Galatians 2:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਪਤਰਸ ਅਤੇ ਯੂਹੰਨਾ ਆਗੂ ਦਿਖਾਈ ਦਿੰਦੇ ਸਨ। ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਨੇ ਮੇਰੇ ਤੇ ਵੀ ਇਹ ਵਿਸ਼ੇਸ਼ ਕਿਰਪਾ ਕੀਤੀ ਹੈ। ਇਸ ਲਈ ਉਨ੍ਹਾਂ ਨੇ ਮੈਨੂੰ ਅਤੇ ਬਰਨਬਾਸ ਨੂੰ ਪ੍ਰਵਾਨ ਕਰ ਲਿਆ। ਪਤਰਸ ਯਾਕੂਬ ਅਤੇ ਯੂਹੰਨਾ ਨੇ ਆਖਿਆ, “ਪੌਲੁਸ ਤੇ ਬਰਨਾਬਸ ਅਸੀਂ ਇਹ ਮੰਨਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਕੋਲ ਜਾਓ ਜਿਹੜੇ ਯਹੂਦੀ ਨਹੀਂ ਹਨ। ਅਸੀਂ ਯਹੂਦੀਆਂ ਕੋਲ ਜਾਵਾਂਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਾਕੂਬ, ਪਤਰਸ ਅਤੇ ਯੂਹੰਨਾ ਨੂੰ ਜੋ ਆਗੂ ਸਮਝੇ ਜਾਂਦੇ ਹਨ ਪਤਾ ਲੱਗਾ ਕਿ ਮੈਨੂੰ ਪਰਮੇਸ਼ਰ ਕੋਲੋਂ ਇਹ ਕਿਰਪਾ ਦਾ ਦਾਨ ਮਿਲਿਆ ਹੈ ਤਾਂ ਉਹਨਾਂ ਨੇ ਬਰਨਾਬਾਸ ਅਤੇ ਮੈਨੂੰ ਸੇਵਾ ਦੇ ਭਾਗੀ ਸਮਝਦੇ ਹੋਏ ਸਾਡੇ ਨਾਲ ਸੱਜੇ ਹੱਥ ਮਿਲਾਏ ਕਿ ਅਸੀਂ ਪਰਾਈਆਂ ਕੌਮਾਂ ਭਾਵ ਅਸੁੰਨਤੀਆਂ ਕੋਲ ਜਾਈਏ ਅਤੇ ਉਹ ਸੁੰਨਤੀਆਂ ਭਾਵ ਯਹੂਦੀਆਂ ਕੋਲ ਜਾਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਾਕੋਬ, ਕੈਫ਼ਾਸ ਅਤੇ ਯੋਹਨ, ਜਿਨ੍ਹਾਂ ਨੂੰ ਥੰਮ੍ਹਾਂ ਵਜੋਂ ਸਤਿਕਾਰਿਆ ਜਾਂਦਾ ਹੈ, ਉਨ੍ਹਾਂ ਨੇ ਮੈਨੂੰ ਅਤੇ ਬਰਨਬਾਸ ਨੂੰ ਸੰਗਤ ਦਾ ਸੱਜਾ ਹੱਥ ਦਿੱਤਾ ਜਦੋਂ ਉਨ੍ਹਾਂ ਨੇ ਮੈਨੂੰ ਮੇਰੇ ਉੱਤੇ ਹੋਈ ਕਿਰਪਾ ਨੂੰ ਪਛਾਣਿਆ। ਉਹ ਮੰਨ ਗਏ ਕਿ ਸਾਨੂੰ ਪਰਾਈਆਂ ਕੌਮਾਂ ਦੇ ਕੋਲ ਜਾਣਾ ਚਾਹੀਦਾ ਹੈ, ਅਤੇ ਉਨ੍ਹਾਂ ਨੂੰ ਸੁੰਨਤੀਆਂ ਦੇ ਕੋਲ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਉਨ੍ਹਾਂ ਉਸ ਕਿਰਪਾ ਨੂੰ ਜਿਹੜੀ ਮੇਰੇ ਉੱਤੇ ਹੋਈ ਜਾਣ ਲਿਆ ਤਾਂ ਯਾਕੂਬ ਅਤੇ ਕੇਫ਼ਾਸ ਅਤੇ ਯੂਹੰਨਾ ਨੇ ਜਿਹੜੇ ਕਲੀਸਿਯਾ ਦੇ ਥੰਮ੍ਹ ਆਖੀਦੇ ਹਨ ਮੇਰੇ ਨਾਲ ਅਤੇ ਬਰਨਬਾਸ ਨਾਲ ਸਾਂਝ ਦੇ ਸੱਜੇ ਹੱਥ ਮਿਲਾਏ ਭਈ ਅਸੀਂ ਪਰਾਈਆਂ ਕੌਮਾਂ ਕੋਲ ਜਾਈਏ ਅਤੇ ਓਹ ਸੁੰਨਤੀਆਂ ਕੋਲ ਜਾਣ
Punjabi ERV
ਯਾਕੂਬ ਪਤਰਸ ਅਤੇ ਯੂਹੰਨਾ ਆਗੂ ਦਿਖਾਈ ਦਿੰਦੇ ਸਨ। ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਨੇ ਮੇਰੇ ਤੇ ਵੀ ਇਹ ਵਿਸ਼ੇਸ਼ ਕਿਰਪਾ ਕੀਤੀ ਹੈ। ਇਸ ਲਈ ਉਨ੍ਹਾਂ ਨੇ ਮੈਨੂੰ ਅਤੇ ਬਰਨਬਾਸ ਨੂੰ ਪ੍ਰਵਾਨ ਕਰ ਲਿਆ। ਪਤਰਸ ਯਾਕੂਬ ਅਤੇ ਯੂਹੰਨਾ ਨੇ ਆਖਿਆ, “ਪੌਲੁਸ ਤੇ ਬਰਨਬਾਸ ਅਸੀਂ ਇਹ ਮੰਨਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਕੋਲ ਜਾਓ ਜਿਹਡ਼ੇ ਯਹੂਦੀ ਨਹੀਂ ਹਨ। ਅਸੀਂ ਯਹੂਦੀਆਂ ਕੋਲ ਜਾਵਾਂਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਉਨ੍ਹਾਂ ਨੇ ਉਸ ਕਿਰਪਾ ਨੂੰ ਜਿਹੜੀ ਮੇਰੇ ਉੱਤੇ ਹੋਈ ਜਾਣ ਲਿਆ ਤਾਂ ਯਾਕੂਬ, ਕੇਫ਼ਾਸ ਅਤੇ ਯੂਹੰਨਾ ਨੇ ਜਿਹੜੇ ਕਲੀਸਿਯਾ ਦੇ ਥੰਮ੍ਹ ਸਮਝੇ ਜਾਂਦੇ ਹਨ, ਉਹਨਾਂ ਨੇ ਮੇਰੇ ਅਤੇ ਬਰਨਬਾਸ ਨਾਲ ਸਾਂਝ ਦੇ ਸੱਜੇ ਹੱਥ ਮਿਲਾਏ ਕਿ ਅਸੀਂ ਪਰਾਈਆਂ ਕੌਮਾਂ ਕੋਲ ਜਾਈਏ ਅਤੇ ਉਹ ਸੁੰਨਤੀਆਂ ਕੋਲ ਜਾਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یعقُوب تے کیفا تے یُوحنّا نے جیہڑے کلِیسیا دے سرپَینچ سمجھے جاندے سن۔ جدوں اوس فضل نُوں جیہڑا مَینُوں مِلیا سی معلُوم کِیتا تے سانجھداری دا سَجّا ہتّھ دے کے مَینُوں تے برنباس نُوں جوڑی دار بنا لیا۔ پئی اسی غیر قوماں ولّ جائیے۔ تے اوہ سُنتِیاں ولّ۔
Punjabi Standard Bible (Punjabi Standard Bible) 2023
ਅਤੇ ਜਦੋਂ ਯਾਕੂਬ, ਕੇਫ਼ਾਸ ਅਤੇ ਯੂਹੰਨਾ ਨੇ ਜਿਹੜੇ ਕਲੀਸਿਯਾ ਦੇ ਥੰਮ੍ਹ ਮੰਨੇ ਜਾਂਦੇ ਹਨ ਉਸ ਕਿਰਪਾ ਨੂੰ ਜਾਣ ਲਿਆ ਜੋ ਮੇਰੇ ਉੱਤੇ ਹੋਈ ਤਾਂ ਮੈਨੂੰ ਅਤੇ ਬਰਨਬਾਸ ਨੂੰ ਸਹਿਯੋਗ ਦਾ ਸੱਜਾ ਹੱਥ ਦਿੱਤਾ ਤਾਂਕਿ ਅਸੀਂ ਪਰਾਈਆਂ ਕੌਮਾਂ ਵਿੱਚ ਅਤੇ ਉਹ ਸੁੰਨਤੀ ਲੋਕਾਂ ਵਿੱਚ ਕੰਮ ਕਰਨ।