Galatians 2:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜਿਹੜਾ ਜੀਵਨ ਮੈਂ ਹੁਣ ਜਿਉਂ ਰਿਹਾ ਹਾਂ ਉਹ ਮੇਰਾ ਨਹੀਂ ਹੈ। ਉਹ ਤਾਂ ਮੇਰੇ ਅੰਦਰ ਮਸੀਹ ਜਿਉਂ ਰਿਹਾ ਹੈ। ਮੈਂ ਹਾਲੇ ਵੀ ਆਪਣੇ ਸਰੀਰ ਵਿੱਚ ਜਿਉਂਦਾ ਹਾਂ ਪਰ ਮੈਂ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰਾਹੀਂ ਜਿਉਂਦਾ ਹਾਂ। ਉਸ ਨੇ ਮੈਨੂੰ ਪਿਆਰ ਕੀਤਾ ਅਤੇ ਮੈਨੂੰ ਬਚਾਉਣ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਮੈਂ ਨਹੀਂ ਜਿਊਂਦਾ ਸਗੋਂ ਮਸੀਹ ਮੇਰੇ ਵਿੱਚ ਜੀਅ ਰਹੇ ਹਨ । ਮੈਂ ਜੋ ਹੁਣ ਜੀਅ ਰਿਹਾ ਹਾਂ, ਇਹ ਕੇਵਲ ਉਸ ਵਿਸ਼ਵਾਸ ਦੇ ਰਾਹੀਂ ਜੀਅ ਰਿਹਾ ਹਾਂ ਜੋ ਪਰਮੇਸ਼ਰ ਦੇ ਪੁੱਤਰ ਵਿੱਚ ਹੈ, ਜਿਹਨਾਂ ਨੇ ਮੇਰੇ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਅਤੇ ਮੈਂ ਹੁਣ ਨਹੀਂ ਜੀਉਂਦਾ, ਪਰ ਮਸੀਹ ਮੇਰੇ ਵਿੱਚ ਜੀਉਂਦਾ ਹੈ। ਜੋ ਜੀਵਨ ਮੈਂ ਹੁਣ ਸਰੀਰ ਵਿੱਚ ਜੀ ਰਿਹਾ ਹਾਂ, ਮੈਂ ਪਰਮੇਸ਼ਵਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜੀਉਂਦਾ ਹਾਂ, ਜਿਸਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਬਲੀਦਾਨ ਦੇ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਮਸੀਹ ਦੇ ਨਾਲ ਸਲੀਬ ਦਿੱਤਾ ਗਿਆ ਹਾਂ ਪਰ ਹੁਣ ਤੋਂ ਮੈਂ ਤਾਂ ਨਹੀਂ ਜੀਉਂਦਾ ਸਗੋਂ ਮਸੀਹ ਮੇਰੇ ਵਿੱਚ ਜੀਉਂਦਾ ਹੈ ਅਤੇ ਹੁਣ ਜਿਹੜਾ ਜੀਵਨ ਸਰੀਰ ਵਿੱਚ ਭੋਗਦਾ ਹਾਂ ਸੋ ਪਰਮੇਸ਼ੁਰ ਦੇ ਪੁੱਤ੍ਰ ਉੱਤੇ ਨਿਹਚਾ ਨਾਲ ਭੋਗਦਾ ਹਾਂ ਜਿਹ ਨੇ ਮੇਰੇ ਨਾਲ ਪ੍ਰੇਮ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ
Punjabi ERV
ਇਸ ਲਈ ਜਿਹਡ਼ਾ ਜੀਵਨ ਮੈਂ ਹੁਣ ਜਿਉਂ ਰਿਹਾ ਹਾਂ ਉਹ ਮੇਰਾ ਨਹੀਂ ਹੈ। ਉਹ ਤਾਂ ਮੇਰੇ ਅੰਦਰ ਮਸੀਹ ਜਿਉਂ ਰਿਹਾ ਹੈ। ਮੈਂ ਹਾਲੇ ਵੀ ਆਪਣੇ ਸ਼ਰੀਰ ਵਿੱਚ ਜਿਉਂਦਾ ਹਾਂ ਪਰ ਮੈਂ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰਾਹੀਂ ਜਿਉਂਦਾ ਹਾਂ। ਉਸਨੇ ਮੈਨੂੰ ਪਿਆਰ ਕੀਤਾ ਅਤੇ ਮੈਨੂੰ ਬਚਾਉਣ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں مسِیح دے نال سُولی دِتّا گیا آں ہُن مَیں جِیوندا نا رہیا۔ سگوں مسِیح میرے وِچ جِیوندا اے۔ تے مَیں جیہڑا ہُن جِسم وِچ جِیوناں آں۔ تے خُدا دے پُتر اُتّے اِیمان لیاؤن نال جِیوناں آں۔ جِس مَینُوں پیار کِیتا تے میری تھانویں اپنا آپ دے دِتّا۔
Punjabi Standard Bible (Punjabi Standard Bible) 2023
ਮੈਂ ਮਸੀਹ ਦੇ ਨਾਲ ਸਲੀਬ ਚੜ੍ਹਾਇਆ ਗਿਆ ਹਾਂ; ਹੁਣ ਤੋਂ ਮੈਂ ਨਹੀਂ ਜੀਉਂਦਾ, ਪਰ ਮਸੀਹ ਮੇਰੇ ਵਿੱਚ ਜੀਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜੀਉਂਦਾ ਹਾਂ ਉਹ ਕੇਵਲ ਉਸ ਵਿਸ਼ਵਾਸ ਨਾਲ ਜੀਉਂਦਾ ਹਾਂ ਜਿਹੜਾ ਪਰਮੇਸ਼ਰ ਦੇ ਪੁੱਤਰ ਉੱਤੇ ਹੈ ਜਿਸ ਨੇ ਮੇਰੇ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।