Galatians 3:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਨੇਮ ਨੇ ਸਾਡੇ ਉੱਪਰ ਇੱਕ ਸਰਾਪ ਰੱਖ ਦਿੱਤਾ। ਪਰ ਮਸੀਹ ਨੇ ਉਸ ਸਰਾਪ ਨੂੰ ਦੂਰ ਕਰ ਦਿੱਤਾ ਹੈ। ਉਸ ਨੇ ਸਾਡੇ ਨਾਲ ਆਪਣੀ ਥਾਂ ਬਦਲ ਲਈ। ਮਸੀਹ ਨੇ ਉਹ ਸਰਾਪ ਆਪਣੇ ਆਪ ਉੱਪਰ ਲੈ ਲਿਆ। ਪੋਥੀਆਂ ਵਿੱਚ ਇਹ ਲਿਖਿਆ ਹੈ, “ਜੇ ਕਿਸੇ ਵਿਅਕਤੀ ਦੇ ਸਰੀਰ ਨੂੰ ਰੁੱਖ ਉੱਤੇ ਲਟਕਾਇਆ ਜਾਂਦਾ ਹੈ ਤਾਂ ਉਹ ਵਿਅਕਤੀ ਸਰਾਪ ਹੇਠਾਂ ਹੁੰਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮਸੀਹ ਜੋ ਸਾਡੇ ਲਈ ਸਰਾਪ ਬਣੇ ਉਹਨਾਂ ਨੇ ਸਾਨੂੰ ਵਿਵਸਥਾ ਦੇ ਸਰਾਪ ਤੋਂ ਮੁੱਲ ਦੇ ਕੇ ਮੁਕਤ ਕਰ ਦਿੱਤਾ ਹੈ । ਉਹਨਾਂ ਨੇ ਸਾਡਾ ਸਰਾਪ ਆਪਣੇ ਉੱਤੇ ਲੈ ਲਿਆ ਹੈ; ਕਿਉਂਕਿ ਪਵਿੱਤਰ-ਗ੍ਰੰਥ ਕਹਿੰਦਾ ਹੈ, “ਸਲੀਬ ਉੱਤੇ ਚੜ੍ਹਾਏ ਜਾਣ ਵਾਲੇ ਉੱਤੇ ਸਰਾਪ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ, ਕਿਉਂ ਜੋ ਇਹ ਸ਼ਾਸਤਰਾਂ ਵਿੱਚ ਲਿਖਿਆ ਹੋਇਆ ਹੈ: “ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਮਸੀਹ ਨੇ ਸਾਨੂੰ ਮੁੱਲ ਲੈ ਕੇ ਸ਼ਰਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਭਈ ਸਰਾਪੀ ਹੈ ਹਰੇਕ ਜਿਹੜਾ ਰੁੱਖ ਉੱਤੇ ਟੰਗਿਆ ਹੋਇਆ ਹੈ
Punjabi ERV
ਨੇਮ ਨੇ ਸਾਡੇ ਉੱਪਰ ਇੱਕ ਸਰਾਪ ਰਖ ਦਿੱਤਾ। ਪਰ ਮਸੀਹ ਨੇ ਉਸ ਸਰਾਪ ਨੂੰ ਦੂਰ ਕਰ ਦਿੱਤਾ ਹੈ। ਉਸਨੇ ਸਾਡੇ ਨਾਲ ਆਪਣੀ ਥਾਂ ਬਦਲ ਲਈ। ਮਸੀਹ ਨੇ ਉਹ ਸਰਾਪ ਆਪਣੇ ਆਪ ਉੱਪਰ ਲੈ ਲਿਆ। ਪੋਥੀਆਂ ਵਿੱਚ ਇਹ ਲਿਖਿਆ ਹੈ, “ਜੇ ਕਿਸੇ ਵਿਅਕਤੀ ਦੇ ਸ਼ਰੀਰ ਨੂੰ ਰੁੱਖ ਉੱਤੇ ਲਟਕਾਇਆ ਜਾਂਦਾ ਹੈ ਤਾਂ ਉਹ ਵਿਅਕਤੀ ਸਰਾਪ ਹੇਠਾਂ ਹੁੰਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مسِیح ساڈے لئی لعنتی بن کے تے سانُوں مُل لے کے شریعت دی لعنت توں چھڈایا۔ کیوں جو لِکھیا ہویا اے پئی جیہڑا کاٹھ اُتّے ٹنگیا گیا اوہ لعنتی اے۔
Punjabi Standard Bible (Punjabi Standard Bible) 2023
ਮਸੀਹ ਨੇ ਸਾਡੀ ਖਾਤਰ ਸਰਾਪ ਬਣ ਕੇ ਸਾਨੂੰ ਬਿਵਸਥਾ ਦੇ ਸਰਾਪ ਤੋਂ ਛੁਡਾ ਲਿਆ, ਕਿਉਂਕਿ ਲਿਖਿਆ ਹੈ, “ਸਰਾਪੀ ਹੈ ਉਹ ਹਰੇਕ ਜਿਹੜਾ ਰੁੱਖ ਉੱਤੇ ਟੰਗਿਆ ਜਾਂਦਾ ਹੈ।”