Galatians 3:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ, ਮਸੀਹ ਯਿਸੂ ਵਿੱਚ, ਯਹੂਦੀਆਂ ਅਤੇ ਯੂਨਾਨੀਆਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਇੱਥੇ ਗੁਲਾਮਾਂ ਅਤੇ ਆਜ਼ਾਦਾਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਨਰ ਅਤੇ ਮਾਦਾ ਵਿੱਚ ਕੋਈ ਫ਼ਰਕ ਨਹੀਂ ਹੈ। ਕਿਉਂ ਕਿ ਤੁਸੀਂ ਸਾਰੇ ਮਸੀਹ ਯਿਸੂ ਵਿੱਚ ਇੱਕ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਨਾ ਯਹੂਦੀ ਅਤੇ ਪਰਾਈ ਕੌਮ; ਨਾ ਗ਼ੁਲਾਮ ਅਤੇ ਆਜ਼ਾਦ; ਨਾ ਆਦਮੀ ਅਤੇ ਔਰਤ ਵਿੱਚ ਕੋਈ ਫ਼ਰਕ ਰਿਹਾ ਹੈ; ਕਿਉਂਕਿ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਥੇ ਨਾ ਤਾਂ ਕੋਈ ਯਹੂਦੀ ਹੈ ਅਤੇ ਨਾ ਹੀ ਗ਼ੈਰ-ਯਹੂਦੀ, ਨਾ ਹੀ ਗੁਲਾਮ ਅਤੇ ਨਾ ਹੀ ਅਜ਼ਾਦ, ਅਤੇ ਨਾ ਹੀ ਕੋਈ ਮਰਦ ਅਤੇ ਨਾ ਹੀ ਔਰਤ ਹੈ, ਕਿਉਂਕਿ ਤੁਸੀਂ ਸਾਰੇ ਮਸੀਹ ਯਿਸ਼ੂ ਵਿੱਚ ਇੱਕ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਨਾ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਹੋ ਸੱਕਦਾ ਹੈ ਕਿਉਂ ਜੋ ਤੁਸੀਂ ਸੱਭੇ ਮਸੀਹ ਯਿਸੂ ਵਿੱਚ ਇੱਕੋ ਹੀ ਹੋ
Punjabi ERV
ਹੁਣ, ਮਸੀਹ ਯਿਸੂ ਵਿੱਚ, ਯਹੂਦੀਆਂ ਅਤੇ ਯੂਨਾਨੀਆਂ ਵਿਚਕਾਰ ਵੀ ਕੋਈ ਫ਼ਰਕ ਨਹੀਂ। ਇਥੇ ਗੁਲਾਮਾਂ ਅਤੇ ਅਜ਼ਾਦਾਂ ਵਿਚਕਾਰ ਵੀ ਕੋਈ ਫ਼ਰਕ ਨਹੀਂ। ਨਰ ਅਤੇ ਮਾਦਾ ਵਿੱਚ ਕੋਈ ਫ਼ਰਕ ਨਹੀਂ ਹੈ। ਕਿਉਂਕਿ ਤੁਸੀਂ ਸਾਰੇ ਮਸੀਹ ਯਿਸੂ ਵਿੱਚ ਇੱਕ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نا کوئی یہُودی رہیا نا یُونانی۔ نا کوئی غلام نا اَزاد نا کوئی جَنا نا زنانی۔ کیوں جو تُسی سارے مسِیح یِسُوع وِچ اِک ہو۔
Punjabi Standard Bible (Punjabi Standard Bible) 2023
ਸੋ ਹੁਣ ਨਾ ਕੋਈ ਯਹੂਦੀ ਹੈ ਨਾ ਯੂਨਾਨੀ, ਨਾ ਗੁਲਾਮ ਹੈ ਨਾ ਅਜ਼ਾਦ, ਨਾ ਨਰ ਹੈ ਨਾ ਨਾਰੀ; ਕਿਉਂਕਿ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕ ਹੋ;