Galatians 3:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇਹ ਸੱਚ ਨਹੀਂ ਹੈ, ਕਿਉਂਕਿ ਪੋਥੀਆਂ ਨੇ ਪਰਗਟ ਕੀਤਾ ਕਿ ਸਾਰੇ ਲੋਕੀਂ ਪਾਪ ਨਾਲ ਬੱਝੇ ਹੋਏ ਕੈਦੀ ਹਨ। ਪੋਥੀਆਂ ਨੇ ਇਹ ਕਿਉਂ ਪਰਗਟ ਕੀਤਾ? ਤਾਂ ਜੋ ਵਿਸ਼ਵਾਸ ਰਾਹੀਂ ਲੋਕਾਂ ਨੂੰ ਵਾਇਦਾ ਦਿੱਤਾ ਜਾ ਸੱਕੇ। ਇਹ ਵਾਇਦਾ ਲੋਕਾਂ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ ਕਰਨ ਲਈ ਦਿੱਤਾ ਗਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪਵਿੱਤਰ-ਗ੍ਰੰਥ ਕਹਿੰਦਾ ਹੈ ਕਿ ਸਭ ਪਾਪ ਦੀ ਕੈਦ ਵਿੱਚ ਜਾ ਚੁੱਕੇ ਹਨ, ਤਾਂ ਜੋ ਉਹ ਵਾਅਦਾ ਜੋ ਯਿਸੂ ਮਸੀਹ ਵਿੱਚ ਵਿਸ਼ਵਾਸ ਦੇ ਦੁਆਰਾ ਦਿੱਤਾ ਗਿਆ, ਉਸ ਵਿੱਚ ਵਿਸ਼ਵਾਸ ਕਰਨ ਵਾਲਿਆਂ ਨੂੰ ਮਿਲੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪਵਿੱਤਰ ਸ਼ਾਸਤਰ ਨੇ ਹਰ ਕਿਸੇ ਨੂੰ ਪਾਪ ਦੇ ਅਧੀਨ ਕੀਤਾ, ਤਾਂ ਉਹ ਜੋ ਵਾਇਦਾ ਕੀਤਾ ਗਿਆ ਸੀ, ਜੋ ਯਿਸ਼ੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਮਿਲਦਾ ਹੈ ਵਿਸ਼ਵਾਸ ਕਰਨ ਵਾਲਿਆਂ ਨੂੰ ਦਿੱਤਾ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਧਰਮ ਪੁਸਤਕ ਨੇ ਸਭਨਾਂ ਨੂੰ ਪਾਪ ਦੇ ਹੇਠਾਂ ਬੰਦ ਕਰ ਛੱਡਿਆ ਭਈ ਉਹ ਬਚਨ ਜਿਹੜਾ ਯਿਸੂ ਮਸੀਹ ਉੱਤੇ ਨਿਹਚਾ ਕਰਨ ਤੋਂ ਮਿਲਦਾ ਹੈ ਨਿਹਚਾ ਕਰਨ ਵਾਲਿਆਂ ਨੂੰ ਦਿੱਤਾ ਜਾਵੇ।।
Punjabi ERV
ਪਰ ਇਹ ਸੱਚ ਨਹੀਂ ਹੈ, ਕਿਉਂਕਿ ਪੋਥੀਆਂ ਨੇ ਪਰਗਟ ਕੀਤਾ ਕਿ ਸਾਰੇ ਲੋਕੀਂ ਪਾਪ ਨਾਲ ਬਝੇ ਹੋਏ ਕੈਦੀ ਹਨ। ਪੋਥੀਆਂ ਨੇ ਇਹ ਕਿਉਂ ਪਰਗਟ ਕੀਤਾ? ਤਾਂ ਜੋ ਵਿਸ਼ਵਾਸ ਰਾਹੀਂ ਲੋਕਾਂ ਨੂੰ ਵਾਦਾ ਦਿੱਤਾ ਜਾ ਸਕੇ। ਇਹ ਵਾਦਾ ਲੋਕਾਂ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ ਕਰਨ ਲਈ ਦਿੱਤਾ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਬਿਵਸਥਾ ਨੇ ਸਭਨਾਂ ਨੂੰ ਪਾਪ ਦੇ ਅਧੀਨ ਕਰ ਦਿੱਤਾ ਭਈ ਉਹ ਵਾਇਦਾ ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਮਿਲਦਾ ਹੈ ਵਿਸ਼ਵਾਸ ਕਰਨ ਵਾਲਿਆਂ ਨੂੰ ਦਿੱਤਾ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر پاک کتاب ساریاں نُوں گُناہ دے ہیٹھ کر دِتّا۔ ایس کر کے پئی اوہ وعدہ جیہڑا یِسُوع مسِیح نُوں مَنّن دے سببّوں اے اِیمانداراں دے حق وِچ پُورا کِیتا جاوے۔
Punjabi Standard Bible (Punjabi Standard Bible) 2023
ਪਰ ਲਿਖਤ ਨੇ ਸਭ ਨੂੰ ਪਾਪ ਦੇ ਅਧੀਨ ਕਰ ਦਿੱਤਾ, ਤਾਂਕਿ ਵਿਸ਼ਵਾਸ ਕਰਨ ਵਾਲਿਆਂ ਨੂੰ ਉਹ ਵਾਇਦਾ ਦਿੱਤਾ ਜਾਵੇ ਜਿਹੜਾ ਯਿਸੂ ਮਸੀਹ 'ਤੇ ਵਿਸ਼ਵਾਸ ਕਰਨ ਨਾਲ ਮਿਲਦਾ ਹੈ।