Galatians 2:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਨੇਮ ਲਈ ਜਿਉਣਾ ਛੱਡ ਦਿੱਤਾ। ਇਹ ਨੇਮ ਹੀ ਸੀ ਜਿਸਨੇ ਮੈਨੂੰ ਮਾਰ ਦਿੱਤਾ ਸੀ। ਮੈਂ ਨੇਮ ਖਾਤਰ ਇਸ ਲਈ ਮਰਿਆ ਤਾਂ ਜੋ ਹੁਣ ਮੈਂ ਪਰਮੇਸ਼ੁਰ ਲਈ ਜਿਉਂ ਸੱਕਾਂ। ਮੈਨੂੰ ਮਸੀਹ ਨਾਲ ਹੀ ਸਲੀਬ ਦਿੱਤੀ ਗਈ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਮੈਂ ਵਿਵਸਥਾ ਦੇ ਰਾਹੀਂ ਵਿਵਸਥਾ ਦੇ ਲਈ ਮਰ ਚੁੱਕਾ ਹਾਂ ਤਾਂ ਜੋ ਮੈਂ ਪਰਮੇਸ਼ਰ ਦੇ ਲਈ ਜੀਵਾਂ । ਮੈਂ ਤਾਂ ਮਸੀਹ ਦੇ ਨਾਲ ਸਲੀਬ ਉੱਤੇ ਚੜ੍ਹਾਇਆ ਜਾ ਚੁੱਕਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਕਿਉਂਕਿ ਬਿਵਸਥਾ ਦੁਆਰਾ ਮੈਂ ਬਿਵਸਥਾ ਲਈ ਮਸੀਹ ਨਾਲ ਸਲੀਬ ਉੱਤੇ ਮਰਿਆ ਤਾਂ ਜੋ ਮੈਂ ਪਰਮੇਸ਼ਵਰ ਲਈ ਜੀ ਸਕਾਂ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਮੈਂ ਸ਼ਰਾ ਹੀ ਦੇ ਕਾਰਨ ਸ਼ਰਾ ਦੀ ਵੱਲੋਂ ਮੋਇਆ ਭਈ ਪਰਮੇਸ਼ੁਰ ਲਈ ਜੀਉਂਦਾ ਰਹਾਂ
Punjabi ERV
ਮੈਂ ਨੇਮ ਲਈ ਜਿਉਣਾ ਛੱਡ ਦਿੱਤਾ। ਇਹ ਨੇਮ ਹੀ ਸੀ ਜਿਸਨੇ ਮੈਨੂੰ ਮਾਰ ਦਿੱਤਾ ਸੀ। ਮੈਂ ਨੇਮ ਖਾਤਰ ਇਸ ਲਈ ਮਰਿਆ ਤਾਂ ਜੋ ਹੁਣ ਮੈਂ ਪਰਮੇਸ਼ੁਰ ਲਈ ਜਿਉਂ ਸਕਾਂ। ਮੈਨੂੰ ਮਸੀਹ ਨਾਲ ਹੀ ਸਲੀਬ ਦਿੱਤੀ ਗਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਮੈਂ ਬਿਵਸਥਾ ਹੀ ਦੇ ਕਾਰਨ ਬਿਵਸਥਾ ਦੀ ਵੱਲੋਂ ਮਰਿਆ ਤਾਂ ਕਿ ਪਰਮੇਸ਼ੁਰ ਲਈ ਜਿਉਂਦਾ ਰਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس کر کے پئی مَیں شریعت دی راہِیں شریعت ولّوں مر گیا تاں جو خُدا ولّوں جِیُوپَواں۔
Punjabi Standard Bible (Punjabi Standard Bible) 2023
ਕਿਉਂ ਜੋ ਮੈਂ ਬਿਵਸਥਾ ਦੇ ਦੁਆਰਾ ਬਿਵਸਥਾ ਲਈ ਮਰ ਗਿਆ ਤਾਂਕਿ ਪਰਮੇਸ਼ਰ ਲਈ ਜੀ ਸਕਾਂ।