Galatians 2:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਲੋਕ ਮਹੱਤਵਪੂਰਣ ਲੱਗਦੇ ਹਨ ਉਨ੍ਹਾਂ ਨੇ ਖੁਸ਼ਖਬਰੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਿਸਦਾ ਮੈਂ ਪ੍ਰਚਾਰ ਕਰ ਰਿਹਾ ਸਾਂ। ਮੇਰੇ ਲਈ ਇਸ ਗੱਲ ਦਾ ਕੋਈ ਅਰਥ ਨਹੀਂ ਸੀ ਕਿ ਉਹ “ਮਹੱਤਵਪੂਰਣ” ਹਨ, ਜਾਂ ਨਹੀਂ। ਪਰਮੇਸ਼ੁਰ ਲਈ ਸਾਰੇ ਮਨੁੱਖ ਬਰਾਬਰ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਜੋ ਆਗੂ ਸਮਝੇ ਜਾਂਦੇ ਹਨ, ਉਹ ਜੋ ਵੀ ਹਨ, ਇਸ ਨਾਲ ਮੈਨੂੰ ਕੋਈ ਫ਼ਰਕ ਨਹੀਂ ਪੈਂਦਾ ਕਿਉਂਕਿ ਪਰਮੇਸ਼ਰ ਕਿਸੇ ਦਾ ਮੂੰਹ ਦੇਖ ਕੇ ਨਿਆਂ ਨਹੀਂ ਕਰਦੇ । ਇਹਨਾਂ ਆਗੂਆਂ ਨੇ ਮੈਨੂੰ ਕੋਈ ਨਵਾਂ ਸੁਝਾਅ ਨਾ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਕਲੀਸਿਆ ਦੇ ਆਗੂ ਜਿਨ੍ਹਾਂ ਨੂੰ ਉੱਚ ਆਦਰ ਵਿੱਚ ਰੱਖਿਆ ਗਿਆ ਸੀ। ਉਹ ਜੋ ਵੀ ਸਨ ਮੈਨੂੰ ਕੋਈ ਫ਼ਰਕ ਨਹੀਂ ਪੈਂਦਾ; ਪਰਮੇਸ਼ਵਰ ਪੱਖਪਾਤ ਨਹੀਂ ਦਿਖਾਉਂਦਾ। ਉਹਨਾਂ ਤੋਂ ਮੈਨੂੰ ਤਾਂ ਕੁਝ ਪ੍ਰਾਪਤ ਨਹੀਂ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹ ਜਿਹੜੇ ਨਾਮੀ ਗਿਰਾਮੀ ਸਨ, ਓਹ ਭਾਵੇਂ ਕਿਹੋ ਜਿਹੇ ਹੋਣ, ਮੈਨੂੰ ਕੋਈ ਪਰਵਾਹ ਨਹੀਂ - ਪਰਮੇਸ਼ੁਰ ਕਿਸੇ ਮਨੁੱਖ ਦਾ ਪੱਖ ਪਾਤ ਨਹੀਂ ਕਰਦਾ ਹੈ, ਮੈਂ ਕਹਿੰਦਾ ਹਾਂ ਭਈ ਜਿਹੜੇ ਨਾਮੀ ਗਿਰਾਮੀ ਸਨ ਓਹਨਾਂ ਤੋਂ ਮੈਨੂੰ ਤਾਂ ਕੁਝ ਪਰਾਪਤ ਨਾ ਹੋਇਆ
Punjabi ERV
ਜਿਹਡ਼ੇ ਲੋਕ ਮਹੱਤਵਪੂਰਣ ਲੱਗਦੇ ਹਨ ਉਨ੍ਹਾਂ ਨੇ ਖੁਸ਼ਖਬਰੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਿਸਦਾ ਮੈਂ ਪਰਚਾਰ ਕਰ ਰਿਹਾ ਸਾਂ। ਮੇਰੇ ਲਈ ਇਸ ਗੱਲ ਦਾ ਕੋਈ ਅਰਥ ਨਹੀਂ ਸੀ ਕਿ ਉਹ ਮਹੱਤਵਪੂਰਣ ਹਨ, ਜਾਂ ਨਹੀਂ। ਪਰਮੇਸ਼ੁਰ ਲਈ ਸਾਰੇ ਮਨੁੱਖ ਬਰਾਬਰ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ ਅਤੇ ਕੁਝ ਸਮਝੇ ਜਾਂਦੇ ਸਨ, ਉਹ ਭਾਵੇ ਕਿਹੋ ਜਿਹੇ ਵੀ ਹੋਣ, ਮੈਨੂੰ ਕੋਈ ਪਰਵਾਹ ਨਹੀਂ - ਪਰਮੇਸ਼ੁਰ ਕਿਸੇ ਮਨੁੱਖ ਦਾ ਪੱਖਪਾਤ ਨਹੀਂ ਕਰਦਾ ਹੈ, ਮੈਂ ਕਹਿੰਦਾ ਹਾਂ ਕਿ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ, ਉਹਨਾਂ ਤੋਂ ਮੈਨੂੰ ਤਾਂ ਕੁਝ ਪ੍ਰਾਪਤ ਨਹੀਂ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑے لوک کِسے گنتری وِچ سن (بھانویں کیویں وی سن۔) مَینُوں ایس گلّ نال کِیہ۔ خُدا کِسے بندے دی رَئی نئیں کر دا۔ اوہناں لوکاں جیہڑے کِسے گنتری وِچ سن مَینُوں کوئی صلاح نا دِتّی۔
Punjabi Standard Bible (Punjabi Standard Bible) 2023
ਹੁਣ ਜਿਹੜੇ ਉੱਘੇ ਮੰਨੇ ਜਾਂਦੇ ਹਨ ਉਹ ਪਹਿਲਾਂ ਕਿਹੋ ਜਿਹੇ ਸਨ, ਇਸ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ ਕਿਉਂਕਿ ਪਰਮੇਸ਼ਰ ਕਿਸੇ ਦਾ ਪੱਖਪਾਤ ਨਹੀਂ ਕਰਦਾ; ਇਨ੍ਹਾਂ ਉੱਘੇ ਮੰਨੇ ਜਾਂਦੇ ਲੋਕਾਂ ਤੋਂ ਮੈਨੂੰ ਕੋਈ ਸੁਝਾਅ ਨਾ ਮਿਲਿਆ,