Galatians 1:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਸਾਡੇ ਪਾਪਾਂ ਲਈ ਆਪਣੇ ਆਪ ਨੂੰ ਕੁਰਬਾਨ ਕੀਤਾ। ਯਿਸੂ ਨੇ ਅਜਿਹਾ ਸਾਨੂੰ ਇਸ ਬਦੀ ਦੀ ਦੁਨੀਆਂ ਤੋਂ ਮੁਕਤ ਕਰਨ ਲਈ ਕੀਤਾ ਜਿਸ ਵਿੱਚ ਅਸੀਂ ਰਹਿੰਦੇ ਹਾਂ। ਇਹੀ ਹੈ ਜੋ ਪਿਤਾ ਪਰਮੇਸ਼ੁਰ ਨੂੰ ਚਾਹੀਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਸੀਹ ਨੇ ਸਾਨੂੰ ਇਸ ਵਰਤਮਾਨ ਦੁਸ਼ਟ ਯੁੱਗ ਤੋਂ ਛੁਟਕਾਰਾ ਦੇਣ ਦੇ ਲਈ ਸਾਡੇ ਪਰਮੇਸ਼ਰ ਅਤੇ ਪਿਤਾ ਦੀ ਇੱਛਾ ਅਨੁਸਾਰ ਆਪਣੇ ਆਪ ਨੂੰ ਸਾਡੇ ਪਾਪਾਂ ਦੀ ਖ਼ਾਤਰ ਦੇ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸਨੇ ਆਪਣੇ ਆਪ ਸਾਡੇ ਪਾਪਾਂ ਲਈ ਦੇ ਦਿੱਤਾ ਤਾਂ ਕਿ ਉਹ ਸਾਨੂੰ ਪਰਮੇਸ਼ਵਰ ਅਤੇ ਪਿਤਾ ਦੀ ਇੱਛਾ ਅਨੁਸਾਰ ਇਸ ਵਰਤਮਾਨ ਦੇ ਬੁਰੇ ਯੁੱਗ ਤੋਂ ਬਚਾ ਸਕੇ,
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ ਭਈ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਇੱਛਿਆ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਜੁੱਗ ਤੋਂ ਬਚਾ ਲਵੇ
Punjabi ERV
ਯਿਸੂ ਨੇ ਸਾਡੇ ਪਾਪਾਂ ਲਈ ਆਪਣੇ ਆਪ ਨੂੰ ਕੁਰਬਾਨ ਕੀਤਾ। ਯਿਸੂ ਨੇ ਅਜਿਹਾ ਸਾਨੂੰ ਇਸ ਬਦੀ ਦੀ ਦੁਨੀਆਂ ਤੋਂ ਮੁਕਤ ਕਰਨ ਲਈ ਕੀਤਾ ਜਿਸ ਵਿੱਚ ਅਸੀਂ ਰਹਿੰਦੇ ਹਾਂ। ਇਹੀ ਹੈ ਜੋ ਪਿਤਾ ਪਰਮੇਸ਼ੁਰ ਨੂੰ ਚਾਹੀਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِس ساڈیاں گُناہاں دے بدلے اپنے آپ نُوں قُربان کر دِتّا۔ ایس کر کے پئی ساڈے خُدا تے باپ دی مرضی دے سببّوں سانُوں ہُن وی بَھیڑی دُنیا توں چھڈائے۔
Punjabi Standard Bible (Punjabi Standard Bible) 2023
ਜਿਸ ਨੇ ਆਪਣੇ ਆਪ ਨੂੰ ਸਾਡੇ ਪਾਪਾਂ ਲਈ ਦੇ ਦਿੱਤਾ ਤਾਂਕਿ ਸਾਡੇ ਪਰਮੇਸ਼ਰ ਅਤੇ ਪਿਤਾ ਦੀ ਇੱਛਾ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਯੁਗ ਤੋਂ ਬਚਾ ਲਵੇ।