Galatians 3:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ ਇਹ ਬਹੁਤ ਸਪੱਸ਼ਟ ਹੈ ਕਿ ਨੇਮ ਦੁਆਰਾ ਕੋਈ ਵੀ ਧਰਮੀ ਨਹੀਂ ਬਣਾਇਆ ਜਾ ਸੱਕਦਾ। ਪੋਥੀਆਂ ਆਖਦੀਆਂ ਹਨ, “ਜਿਹੜਾ ਵਿਅਕਤੀ ਪਰਮੇਸ਼ੁਰ ਨਾਲ ਉਸਦੀ ਨਿਹਚਾ ਕਾਰਣ ਧਰਮੀ ਹੈ ਉਹ ਸਦਾ ਜੀਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤੋਂ ਇਹ ਸਾਫ਼ ਪ੍ਰਗਟ ਹੈ ਕਿ ਕੋਈ ਵਿਵਸਥਾ ਦੇ ਦੁਆਰਾ ਪਰਮੇਸ਼ਰ ਦੇ ਸਾਹਮਣੇ ਨੇਕ ਨਹੀਂ ਠਹਿਰਦਾ ਕਿਉਂਕਿ ਪਵਿੱਤਰ-ਗ੍ਰੰਥ ਕਹਿੰਦਾ ਹੈ, “ਉਹ ਜੋ ਪਰਮੇਸ਼ਰ ਦੇ ਸਾਹਮਣੇ ਵਿਸ਼ਵਾਸ ਦੇ ਦੁਆਰਾ ਨੇਕ ਠਹਿਰ ਚੁੱਕਾ ਹੈ, ਉਹ ਹੀ ਜਿਊਂਦਾ ਰਹੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਪੱਸ਼ਟ ਹੈ ਕਿ ਜੋ ਕੋਈ ਵੀ ਬਿਵਸਥਾ ਉੱਤੇ ਭਰੋਸਾ ਰੱਖਦਾ ਹੈ ਉਹ ਪਰਮੇਸ਼ਵਰ ਦੇ ਅੱਗੇ ਧਰਮੀ ਨਹੀਂ ਹੈ, ਕਿਉਂਕਿ “ਧਰਮੀ ਵਿਸ਼ਵਾਸ ਦੁਆਰਾ ਜੀਉਂਦਾ ਰਹੇਗਾ।” ਇਹ ਸ਼ਾਸਤਰਾਂ ਵਿੱਚ ਲਿਖਿਆ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਇਹ ਗੱਲ ਪਰਗਟ ਹੈ ਕਿ ਪਰਮੇਸ਼ੁਰ ਦੇ ਅੱਗੇ ਸ਼ਰਾ ਤੋਂ ਧਰਮੀ ਕੋਈ ਨਹੀਂ ਠਹਿਰਦਾ ਇਸ ਲਈ ਜੋ ਧਰਮੀ ਨਿਹਚਾ ਤੋਂ ਜੀਉਂਦਾ ਰਹੇਗਾ
Punjabi ERV
ਇਸੇ ਲਈ ਇਹ ਬਹੁਤ ਸਪਸ਼ਟ ਹੈ ਕਿ ਨੇਮ ਦੁਆਰਾ ਕੋਈ ਵੀ ਧਰਮੀ ਨਹੀਂ ਬਣਾਇਆ ਜਾ ਸਕਦਾ। ਪੋਥੀਆਂ ਆਖਦੀਆਂ ਹਨ, “ਜਿਹਡ਼ਾ ਵਿਅਕਤੀ ਪਰਮੇਸ਼ੁਰ ਨਾਲ ਉਸਦੀ ਨਿਹਚਾ ਕਾਰਣ ਧਰਮੀ ਹੈ ਉਹ ਸਦਾ ਜੀਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਇਹ ਗੱਲ ਪਰਗਟ ਹੈ ਕਿ ਪਰਮੇਸ਼ੁਰ ਦੇ ਅੱਗੇ ਬਿਵਸਥਾ ਦੁਆਰਾ ਕੋਈ ਧਰਮੀ ਨਹੀਂ ਠਹਿਰਦਾ ਇਸ ਲਈ ਜੋ ਧਰਮੀ ਵਿਸ਼ਵਾਸ ਦੇ ਕਾਰਨ ਹੀ ਜੀਉਂਦਾ ਰਹੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ گلّ ظاہر اے۔ پئی شریعت دی راہِیں کوئی بندہ خُدا اگّے راستباز نئیں ٹھہردا۔ کیوں جو راستباز اِیمان نال جِیوندا رہے گا۔
Punjabi Standard Bible (Punjabi Standard Bible) 2023
ਹੁਣ ਇਹ ਸਪਸ਼ਟ ਹੈ ਕਿ ਕੋਈ ਵੀ ਬਿਵਸਥਾ ਦੇ ਦੁਆਰਾ ਪਰਮੇਸ਼ਰ ਦੇ ਸਨਮੁੱਖ ਧਰਮੀ ਨਹੀਂ ਠਹਿਰਦਾ, ਕਿਉਂਕਿ ਧਰਮੀ ਮਨੁੱਖ ਵਿਸ਼ਵਾਸ ਦੇ ਦੁਆਰਾ ਜੀਵੇਗਾ।