Galatians 2:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਇਨ੍ਹਾਂ ਆਗੂਆਂ ਨੇ ਦੇਖਿਆ ਕਿ ਪਰਮੇਸ਼ੁਰ ਨੇ ਮੈਨੂੰ ਪਤਰਸ ਵਾਂਗ ਹੀ ਕੋਈ ਖਾਸ ਕਾਰਜ ਦਿੱਤਾ ਹੈ। ਪਰਮੇਸ਼ੁਰ ਨੇ ਪਤਰਸ ਨੂੰ ਯਹੂਦੀਆਂ ਨੂੰ ਖੁਸ਼ਖਬਰੀ ਦੇਣ ਦਾ ਕਾਰਜ ਦਿੱਤਾ ਸੀ। ਪਰ ਮੈਨੂੰ ਪਰਮੇਸ਼ੁਰ ਨੇ ਗੈਰ ਯਹੂਦੀ ਲੋਕਾਂ ਨੂੰ ਖੁਸ਼ਖਬਰੀ ਦੇਣ ਦਾ ਕੰਮ ਸੌਂਪਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਇਸ ਦੇ ਉਲਟ ਉਹਨਾਂ ਨੇ ਦੇਖਿਆ ਕਿ ਜਿਸ ਤਰ੍ਹਾਂ ਪਰਮੇਸ਼ਰ ਨੇ ਪਤਰਸ ਨੂੰ ਯਹੂਦੀਆਂ ਨੂੰ ਸ਼ੁਭ ਸਮਾਚਾਰ ਸੁਣਾਉਣ ਦਾ ਕੰਮ ਦਿੱਤਾ ਹੈ, ਉਸੇ ਤਰ੍ਹਾਂ ਉਹਨਾਂ ਨੇ ਮੈਨੂੰ ਪਰਾਈਆਂ ਕੌਮਾਂ ਭਾਵ ਅਸੁੰਨਤੀਆਂ ਨੂੰ ਸ਼ੁਭ ਸਮਾਚਾਰ ਸੁਣਾਉਣ ਦਾ ਕੰਮ ਦਿੱਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਦੇ ਉਲਟ, ਉਨ੍ਹਾਂ ਨੇ ਪਛਾਣ ਲਿਆ ਕਿ ਮੈਨੂੰ ਅਸੁੰਨਤ ਲੋਕਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਦਾ ਕੰਮ ਸੌਂਪਿਆ ਗਿਆ ਸੀ, ਜਿਵੇਂ ਸੁੰਨਤੀਆਂ ਲਈ ਪਤਰਸ ਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਉਲਟਾ ਜਾਂ ਓਹਨਾਂ ਨੇ ਡਿੱਠਾ ਭਈ ਅਸੁੰਨਤੀਆਂ ਲਈ ਖ਼ੁਸਖਬਰੀ ਦਾ ਕੰਮ ਮੈਨੂੰ ਸੌਂਪਿਆ ਗਿਆ ਜਿਵੇਂ ਸੁੰਨਤੀਆਂ ਲਈ ਪਤਰਸ ਨੂੰ
Punjabi ERV
ਪਰ ਇਨ੍ਹਾਂ ਆਗੂਆਂ ਨੇ ਦੇਖਿਆ ਕਿ ਪਰਮੇਸ਼ੁਰ ਨੇ ਮੈਨੂੰ ਪਤਰਸ ਵਾਂਗ ਹੀ ਕੋਈ ਖਾਸ ਕਾਰਜ ਦਿੱਤਾ ਹੈ। ਪਰਮੇਸ਼ੁਰ ਨੇ ਪਤਰਸ ਨੂੰ ਯਹੂਦੀਆਂ ਨੂੰ ਖੁਸ਼ਖਬਰੀ ਦੇਣ ਦਾ ਕਾਰਜ ਦਿੱਤਾ ਹੈ। ਪਰ ਮੈਨੂੰ ਪਰਮੇਸ਼ੁਰ ਨੇ ਗੈਰ ਯਹੂਦੀ ਲੋਕਾਂ ਨੂੰ ਖੁਸ਼ਖਬਰੀ ਦੇਣ ਦਾ ਕੰਮ ਸੌਂਪਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਉਲਟਾ ਜਦੋਂ ਉਹਨਾਂ ਨੇ ਦੇਖਿਆ ਕਿ ਅਸੁੰਨਤੀਆਂ ਲਈ ਖੁਸ਼ਖਬਰੀ ਦਾ ਕੰਮ ਮੈਨੂੰ ਸੌਂਪਿਆ ਗਿਆ, ਜਿਵੇਂ ਸੁੰਨਤੀਆਂ ਲਈ ਪਤਰਸ ਨੂੰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اُلٹا جدوں اوہناں ایہہ ویکھیا۔ پئی سُنتِیاں نُوں خُوشخبری دین دا کمّ پطرس نُوں سونپیا گیا۔ ایسے طرح بے سُنتِیاں نُوں سُنان دا میرے سپُرد ہویا۔
Punjabi Standard Bible (Punjabi Standard Bible) 2023
ਪਰ ਇਸ ਦੇ ਉਲਟ ਉਨ੍ਹਾਂ ਵੇਖਿਆ ਕਿ ਜਿਸ ਤਰ੍ਹਾਂ ਪਤਰਸ ਨੂੰ ਸੁੰਨਤੀ ਲੋਕਾਂ ਲਈ, ਉਸੇ ਤਰ੍ਹਾਂ ਮੈਨੂੰ ਅਸੁੰਨਤੀ ਲੋਕਾਂ ਲਈ ਖੁਸ਼ਖ਼ਬਰੀ ਸੌਂਪੀ ਗਈ ਹੈ।