Galatians 2:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਦਾਤ ਪਰਮੇਸ਼ੁਰ ਵੱਲੋਂ ਹੈ ਅਤੇ ਇਹ ਮੇਰੇ ਲਈ ਬਹੁਤ ਮਹੱਤਵਪੂਰਣ ਹੈ। ਕਿਉਂਕਿ ਜੇਕਰ ਨੇਮ ਹੀ ਸਾਨੂੰ ਧਰਮੀ ਬਣਾ ਸੱਕਦਾ ਹੁੰਦਾ, ਤਾਂ ਫ਼ੇਰ ਮਸੀਹ ਦੇ ਮਰਨ ਦਾ ਕੋਈ ਕਾਰਣ ਹੀ ਨਾ ਹੁੰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਪਰਮੇਸ਼ਰ ਦੀ ਕਿਰਪਾ ਨੂੰ ਰੱਦਦਾ ਨਹੀਂ ਕਿਉਂਕਿ ਜੇਕਰ ਮਨੁੱਖ ਦਾ ਪਰਮੇਸ਼ਰ ਦੇ ਨਾਲ ਨੇਕ ਸੰਬੰਧ ਵਿਵਸਥਾ ਦੁਆਰਾ ਠੀਕ ਹੋ ਸਕਦਾ ਤਾਂ ਫਿਰ ਮਸੀਹ ਦਾ ਮਰਨਾ ਵਿਅਰਥ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਪਰਮੇਸ਼ਵਰ ਦੀ ਕਿਰਪਾ ਨੂੰ ਪਾਸੇ ਨਹੀਂ ਰੱਖਦਾ, ਕਿਉਂਕਿ ਜੇ ਬਿਵਸਥਾ ਦੁਆਰਾ ਧਾਰਮਿਕਤਾ ਪ੍ਰਾਪਤ ਹੋ ਸਕਦੀ ਹੁੰਦੀ, ਤਾਂ ਫਿਰ ਮਸੀਹ ਦਾ ਮਰਨਾ ਵਿਅਰਥ ਹੀ ਹੋਇਆ!”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਪਰਮੇਸ਼ੁਰ ਦੀ ਕਿਰਪਾ ਨੂੰ ਅਕਾਰਥ ਨਹੀਂ ਕਰਦਾ ਕਿਉਂਕਿ ਜੇ ਸ਼ਰਾ ਦੇ ਰਾਹੀਂ ਧਰਮ ਪਰਾਪਤ ਹੁੰਦਾ ਤਾਂ ਮਸੀਹ ਐਵੇਂ ਹੀ ਮੋਇਆ।।
Punjabi ERV
ਇਹ ਦਾਤ ਪਰਮੇਸ਼ੁਰ ਵੱਲੋਂ ਹੈ ਅਤੇ ਇਹ ਮੇਰੇ ਲਈ ਬਹੁਤ ਮਹੱਤਵਪੂਰਣ ਹੈ। ਕਿਉਂਕਿ ਜੇਕਰ ਨੇਮ ਹੀ ਸਾਨੂੰ ਧਰਮੀ ਬਣਾ ਸਕਦਾ ਹੁੰਦਾ, ਤਾਂ ਫ਼ੇਰ ਮਸੀਹ ਦੇ ਮਰਨ ਦਾ ਕੋਈ ਕਾਰਣ ਹੀ ਨਾ ਹੁੰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਹੀਂ ਸਮਝਦਾ ਕਿਉਂਕਿ ਜੇ ਬਿਵਸਥਾ ਦੇ ਰਾਹੀਂ ਧਾਰਮਿਕਤਾ ਹੁੰਦੀ ਤਾਂ ਮਸੀਹ ਦਾ ਮਰਨਾ ਵਿਅਰਥ ਹੀ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں خُدا دے فضل نُوں ایویں نئیں گواؤندا۔ کیوں جو جے راست بازی شریعت دی راہِیں ہوندی اے تے مسِیح ایویں موئیا۔
Punjabi Standard Bible (Punjabi Standard Bible) 2023
ਮੈਂ ਪਰਮੇਸ਼ਰ ਦੀ ਕਿਰਪਾ ਨੂੰ ਵਿਅਰਥ ਨਹੀਂ ਠਹਿਰਾਉਂਦਾ, ਕਿਉਂਕਿ ਜੇ ਧਾਰਮਿਕਤਾ ਬਿਵਸਥਾ ਦੇ ਰਾਹੀਂ ਹੈ ਤਾਂ ਮਸੀਹ ਦਾ ਮਰਨਾ ਵਿਅਰਥ ਠਹਿਰਿਆ।