Galatians 2:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਦੇਖ ਲਿਆ ਕਿ ਯਹੂਦੀ ਕੀ ਕਰਦੇ ਸਨ। ਉਹ ਖੁਸ਼ਖਬਰੀ ਦੇ ਸੱਚ ਉੱਪਰ ਨਹੀਂ ਤੁਰ ਰਹੇ ਸਨ। ਇਸੇ ਲਈ ਮੈਂ ਪਤਰਸ ਨਾਲ ਇੰਝ ਗੱਲ ਕੀਤੀ ਤਾਂ ਕਿ ਹੋਰ ਸਾਰੇ ਯਹੂਦੀ ਵੀ ਮੇਰੀ ਗੱਲ ਸੁਣ ਲੈਣ। ਮੈਂ ਇਹ ਆਖਿਆ, “ਪਤਰਸ ਤੂੰ ਯਹੂਦੀ ਹੈਂ। ਪਰ ਤੂੰ ਇੱਕ ਯਹੂਦੀ ਵਾਂਗ ਨਹੀਂ ਰਹਿੰਦਾ। ਤੂੰ ਤਾਂ ਗੈਰ ਯਹੂਦੀ ਵਾਂਗ ਰਹਿੰਦਾ ਹੈਂ। ਇਸ ਲਈ ਤੂੰ ਹੁਣ ਗੈਰ ਯਹੂਦੀਆਂ ਨੂੰ ਯਹੂਦੀਆਂ ਵਾਂਗ ਰਹਿਣ ਲਈ ਕਿਉਂ ਮਜਬੂਰ ਕਰ ਰਿਹਾ ਹੈਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਮੈਂ ਦੇਖਿਆ ਕਿ ਉਹਨਾਂ ਦਾ ਰਹਿਣ ਸਹਿਣ ਸ਼ੁਭ ਸਮਾਚਾਰ ਦੇ ਸੱਚ ਅਨੁਸਾਰ ਨਹੀਂ ਹੈ, ਤਾਂ ਮੈਂ ਪਤਰਸ ਨੂੰ ਉਹਨਾਂ ਸਾਰਿਆਂ ਦੇ ਸਾਹਮਣੇ ਕਿਹਾ, “ਜੇਕਰ ਤੂੰ ਯਹੂਦੀ ਹੋ ਕੇ ਪਰਾਈਆਂ ਕੌਮਾਂ ਦੀ ਤਰ੍ਹਾਂ ਰਹਿ ਰਿਹਾ ਹੈਂ ਅਤੇ ਯਹੂਦੀਆਂ ਦੀ ਤਰ੍ਹਾਂ ਨਹੀਂ ਤਾਂ ਤੂੰ ਪਰਾਈਆਂ ਕੌਮਾਂ ਨੂੰ ਯਹੂਦੀਆਂ ਦੀ ਤਰ੍ਹਾਂ ਰਹਿਣ ਲਈ ਕਿਉਂ ਮਜਬੂਰ ਕਰ ਰਿਹਾ ਹੈਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਮੈਂ ਵੇਖਿਆ ਕਿ ਉਹ ਖੁਸ਼ਖ਼ਬਰੀ ਦੀ ਸੱਚਾਈ ਦੇ ਅਨੁਸਾਰ ਨਹੀਂ ਚੱਲ ਰਹੇ ਸਨ, ਮੈਂ ਉਨ੍ਹਾਂ ਸਾਰਿਆਂ ਦੇ ਸਾਮ੍ਹਣੇ ਕੈਫ਼ਾਸ ਨੂੰ ਕਿਹਾ, “ਤੁਸੀਂ ਇੱਕ ਯਹੂਦੀ ਹੋ, ਫਿਰ ਵੀ ਤੁਸੀਂ ਇੱਕ ਗੈਰ ਯਹੂਦੀ ਵਾਂਗ ਰਹਿੰਦੇ ਹੋ ਅਤੇ ਨਾ ਕਿ ਇੱਕ ਯਹੂਦੀ ਵਾਂਗ। ਤਾਂ ਫਿਰ, ਇਹ ਕਿਵੇਂ ਹੈ ਕਿ ਤੁਸੀਂ ਗ਼ੈਰ-ਯਹੂਦੀਆਂ ਨੂੰ ਯਹੂਦੀ ਰੀਤੀ ਰਿਵਾਜਾਂ ਦੀ ਪਾਲਣਾ ਕਰਨ ਲਈ ਮਜਬੂਰ ਕਰਦੇ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਮੈਂ ਵੇਖਿਆ ਜੋ ਓਹ ਇੰਜੀਲ ਦੀ ਸਚਿਆਈ ਦੇ ਅਨੁਸਾਰ ਸਿੱਧੀ ਚਾਲ ਨਹੀਂ ਚੱਲਦੇ ਹਨ ਤਾਂ ਸਭਨਾਂ ਦੇ ਅੱਗੇ ਕੇਫ਼ਾਸ ਨੂੰ ਆਖਿਆ ਭਈ ਜਦੋਂ ਤੂੰ ਯਹੂਦੀ ਹੋ ਕੇ ਪਰਾਈਆਂ ਕੌਮਾਂ ਦੀ ਰੀਤ ਉੱਤੇ ਚੱਲਦਾ ਹੈਂ ਅਤੇ ਯਹੂਦੀਆਂ ਦੀ ਰੀਤ ਉੱਤੇ ਨਹੀਂ ਤਾਂ ਤੂੰ ਕਿਵੇਂ ਪਰਾਈਆਂ ਕੌਮਾਂ ਨੂੰ ਯਹੂਦੀਆਂ ਦੀ ਰੀਤ ਉੱਤੇ ਬਦੋਬਦੀ ਚਲਾਉਂਦਾ ਹੈਂ?
Punjabi ERV
ਮੈਂ ਦੇਖ ਲਿਆ ਕਿ ਯਹੂਦੀ ਕੀ ਕਰਦੇ ਸਨ। ਉਹ ਖੁਸ਼ਖਬਰੀ ਦੇ ਸੱਚ ਉੱਪਰ ਨਹੀਂ ਤੁਰ ਰਹੇ ਸਨ। ਇਸੇ ਲਈ ਮੈਂ ਪਤਰਸ ਨਾਲ ਇੰਝ ਗੱਲ ਕੀਤੀ ਤਾਂ ਕਿ ਹੋਰ ਸਾਰੇ ਯਹੂਦੀ ਵੀ ਮੇਰੀ ਗੱਲ ਸੁਣ ਲੈਣ। ਮੈਂ ਇਹ ਆਖਿਆ, “ਪਤਰਸ ਤੂੰ ਯਹੂਦੀ ਹੈ। ਪਰ ਤੂੰ ਇੱਕ ਯਹੂਦੀ ਵਾਂਗ ਨਹੀਂ ਰਹਿੰਦਾ। ਤੂੰ ਤਾਂ ਗੈਰ ਯਹੂਦੀ ਵਾਂਗ ਰਹਿੰਦਾ ਹੈਂ। ਇਸ ਲਈ ਤੂੰ ਹੁਣ ਗੈਰ ਯਹੂਦੀਆਂ ਨੂੰ ਯਹੂਦੀਆਂ ਵਾਂਗ ਰਹਿਣ ਲਈ ਕਿਉਂ ਮਜਬੂਰ ਕਰ ਰਿਹਾ ਹੈਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਮੈਂ ਵੇਖਿਆ ਜੋ ਉਹ ਖੁਸ਼ਖਬਰੀ ਦੀ ਸਚਿਆਈ ਦੇ ਅਨੁਸਾਰ ਸਿੱਧੀ ਚਾਲ ਨਹੀਂ ਚੱਲਦੇ ਹਨ ਤਾਂ ਸਭਨਾਂ ਦੇ ਅੱਗੇ ਕੇਫ਼ਾਸ ਨੂੰ ਆਖਿਆ ਕਿ ਜਦੋਂ ਤੂੰ ਯਹੂਦੀ ਹੋ ਕੇ ਪਰਾਈਆਂ ਕੌਮਾਂ ਦੀ ਰੀਤ ਉੱਤੇ ਚੱਲਦਾ ਹੈਂ ਅਤੇ ਯਹੂਦੀਆਂ ਦੀ ਰੀਤ ਉੱਤੇ ਨਹੀਂ ਚੱਲਦਾ, ਤਾਂ ਤੂੰ ਕਿਵੇਂ ਗ਼ੈਰ ਕੌਮਾਂ ਨੂੰ ਯਹੂਦੀਆਂ ਦੀ ਰੀਤ ਉੱਤੇ ਜ਼ਬਰਦਸਤੀ ਚਲਾਉਂਦਾ ਹੈਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جدوں مَیں ویکھیا پئی اوہ اِنجِیل دی سچیائی دے سببّوں سِدّھے راہ نئیں ٹُردے تے مَیں سبھناں دے سامھنے کیفا نُوں آکھیا۔ پئی جے یہُودی ہوندیاں تیرا ورتاوا غیر قوماں وانگر رہیا اے۔ نا یہُودِیاں وانگر تے تُوں یہُودِیاں دِیاں رِیتاں اُتّے چَلّن لئی غیر قوماں نُوں مجبُور کیوں کرنا ایں؟
Punjabi Standard Bible (Punjabi Standard Bible) 2023
ਪਰ ਜਦੋਂ ਮੈਂ ਵੇਖਿਆ ਕਿ ਉਹ ਖੁਸ਼ਖ਼ਬਰੀ ਦੀ ਸਚਾਈ ਦੇ ਅਨੁਸਾਰ ਸਿੱਧੀ ਚਾਲ ਨਹੀਂ ਚੱਲਦੇ ਤਾਂ ਮੈਂ ਸਭਨਾਂ ਦੇ ਸਾਹਮਣੇ ਕੇਫ਼ਾਸ ਨੂੰ ਕਿਹਾ, “ਜੇ ਤੂੰ ਆਪ ਯਹੂਦੀ ਹੋ ਕੇ ਯਹੂਦੀਆਂ ਵਾਂਗ ਨਹੀਂ, ਸਗੋਂ ਗੈਰ-ਯਹੂਦੀਆਂ ਵਾਂਗ ਚੱਲਦਾ ਹੈਂ ਤਾਂ ਫਿਰ ਤੂੰ ਗੈਰ-ਯਹੂਦੀਆਂ ਨੂੰ ਯਹੂਦੀਆਂ ਵਾਂਗ ਚੱਲਣ ਲਈ ਕਿਉਂ ਮਜ਼ਬੂਰ ਕਰਦਾ ਹੈਂ?”