Galatians 2:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਸਾਨੂੰ ਕੇਵਲ ਇੱਕ ਗੱਲ ਕਰਨ ਲਈ ਆਖਿਆ ਕਿ ਹਮੇਸ਼ਾ ਗਰੀਬਾਂ ਦੀ ਸਹਾਇਤਾ ਕਰਨੀ ਯਾਦ ਰੱਖਣਾ। ਅਤੇ ਇਹੀ ਸੀ, ਜੋ ਮੈਂ ਅਸਲ ਵਿੱਚ ਕਰਨਾ ਚਾਹੁੰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਕੇਵਲ ਇੱਕ ਹੀ ਗੱਲ ਕਹੀ ਕਿ ਅਸੀਂ ਗ਼ਰੀਬਾਂ ਨੂੰ ਯਾਦ ਰੱਖੀਏ ਜੋ ਮੈਂ ਆਪ ਵੀ ਕਰਨ ਦਾ ਚਾਹਵਾਨ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਨੇ ਸਿਰਫ ਇਹ ਦੱਸਿਆ ਸੀ ਕਿ ਸਾਨੂੰ ਗਰੀਬਾਂ ਨੂੰ ਯਾਦ ਰੱਖਣਾ ਚਾਹੀਦਾ ਹੈ, ਜਿਸ ਚੀਜ਼ ਨੂੰ ਮੈਂ ਹਰ ਸਮੇਂ ਕਰਨ ਲਈ ਉਤਸੁਕ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕੇਵਲ ਅਸੀਂ ਗਰੀਬਾਂ ਨੂੰ ਚੇਤੇ ਰੱਖੀਏ ਜਿਸ ਕੰਮ ਲਈ ਮੈਂ ਵੀ ਲੱਕ ਬੱਧਾ ਸੀ ।।
Punjabi ERV
ਉਨ੍ਹਾਂ ਨੇ ਸਾਨੂੰ ਕੇਵਲ ਇੱਕ ਗੱਲ ਕਰਨ ਲਈ ਆਖਿਆ ਕਿ ਹਮੇਸ਼ਾ ਗਰੀਬਾਂ ਦੀ ਸਹਾਇਤਾ ਕਰਨੀ ਯਾਦ ਰੱਖਣਾ। ਅਤੇ ਇਹੀ ਸੀ, ਜੋ ਮੈਂ ਅਸਲ ਵਿੱਚ ਕਰਨਾ ਚਾਹੁੰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਆਖਿਆ ਕੇਵਲ ਅਸੀਂ ਗ਼ਰੀਬਾਂ ਨੂੰ ਚੇਤੇ ਰੱਖੀਏ ਜਿਸ ਕੰਮ ਲਈ ਮੈਂ ਵੀ ਯਤਨ ਕੀਤਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نِرا ایہہ آکھیا پئی غرِیباں نُوں یاد رکھو۔ جِس گلّ دی مَینُوں آپ وی لگن سی۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਕੇਵਲ ਇਹ ਕਿਹਾ ਕਿ ਅਸੀਂ ਗਰੀਬਾਂ ਦੀ ਸੁੱਧ ਲਈਏ ਅਤੇ ਇਸੇ ਕੰਮ ਨੂੰ ਕਰਨ ਲਈ ਮੈਂ ਆਪ ਵੀ ਯਤਨਸ਼ੀਲ ਸੀ।