Galatians 3:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਿਹੜੇ ਲੋਕ ਧਰਮੀ ਬਨਣ ਲਈ ਨੇਮ ਉੱਤੇ ਨਿਰਭਰ ਕਰਦੇ ਹਨ ਉਹ ਸਰਾਪੇ ਹੋਏ ਹਨ। ਕਿਉਂ? ਕਿਉਂਕਿ ਪੋਥੀਆਂ ਆਖਦੀਆਂ ਹਨ, “ਇੱਕ ਵਿਅਕਤੀ ਨੂੰ ਉਹ ਸਭ ਕੁਝ ਕਰਨਾ ਚਾਹੀਦਾ ਹੈ ਜੋ ਨੇਮ ਵਿੱਚ ਲਿਖਿਆ ਹੋਇਆ ਹੈ। ਜੋ ਉਹ ਹਮੇਸ਼ਾ ਇਸਦਾ ਪਾਲਣ ਨਹੀਂ ਕਰਦਾ ਤਾਂ ਉਹ ਵਿਅਕਤੀ ਸਰਾਪਿਆ ਹੋਇਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਸਭ ਜੋ ਵਿਵਸਥਾ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਦੇ ਹਨ ਸਰਾਪ ਦੇ ਹੇਠਾਂ ਹਨ । ਕਿਉਂਕਿ ਪਵਿੱਤਰ-ਗ੍ਰੰਥ ਕਹਿੰਦਾ ਹੈ, “ਜੋ ਕੋਈ ਵਿਵਸਥਾ ਦੀ ਪੁਸਤਕ ਵਿੱਚ ਲਿਖੀ ਹੋਈ ਹਰ ਗੱਲ ਨੂੰ ਹਮੇਸ਼ਾ ਪੂਰਾ ਨਹੀਂ ਕਰਦਾ ਉਹ ਸਰਾਪ ਹੇਠਾਂ ਹੈ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਸਾਰਿਆਂ ਲਈ ਜੋ ਬਿਵਸਥਾ ਦੇ ਕੰਮਾਂ ਤੇ ਨਿਰਭਰ ਰਹਿਦੇ ਹਨ ਉਹ ਸਰਾਪ ਦੇ ਹੇਠਾਂ ਹਨ, ਜਿਵੇਂ ਕਿ ਲਿਖਿਆ ਹੋਇਆ ਹੈ: “ਸਰਾਪੀ ਹੈ ਉਹ ਹਰ ਕੋਈ ਜੋ ਬਿਵਸਥਾ ਦੀ ਕਿਤਾਬ ਵਿੱਚ ਲਿਖੀ ਹੋਈ ਹਰ ਗੱਲ ਦੀ ਪਾਲਣਾ ਨਹੀਂ ਕਰਦਾ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿੰਨੇ ਸ਼ਰਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਓਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪਤ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਦੇ ਕਰਨ ਵਿੱਚ ਜਿਹੜੀਆਂ ਸ਼ਰਾ ਦੇ ਪੁਸਤਕ ਵਿੱਚ ਲਿਖੀਆ ਹਨ ਲੱਗਾ ਨਹੀਂ ਰਹਿੰਦਾ
Punjabi ERV
ਪਰ ਜਿਹਡ਼ੇ ਲੋਕ ਧਰਮੀ ਬਨਣ ਲਈ ਨੇਮ ਉੱਤੇ ਨਿਰਭਰ ਕਰਦੇ ਹਨ ਉਹ ਸਰਾਪੇ ਹੋਏ ਹਨ। ਕਿਉਂ? ਕਿਉਂਕਿ ਪੋਥੀਆਂ ਆਖਦੀਆਂ ਹਨ, “ਇੱਕ ਵਿਅਕਤੀ ਨੂੰ ਉਹ ਸਭ ਕੁਝ ਕਰਨਾ ਚਾਹੀਦਾ ਹੈ ਜੇ ਨੇਮ ਵਿੱਚ ਲਿਖਿਆ ਹੋਇਆ ਹੈ। ਜੋ ਉਹ ਹਮੇਸ਼ਾ ਇਸਦਾ ਪਾਲਣ ਨਹੀਂ ਕਰਦਾ ਤਾਂ ਉਹ ਵਿਅਕਤੀ ਸਰਾਪਿਆ ਹੋਇਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਿੰਨੇ ਲੋਕ ਬਿਵਸਥਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਉਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪੀ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਨੂੰ ਜਿਹੜੀਆਂ ਬਿਵਸਥਾ ਦੀ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ, ਮੰਨ ਕੇ ਪਾਲਣਾ ਨਹੀਂ ਕਰਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جِنّے شریعت دیاں کمّاں اُتّے بھروسا رکھدے نیں۔ اوہ سارے لعنت دے ہیٹھ نیں۔ ایس کر کے لِکھیا اے۔ پئی اوہ جیہڑا سارِیاں گلّاں جیہڑیاں کتاب وِچ لِکھیاں ہویاں نیں۔ کرن وِچ لگّا نئیں رہندا لعنتی اے۔
Punjabi Standard Bible (Punjabi Standard Bible) 2023
ਕਿਉਂਕਿ ਜਿੰਨੇ ਬਿਵਸਥਾ ਦੇ ਕੰਮਾਂ 'ਤੇ ਭਰੋਸਾ ਰੱਖਦੇ ਹਨ ਉਹ ਸਰਾਪ ਦੇ ਹੇਠ ਹਨ, ਕਿਉਂ ਜੋ ਲਿਖਿਆ ਹੈ, “ਸਰਾਪੀ ਹੈ ਉਹ ਹਰੇਕ ਜਿਹੜਾ ਬਿਵਸਥਾ ਦੀ ਪੁਸਤਕ ਵਿੱਚ ਲਿਖੀਆਂ ਸਭ ਗੱਲਾਂ ਦੀ ਪਾਲਣਾ ਨਹੀਂ ਕਰਦਾ।”