Galatians 3:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਨੇਮ ਵਿਸ਼ਵਾਸ ਦੀ ਵਰਤੋਂ ਨਹੀਂ ਕਰਦਾ ਇਹ ਵੱਖਰਾ ਢੰਗ ਅਪਨਾਉਂਦਾ ਹੈ। ਨੇਮ ਆਖਦਾ ਹੈ: ਜਿਹੜਾ, “ਵਿਅਕਤੀ ਨੇਮਾਂ ਦਾ ਅਨੁਸਰਣ ਕਰਕੇ ਜੀਵਨ ਪਾਉਣਾ ਚਾਹੁੰਦਾ ਹੈ ਉਸ ਨੂੰ ਉਹ ਸਭ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਨੇਮ ਆਖਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਵਿਵਸਥਾ ਅਤੇ ਵਿਸ਼ਵਾਸ ਵਿੱਚ ਕੋਈ ਸੰਬੰਧ ਨਹੀਂ ਹੈ । ਸਗੋਂ ਜਿਵੇਂ ਪਵਿੱਤਰ-ਗ੍ਰੰਥ ਕਹਿੰਦਾ ਹੈ, “ਜੋ ਵਿਵਸਥਾ ਦੀਆਂ ਗੱਲਾਂ ਨੂੰ ਪੂਰਾ ਕਰੇਗਾ, ਉਹ ਇਹਨਾਂ ਦੇ ਦੁਆਰਾ ਜਿਊਂਦਾ ਰਹੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਿਵਸਥਾ ਵਿਸ਼ਵਾਸ ਤੇ ਅਧਾਰਤ ਨਹੀਂ ਹੈ; ਇਸ ਦੇ ਉਲਟ, ਇਹ ਆਖਦੀ ਹੈ, “ਜਿਹੜਾ ਵਿਅਕਤੀ ਇਹ ਬਿਵਸਥਾ ਦੀਆ ਗੱਲਾਂ ਪੂਰਾ ਕਰਦਾ ਹੈ ਉਹ ਇਹਨਾਂ ਦੁਆਰਾ ਜੀਉਂਦਾ ਰਹੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਰਾ ਨੂੰ ਨਿਹਚਾ ਨਾਲ ਕੁਝ ਵਾਸਤਾ ਨਹੀਂ ਸਗੋਂ ਜਿਹ ਨੇ ਓਹਨਾਂ ਹੁਕਮਾਂ ਦੀ ਪਾਲਨਾ ਕੀਤੀ ਸੋ ਓਹਨਾਂ ਤੋਂ ਜੀਉਂਦਾ ਰਹੇਗਾ
Punjabi ERV
ਨੇਮ ਵਿਸ਼ਵਾਸ ਦੀ ਵਰਤੋਂ ਨਹੀਂ ਕਰਦਾ ਇਹ ਵਖਰਾ ਢੰਗ ਅਪਨਾਉਂਦਾ ਹੈ। ਨੇਮ ਆਖਦਾ ਹੈ: ਜਿਹਡ਼ਾ, “ਵਿਅਕਤੀ ਨੇਮਾਂ ਦਾ ਅਨੁਸਰਣ ਕਰਕੇ ਜੀਵਨ ਪਾਉਣਾ ਚਾਹੁੰਦਾ ਹੈ ਉਸਨੂੰ ਉਹ ਸਭ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਨੇਮ ਆਖਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਿਵਸਥਾ ਨੂੰ ਵਿਸ਼ਵਾਸ ਨਾਲ ਕੁਝ ਵਾਸਤਾ ਨਹੀਂ ਸਗੋਂ ਜਿਹੜਾ ਉਹਨਾਂ ਹੁਕਮਾਂ ਦੀ ਪਾਲਣਾ ਕਰੇਗਾ ਸੋ ਉਹਨਾਂ ਦੇ ਕਾਰਣ ਜੀਉਂਦਾ ਰਹੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے شریعت نُوں اِیمان نال کُجھ واسطہ نئیں۔ سگوں لِکھیا ہویا اے پئی جِس ایہناں اُتّے عمل کِیتا۔ اوہ ایہناں دے سببّوں جیوندا رہے گا۔
Punjabi Standard Bible (Punjabi Standard Bible) 2023
ਪਰ ਬਿਵਸਥਾ ਦਾ ਵਿਸ਼ਵਾਸ ਨਾਲ ਕੋਈ ਵਾਸਤਾ ਨਹੀਂ ਹੈ, ਕਿਉਂਕਿ ਜਿਹੜਾ ਬਿਵਸਥਾ ਦੀਆਂ ਗੱਲਾਂ ਦੀ ਪਾਲਣਾ ਕਰਦਾ ਹੈ ਉਹੀ ਉਨ੍ਹਾਂ ਦੁਆਰਾ ਜੀਵੇਗਾ।