਤੇ ਮੇਰੇ ਪੁਰਖਿਆਂ ਦੀਆਂ ਪਰੰਪਰਾਵਾਂ ਲਈ ਬਹੁਤ ਜੋਸ਼ੀਲਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣਿਆਂ ਵੱਡਿਆਂ ਦੀਆਂ ਰੀਤਾਂ ਲਈ ਡਾਢਾ ਅਣਖੀ ਹੋ ਕੇ ਮੈਂ ਯਹੂਦੀਆਂ ਦੇ ਮਤ ਵਿੱਚ ਆਪਣੀ ਕੌਮ ਦੇ ਬਾਹਲੇ ਹਾਣੀਆਂ ਨਾਲੋਂ ਸਿਰ ਕੱਢ ਸਾਂ
Punjabi ERV
ਮੈਂ ਯਹੂਦੀ ਧਰਮ ਵਿੱਚ ਆਪਣੀ ਉਮਰ ਦੇ ਹੋਰਨਾਂ ਯਹੂਦੀਆਂ ਨਾਲੋਂ ਵਧੇਰੇ ਵਧ ਰਿਹਾ ਸੀ। ਮੈਂ ਆਪਣੇ ਵੱਲੋਂ ਪੁਰਾਣੀ ਮਰਯਾਦਾ ਦਾ ਅਨੁਸਰਣ ਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਇਹ ਨੇਮ ਉਹੀ ਰਿਵਾਜ਼ ਸਨ ਜਿਨ੍ਹਾਂ ਨੂੰ ਅਸੀਂ ਆਪਣੇ ਪੁਰਖਿਆਂ ਤੋਂ ਹਾਸਿਲ ਕੀਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੇ ਪੁਰਖਿਆਂ ਦੀਆਂ ਰੀਤਾਂ ਲਈ ਬੜਾ ਅਣਖੀ ਹੋ ਕੇ ਮੈਂ ਯਹੂਦੀਆਂ ਦੇ ਧਰਮ ਵਿੱਚ ਆਪਣੀ ਕੌਮ ਦੇ ਮੰਨਣ ਵਾਲਿਆਂ ਨਾਲੋਂ ਜਿਆਦਾ ਉਤਸ਼ਾਹੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں یہُودی طریقے وِچ اپنی قوم دِیاں بتھیریاں ہانِیاں نالوں وَدھدا جان دا ساں تے وڈّیاں دِیاں رِیتاں دے وِچ بڑے جوش نال لگّا ہویا ساں۔
Punjabi Standard Bible (Punjabi Standard Bible) 2023
ਅਤੇ ਆਪਣੀ ਕੌਮ ਵਿੱਚ ਯਹੂਦੀ ਪੰਥ ਦੇ ਆਪਣੇ ਬਹੁਤ ਸਾਰੇ ਹਾਣੀਆਂ ਨਾਲੋਂ ਅੱਗੇ ਸੀ, ਕਿਉਂਕਿ ਮੈਂ ਆਪਣੇ ਪੂਰਵਜਾਂ ਦੀਆਂ ਰੀਤਾਂ ਦੇ ਪ੍ਰਤੀ ਬਹੁਤ ਉਤਸ਼ਾਹੀ ਸੀ।