Galatians 3:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਸਾਰੇ ਨੇਮ ਦੇ ਕੈਦੀ ਬਣੇ ਹੋਏ ਸਾਂ ਅਤੇ ਨੇਮ ਦੀ ਨਿਗਰਾਨੀ ਹੇਠ ਸਾਂ। ਸਾਨੂੰ ਉਦੋਂ ਤੱਕ ਕੋਈ ਅਜ਼ਾਦੀ ਨਹੀਂ ਸੀ ਜਦੋਂ ਤੱਕ ਪਰਮੇਸ਼ੁਰ ਨੇ ਸਾਡੇ ਤੇ ਵਿਸ਼ਵਾਸ ਦਾ ਉਹ ਮਾਰਗ, ਪਰਗਟ ਨਹੀਂ ਕੀਤਾ, ਜਿਹੜਾ ਆ ਰਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਵਿਸ਼ਵਾਸ ਦੇ ਆਉਣ ਤੱਕ ਅਸੀਂ ਵਿਵਸਥਾ ਦੀ ਕੈਦ ਵਿੱਚ ਸੀ । ਇਹ ਉਸ ਸਮੇਂ ਤੱਕ ਸੀ ਜਦੋਂ ਤੱਕ ਕਿ ਆਉਣ ਵਾਲਾ ਵਿਸ਼ਵਾਸ ਪ੍ਰਗਟ ਨਾ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ, ਸਾਨੂੰ ਬਿਵਸਥਾ ਦੇ ਅਧੀਨ ਹਿਰਾਸਤ ਵਿੱਚ ਰੱਖਿਆ ਗਿਆ ਸੀ, ਜਦੋਂ ਤੱਕ ਆਉਣ ਵਾਲਾ ਵਿਸ਼ਵਾਸ ਪ੍ਰਗਟ ਨਹੀਂ ਹੋ ਜਾਂਦਾ, ਉਦੋਂ ਤੱਕ ਬੰਦ ਕਰ ਦਿੱਤਾ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਨਿਹਚਾ ਦੇ ਆਉਣ ਤੋਂ ਪਹਿਲਾਂ ਅਸੀਂ ਉਸ ਨਿਹਚਾ ਦੇ ਲਈ ਜਿਹੜੀ ਪਰਗਟ ਹੋਣੀ ਸੀ ਸ਼ਰਾ ਦੇ ਪਹਿਰੇ ਹੇਠ ਬੱਧੇ ਹੋਏ ਰਹਿੰਦੇ ਸਾਂ
Punjabi ERV
ਇਸ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਸਾਰੇ ਨੇਮ ਦੇ ਕੈਦੀ ਬਣੇ ਹੋਏ ਸਾਂ ਅਤੇ ਨੇਮ ਦੀ ਨਿਗਰਾਨੀ ਹੇਠ ਸਾਂ। ਸਾਨੂੰ ਉਦੋਂ ਤੱਕ ਕੋਈ ਅਜ਼ਾਦੀ ਨਹੀਂ ਸੀ ਜਦੋਂ ਤੱਕ ਪਰਮੇਸ਼ੁਰ ਨੇ ਸਾਡੇ ਤੇ ਵਿਸ਼ਵਾਸ ਦਾ ਉਹ ਮਾਰਗ, ਪਰਗਟ ਨਹੀਂ ਕੀਤਾ, ਜਿਹਡ਼ਾ ਆ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਉਸ ਵਿਸ਼ਵਾਸ ਦੇ ਲਈ ਜਿਹੜਾ ਪਰਗਟ ਹੋਣ ਵਾਲਾ ਸੀ ਅਸੀਂ ਬਿਵਸਥਾ ਦੇ ਪਹਿਰੇ ਹੇਠ ਬੱਧੇ ਹੋਏ ਰਹਿੰਦੇ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِیمان دے آؤن توں پہلاں شریعت دے ہیٹھ ساڈی رکھوالی ہوندی سی۔ تے اوس اِیمان دے آؤن تِیکر جیہڑا ظاہر ہون والا سی۔ اسی اوسے دے ڈَکے وِچ رہے۔
Punjabi Standard Bible (Punjabi Standard Bible) 2023
ਪਰ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਬਿਵਸਥਾ ਦੇ ਅਧੀਨ ਰੱਖੇ ਗਏ ਅਤੇ ਉਸ ਵਿਸ਼ਵਾਸ ਦੇ ਪਰਗਟ ਹੋਣ ਤੱਕ ਜਿਹੜਾ ਆਉਣ ਵਾਲਾ ਸੀ ਇਸ ਦੇ ਬੰਦੀ ਰਹੇ।