Galatians 3:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਸਾਰੇ ਲੋਕਾਂ ਨੂੰ ਪਰਮੇਸ਼ੁਰ ਦੀ ਅਸੀਸ ਮਿਲ ਸੱਕੇ, ਪਰਮੇਸ਼ੁਰ ਨੇ ਇਸ ਅਸੀਸ ਦਾ ਵਚਨ ਅਬਰਾਹਾਮ ਨੂੰ ਦਿੱਤਾ ਸੀ। ਇਹੀ ਅਸੀਸ ਯਿਸੂ ਮਸੀਹ ਰਾਹੀਂ ਆਉਂਦੀ ਹੈ। ਯਿਸੂ ਇਸ ਲਈ ਕੁਰਬਾਨ ਹੋਇਆ ਕਿ ਅਸੀਂ ਉਸ ਪਵਿੱਤਰ ਆਤਮਾ ਨੂੰ ਪ੍ਰਾਪਤ ਕਰ ਸੱਕੀਏ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ। ਇਹ ਵਾਇਦਾ ਸਾਡੇ ਵਿਸ਼ਵਾਸ ਕਾਰਣ ਸਾਨੂੰ ਪ੍ਰਾਪਤ ਹੋਇਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਨੇ ਇਹ ਸਭ ਇਸ ਲਈ ਕੀਤਾ ਕਿ ਅਬਰਾਹਾਮ ਨੂੰ ਦਿੱਤੀ ਗਈ ਅਸੀਸ ਮਸੀਹ ਯਿਸੂ ਦੇ ਦੁਆਰਾ ਪਰਾਈਆਂ ਕੌਮਾਂ ਨੂੰ ਵੀ ਮਿਲੇ ਤਾਂ ਜੋ ਅਸੀਂ ਵਿਸ਼ਵਾਸ ਦੇ ਦੁਆਰਾ ਵਾਅਦਾ ਕੀਤਾ ਹੋਇਆ ਪਵਿੱਤਰ ਆਤਮਾ ਪ੍ਰਾਪਤ ਕਰੀਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਸਾਨੂੰ ਛੁਟਕਾਰਾ ਦਿੱਤਾ ਤਾਂ ਜੋ ਅਬਰਾਹਾਮ ਨੂੰ ਦਿੱਤੀ ਗਈ ਬਰਕਤ ਮਸੀਹ ਯਿਸ਼ੂ ਦੁਆਰਾ ਗ਼ੈਰ-ਯਹੂਦੀਆਂ ਉੱਤੇ ਵੀ ਆਵੇ, ਤਾਂ ਜੋ ਵਿਸ਼ਵਾਸ ਦੁਆਰਾ ਅਸੀਂ ਆਤਮਾ ਦਾ ਵਾਇਦਾ ਪ੍ਰਾਪਤ ਕਰ ਸਕੀਏ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਅਬਰਾਹਾਮ ਦੀ ਬਰਕਤ ਮਸੀਹ ਯਿਸੂ ਵਿੱਚ ਪਰਾਈਆਂ ਕੌਮਾਂ ਉੱਤੇ ਹੋਵੇ ਤਾਂ ਜੋ ਅਸੀਂ ਉਸ ਆਤਮਾ ਦੇ ਬਚਨ ਨੂੰ ਨਿਹਚਾ ਦੇ ਰਾਹੀਂ ਪਰਾਪਤ ਕਰੀਏ।।
Punjabi ERV
ਯਿਸੂ ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਸਾਰੇ ਲੋਕਾਂ ਨੂੰ ਪਰਮੇਸ਼ੁਰ ਦੀ ਅਸੀਸ ਮਿਲ ਸਕੇ, ਪਰਮੇਸ਼ੁਰ ਨੇ ਇਸ ਅਸੀਸ ਦਾ ਵਚਨ ਅਬਰਾਹਾਮ ਨੂੰ ਦਿੱਤਾ ਸੀ। ਇਹੀ ਅਸੀਸ ਯਿਸੂ ਮਸੀਹ ਰਾਹੀਂ ਆਉਂਦੀ ਹੈ। ਯਿਸੂ ਇਸ ਲਈ ਕੁਰਬਾਨ ਹੋਇਆ ਕਿ ਅਸੀਂ ਉਸ ਪਵਿੱਤਰ ਆਤਮਾ ਨੂੰ ਪ੍ਰਾਪਤ ਕਰ ਸਕੀਏ ਜਿਸਦਾ ਪਰਮੇਸ਼ੁਰ ਨੇ ਵਾਦਾ ਕੀਤਾ ਸੀ। ਇਹ ਵਾਦਾ ਸਾਡੇ ਵਿਸ਼ਵਾਸ ਕਾਰਣ ਸਾਨੂੰ ਪ੍ਰਾਪਤ ਹੋਇਆ ਹੈ। ਨੇਮ ਅਤੇ ਵਾਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਇਸ ਲਈ ਹੋਇਆ ਕਿ ਅਬਰਾਹਾਮ ਦੀ ਬਰਕਤ ਮਸੀਹ ਯਿਸੂ ਵਿੱਚ ਪਰਾਈਆਂ ਕੌਮਾਂ ਉੱਤੇ ਹੋਵੇ ਤਾਂ ਜੋ ਅਸੀਂ ਉਸ ਵਾਇਦੇ ਦੇ ਆਤਮਾ ਨੂੰ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਕਰੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس کر کے پئی مسِیح یِسُوع وِچ ابرہام دی برکت غیر قوماں تِیکر وی اَپڑے۔ تے اسی اِیمان دی راہِیں اوس رُوح نُوں حاصِل کریئے جِہدا وعدہ ہویا اے۔
Punjabi Standard Bible (Punjabi Standard Bible) 2023
ਇਹ ਇਸ ਕਰਕੇ ਹੋਇਆ ਜੋ ਮਸੀਹ ਯਿਸੂ ਵਿੱਚ ਅਬਰਾਹਾਮ ਦੀ ਬਰਕਤ ਪਰਾਈਆਂ ਕੌਮਾਂ ਤੱਕ ਪਹੁੰਚੇ, ਤਾਂਕਿ ਅਸੀਂ ਵਿਸ਼ਵਾਸ ਦੇ ਦੁਆਰਾ ਆਤਮਾ ਦੇ ਵਾਇਦੇ ਨੂੰ ਪ੍ਰਾਪਤ ਕਰ ਸਕੀਏ।