Galatians 2:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਉਦੋਂ ਹੋਇਆ ਜਦੋਂ ਪਤਰਸ ਪਹਿਲਾਂ ਪਹਿਲਾਂ ਅੰਤਾਕਿਯਾ ਵਿੱਚ ਆਇਆ। ਉਸ ਨੇ ਗੈਰ ਯਹੂਦੀ ਲੋਕਾਂ ਨਾਲ ਦੋਸਤੀ ਕੀਤੀ ਅਤੇ ਭੋਜਨ ਸਾਂਝਾ ਕੀਤਾ। ਪਰ ਫ਼ੇਰ ਕੁਝ ਯਹੂਦੀ ਲੋਕ ਯਾਕੂਬ ਵੱਲੋਂ ਆਏ। ਜਦੋਂ ਇਹ ਯਹੂਦੀ ਆਏ ਤਾਂ ਪਤਰਸ ਨੇ ਗੈਰ ਯਹੂਦੀਆਂ ਨਾਲ ਖਾਣਾ ਛੱਡ ਦਿੱਤਾ। ਪਤਰਸ ਨੇ ਆਪਣੇ ਆਪ ਨੂੰ ਗੈਰ ਯਹੂਦੀਆਂ ਤੋਂ ਵੱਖ ਕਰ ਲਿਆ। ਉਹ ਉਨ੍ਹਾਂ ਯਹੂਦੀਆਂ ਤੋਂ ਡਰਦਾ ਸੀ ਜਿਹੜੇ ਇਸ ਗੱਲ ਵਿੱਚ ਵਿਸ਼ਵਾਸ ਕਰਦੇ ਸਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਾਹੀਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਹਿਲਾਂ ਉਹ ਪਰਾਈਆਂ ਕੌਮਾਂ ਦੇ ਨਾਲ ਬੈਠ ਕੇ ਭੋਜਨ ਕਰਦਾ ਸੀ ਪਰ ਜਦੋਂ ਕੁਝ ਲੋਕ ਯਾਕੂਬ ਕੋਲੋਂ ਉੱਥੇ ਆਏ ਤਾਂ ਉਹ ਆਪਣੇ ਆਪ ਨੂੰ ਪਿੱਛੇ ਖਿੱਚਣ ਲੱਗਾ ਅਤੇ ਅਲੱਗ ਰਹਿਣ ਲੱਗਾ ਕਿਉਂਕਿ ਉਹ ਉਹਨਾਂ ਤੋਂ ਡਰਨ ਲੱਗਾ ਜੋ ਸੁੰਨਤ ਦੇ ਹੱਕ ਵਿੱਚ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਯਾਕੋਬ ਕੋਲੋ ਕੁਝ ਮਨੁੱਖ ਆਉਣ ਤੋਂ ਪਹਿਲਾਂ, ਉਹ ਗ਼ੈਰ-ਯਹੂਦੀ ਲੋਕਾਂ ਨਾਲ ਖਾਂਦਾ ਹੁੰਦਾ ਸੀ। ਪਰ ਜਦੋਂ ਉਹ ਪਹੁੰਚੇ, ਤਾਂ ਉਹ ਪਿੱਛੇ ਹਟਣ ਲੱਗਾ ਅਤੇ ਆਪਣੇ ਆਪ ਨੂੰ ਗ਼ੈਰ-ਯਹੂਦੀ ਭਰਾਵਾਂ ਤੋਂ ਵੱਖ ਕਰਨ ਲੱਗਾ ਕਿਉਂਕਿ ਉਹ ਸੁੰਨਤ ਸਮੂਹ ਦੇ ਲੋਕਾਂ ਤੋਂ ਡਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਕਿ ਉਸ ਤੋਂ ਅਗੇ ਜੋ ਕਈਕੁ ਜਣੇ ਯਾਕੂਬ ਦੀ ਵੱਲੋਂ ਆਏ ਉਹ ਪਰਾਈ ਕੌਮ ਵਾਲਿਆਂ ਦੇ ਨਾਲ ਖਾਂਦਾ ਹੁੰਦਾ ਸੀ ਪਰ ਜਾਂ ਓਹ ਆਏ ਤਾਂ ਸੁੰਨਤੀਆਂ ਦੇ ਡਰ ਦੇ ਮਾਰੇ ਉਹ ਪਿਛਾਹਾਂ ਹਟ ਗਿਆ ਅਤੇ ਆਪਣੇ ਆਪ ਨੂੰ ਅੱਡ ਕੀਤਾ
Punjabi ERV
ਇਹ ਉਦੋਂ ਹੋਇਆ ਜਦੋਂ ਪਤਰਸ ਪਹਿਲਾਂ ਪਹਿਲਾਂ ਅੰਤਾਕਿਯਾ ਵਿੱਚ ਆਇਆ। ਉਸਨੇ ਗੈਰ ਯਹੂਦੀ ਲੋਕਾਂ ਨਾਲ ਦੋਸਤੀ ਕੀਤੀ ਅਤੇ ਭੋਜਨ ਸਾਂਝਾ ਕੀਤਾ। ਪਰ ਫ਼ੇਰ ਕੁਝ ਯਹੂਦੀ ਲੋਕ ਯਾਕੂਬ ਵੱਲੋਂ ਆਏ। ਜਦੋਂ ਇਹ ਯਹੂਦੀ ਆਏ ਤਾਂ ਪਤਰਸ ਨੇ ਗੈਰ ਯਹੂਦੀਆਂ ਨਾਲ ਖਾਣਾ ਛੱਡ ਦਿੱਤਾ। ਪਤਰਸ ਨੇ ਆਪਣੇ ਆਪ ਨੂੰ ਗੈਰ ਯਹੂਦੀਆਂ ਤੋਂ ਵਖ ਕਰ ਲਿਆ। ਉਹ ਉਨ੍ਹਾਂ ਯਹੂਦੀਆਂ ਤੋਂ ਡਰਦਾ ਸੀ ਜਿਹਡ਼ੇ ਇਸ ਗੱਲ ਵਿੱਚ ਵਿਸ਼ਵਾਸ ਕਰਦੇ ਸਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਾਹੀਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਕਿ ਉਸ ਤੋਂ ਪਹਿਲਾਂ ਜਦੋਂ ਕਈ ਜਣੇ ਯਾਕੂਬ ਦੀ ਵੱਲੋਂ ਆਏ ਤਾਂ ਉਹ ਪਰਾਈਆਂ ਕੌਮਾਂ ਦੇ ਨਾਲ ਖਾਂਦਾ ਹੁੰਦਾ ਸੀ ਪਰ ਜਦੋਂ ਉਹ ਆਏ ਤਾਂ ਯਹੂਦੀਆਂ ਦੇ ਡਰ ਦੇ ਮਾਰੇ ਉਹ ਪਿਛਾਹਾਂ ਹੱਟ ਗਿਆ ਅਤੇ ਆਪਣੇ ਆਪ ਨੂੰ ਅਲੱਗ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی یعقُوب ولّوں کُجھ جِنّیاں دے آؤن توں پہلاں تے اوہ غیر قوماں نال کھاندا ہوندا سی۔ پر جدوں اوہ آ گئے تے سُنتِیاں توں ڈر دا مارا ہَٹ گیا۔ تے وکھرا ہوگیا۔
Punjabi Standard Bible (Punjabi Standard Bible) 2023
ਇਸ ਲਈ ਕਿ ਯਾਕੂਬ ਵੱਲੋਂ ਕੁਝ ਵਿਅਕਤੀਆਂ ਦੇ ਆਉਣ ਤੋਂ ਪਹਿਲਾਂ ਉਹ ਪਰਾਈਆਂ ਕੌਮਾਂ ਦੇ ਲੋਕਾਂ ਨਾਲ ਖਾਂਦਾ ਸੀ, ਪਰ ਜਦੋਂ ਉਹ ਆਏ ਤਾਂ ਸੁੰਨਤੀ ਲੋਕਾਂ ਦੇ ਡਰ ਦੇ ਕਾਰਨ ਉਨ੍ਹਾਂ ਤੋਂ ਪਿਛਾਂਹ ਹਟਣ ਅਤੇ ਕਿਨਾਰਾ ਕਰਨ ਲੱਗਾ।