Galatians 2:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਨਾਲ ਤੀਤੁਸ ਵੀ ਸੀ। ਤੀਤੁਸ ਇੱਕ ਯੂਨਾਨੀ ਹੈ। ਪਰ ਇਨ੍ਹਾਂ ਆਗੂਆਂ ਨੇ ਤੀਤੁਸ ਨੂੰ ਵੀ ਸੁੰਨਤ ਕਰਨ ਤੇ ਮਜਬੂਰ ਨਹੀਂ ਕੀਤਾ। ਇਨ੍ਹਾਂ ਗੱਲਾਂ ਬਾਰੇ ਗੱਲ ਕਰਨੀ ਸਾਡੇ ਲਈ ਜ਼ਰੂਰੀ ਹੈ ਕਿਉਂ ਕਿ ਕੁਝ ਨਕਲੀ ਭਰਾ ਚੋਰੀ ਛੁੱਪੇ ਸਾਡੇ ਸਮੂਹ ਅੰਦਰ ਆ ਵੜੇ ਸਨ। ਉਹ ਜਸੂਸਾਂ ਦੀ ਤਰ੍ਹਾਂ ਮਸੀਹ ਯਿਸੂ ਵਿੱਚ ਸਾਡੀ ਸੁਤੰਤਰਤਾ ਬਾਰੇ ਜਾਣ ਗਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉੱਥੇ ਮੇਰੇ ਸਾਥੀ ਤੀਤੁਸ ਨੂੰ ਜੋ ਇੱਕ ਯੂਨਾਨੀ ਸੀ, ਕਿਸੇ ਨੇ ਸੁੰਨਤ ਕਰਵਾਉਣ ਦੇ ਲਈ ਮਜਬੂਰ ਨਹੀਂ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਵੀ ਤੀਤੁਸ, ਜੋ ਮੇਰੇ ਨਾਲ ਸੀ, ਉਸ ਨੂੰ ਵੀ ਸੁੰਨਤ ਕਰਵਾਉਣ ਲਈ ਮਜਬੂਰ ਨਹੀਂ ਕੀਤਾ ਗਿਆ, ਭਾਵੇਂ ਉਹ ਯੂਨਾਨੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੀਤੁਸ ਵੀ ਜੋ ਮੇਰੇ ਨਾਲ ਸੀ ਭਾਵੇਂ ਯੂਨਾਨੀ ਸੀ ਤਾਂ ਵੀ ਧੱਕੋ ਧੱਕੀ ਸੁੰਨਤੀ ਨਾ ਬਣਾਇਆ ਗਿਆ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੀਤੁਸ ਵੀ ਜੋ ਮੇਰੇ ਨਾਲ ਸੀ, ਭਾਵੇਂ ਯੂਨਾਨੀ ਸੀ ਤਾਂ ਵੀ ਜ਼ਬਰਦਸਤੀ ਸੁੰਨਤੀ ਨਾ ਬਣਾਇਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر طِطُس جیہڑا میرے نال سی۔ تے یُونانی اے سُنتی بہن لئی مجبُور نا کِیتا گیا۔
Punjabi Standard Bible (Punjabi Standard Bible) 2023
ਪਰ ਤੀਤੁਸ ਜੋ ਮੇਰੇ ਨਾਲ ਸੀ, ਉਸ ਨੂੰ ਯੂਨਾਨੀ ਹੋਣ 'ਤੇ ਵੀ ਸੁੰਨਤ ਕਰਾਉਣ ਲਈ ਮਜ਼ਬੂਰ ਨਾ ਕੀਤਾ ਗਿਆ।