Galatians 3:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸ਼ਰ੍ਹਾ ਕਾਹਦੇ ਵਾਸਤੇ ਹੈ? ਨੇਮ ਲੋਕਾਂ ਦੀਆਂ ਕੀਤੀਆਂ ਬਦਕਾਰੀਆਂ ਨੂੰ ਉਜਾਗਰ ਕਰਨ ਲਈ ਦਿੱਤਾ ਸੀ। ਸ਼ਰ੍ਹਾ ਉਦੋਂ ਤੱਕ ਜਾਰੀ ਰਹੀ ਜਦੋਂ ਤੱਕ ਕਿ ਅਬਰਾਹਾਮ ਦੀ ਖਾਸ ਨਸਲ ਨਹੀਂ ਆਈ। ਪਰਮੇਸ਼ੁਰ ਦਾ ਵਾਇਦਾ ਇਸ ਖਾਸ ਉਲਾਦ ਨਾਲ ਸੰਬੰਧਿਤ ਸੀ। ਸ਼ਰ੍ਹਾ ਦੂਤਾਂ ਰਾਹੀਂ ਦਿੱਤੀ ਗਈ ਸੀ। ਦੂਤਾਂ ਨੇ ਲੋਕਾਂ ਤੱਕ ਸ਼ਰ੍ਹਾ ਪਹੁੰਚਾਉਣ ਲਈ ਮੂਸਾ ਨੂੰ ਵਿੱਚੋਲੇ ਦੀ ਤਰ੍ਹਾਂ ਇਸਤੇਮਾਲ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਵਿਵਸਥਾ ਕਿਉਂ ਦਿੱਤੀ ਗਈ? ਇਹ ਮਨੁੱਖ ਦੇ ਅਪਰਾਧ ਨੂੰ ਪ੍ਰਗਟ ਕਰਨ ਦੇ ਲਈ ਦਿੱਤੀ ਗਈ ਪਰ ਇਹ ਅਬਰਾਹਾਮ ਦੀ ਸੰਤਾਨ ਦੇ ਆਉਣ ਤੱਕ ਹੀ ਲਾਗੂ ਰਹਿ ਸਕਦੀ ਸੀ ਜਿਸ ਦੇ ਨਾਲ ਪਰਮੇਸ਼ਰ ਨੇ ਵਾਅਦਾ ਕੀਤਾ ਸੀ । ਇਹ ਸਵਰਗਦੂਤਾਂ ਦੇ ਰਾਹੀਂ, ਇੱਕ ਵਿਚੋਲੇ ਦੇ ਦੁਆਰਾ ਦਿੱਤੀ ਗਈ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਫਿਰ, ਬਿਵਸਥਾ ਹੀ ਕਿਉਂ ਦਿੱਤੀ ਗਈ? ਇਹ ਅਪਰਾਧਾਂ ਦੇ ਕਾਰਨ ਬਾਅਦ ਵਿੱਚ ਦਿੱਤੀ ਗਈ ਸੀ ਜਦੋਂ ਤੱਕ ਉਹ ਅੰਸ ਜਿਹ ਨੂੰ ਵਾਅਦਾ ਦਿੱਤਾ ਹੋਇਆ ਹੈ ਨਾ ਆਵੇ। ਬਿਵਸਥਾ ਦੂਤਾਂ ਰਾਹੀਂ ਦਿੱਤੀ ਗਈ ਅਤੇ ਇੱਕ ਵਿਚੋਲੇ ਨੂੰ ਸੌਂਪੀ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਸ਼ਰਾ ਕੀ ਹੈ? ਉਹ ਅਪਰਾਧਾਂ ਦੇ ਕਾਰਨ ਨਾਲ ਰਲਾਈ ਗਈ ਕਿ ਜਿੰਨਾ ਚਿਰ ਉਹ ਅੰਸ ਜਿਹ ਨੂੰ ਬਚਨ ਦਿੱਤਾ ਹੋਇਆ ਹੈ ਨਾ ਆਵੇ ਉਹ ਬਣੀ ਰਹੇ ਅਤੇ ਉਹ ਦੂਤਾਂ ਦੇ ਰਾਹੀਂ ਇੱਕ ਵਿਚੋਲੇ ਦੇ ਹੱਥੀਂ ਠਹਿਰਾਈ ਗਈ
Punjabi ERV
ਫ਼ੇਰ ਸ਼ਰ੍ਹਾ ਕਾਹਦੇ ਵਾਸਤੇ ਹੈ? ਨੇਮ ਲੋਕਾਂ ਦੀਆਂ ਕੀਤੀਆਂ ਬਦਕਾਰੀਆਂ ਨੂੰ ਉਜਾਗਰ ਕਰਨ ਲਈ ਦਿੱਤਾ ਸੀ। ਸ਼ਰ੍ਹਾ ਉਦੋਂ ਤੱਕ ਜਾਰੀ ਰਹੀ ਜਦੋਂ ਤੱਕ ਕਿ ਅਬਰਾਹਾਮ ਦੀ ਖਾਸ ਨਸਲ ਨਹੀਂ ਆਈ। ਪਰਮੇਸ਼ੁਰ ਦਾ ਵਾਦਾ ਇਸ ਖਾਸ ਉਲਾਦ ਨਾਲ ਸੰਬੰਧਿਤ ਸੀ। ਸ਼ਰ੍ਹਾ ਦੂਤਾਂ ਰਾਹੀਂ ਦਿੱਤੀ ਗਈ ਸੀ। ਦੂਤਾਂ ਨੇ ਲੋਕਾਂ ਤੱਕ ਸ਼ਰ੍ਹਾ ਪਹੁੰਚਾਉਣ ਲਈ ਮੂਸਾ ਨੂੰ ਵਿਚੋਲੇ ਦੀ ਤਰ੍ਹਾਂ ਇਸਤੇਮਾਲ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਫ਼ੇਰ ਬਿਵਸਥਾ ਕੀ ਹੈ? ਉਹ ਅਪਰਾਧਾਂ ਦੇ ਕਾਰਨ ਬਾਅਦ ਵਿੱਚ ਦਿੱਤੀ ਗਈ ਕਿ ਜਿੰਨਾਂ ਚਿਰ ਉਹ ਅੰਸ ਜਿਹ ਨੂੰ ਵਾਇਦਾ ਦਿੱਤਾ ਹੋਇਆ ਹੈ ਨਾ ਆਵੇ ਉਹ ਬਣੀ ਰਹੇ ਅਤੇ ਉਹ ਦੂਤਾਂ ਦੇ ਰਾਹੀਂ ਇੱਕ ਵਿਚੋਲੇ ਦੇ ਹੱਥੀਂ ਠਹਿਰਾਈ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد شریعت کاہدی رہی۔ اوہ قصوراں دے سببّوں اوس نسل دے آؤن تِیکر دِتّی گئی جِہدے نال وعدہ کِیتا گیا سی۔ تے اوہ فرِشتیاں دے وسیلے اِک وچولے دی راہِیں مُقرّر کِیتی گئی۔
Punjabi Standard Bible (Punjabi Standard Bible) 2023
ਤਾਂ ਫਿਰ ਬਿਵਸਥਾ ਕਿਉਂ ਹੈ? ਇਹ ਅਪਰਾਧਾਂ ਦੇ ਕਾਰਨ ਬਾਅਦ ਵਿੱਚ ਦਿੱਤੀ ਗਈ ਜਦੋਂ ਤੱਕ ਕਿ ਉਹ ਵੰਸ਼ਜ ਨਾ ਆ ਜਾਵੇ ਜਿਸ ਦਾ ਵਾਇਦਾ ਕੀਤਾ ਗਿਆ ਸੀ। ਇਹ ਸਵਰਗਦੂਤਾਂ ਦੁਆਰਾ ਇੱਕ ਵਿਚੋਲੇ ਦੇ ਹੱਥੀਂ ਠਹਿਰਾਈ ਗਈ।