Galatians 3:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੋਥੀਆਂ ਨੇ ਆਖਿਆ ਕਿ ਭਵਿੱਖ ਵਿੱਚ ਕੀ ਵਾਪਰੇਗਾ। ਇਨ੍ਹਾਂ ਲਿਖਤਾਂ ਨੇ ਆਖਿਆ ਕਿ ਪਰਮੇਸ਼ੁਰ ਗੈਰ ਯਹੂਦੀਆਂ ਨੂੰ ਉਨ੍ਹਾਂ ਦੇ ਵਿਸ਼ਵਾਸ ਦੁਆਰਾ ਧਰਮੀ ਬਣਾਵੇਗਾ। ਅਬਰਾਹਾਮ ਨੂੰ ਇਹ ਖੁਸ਼ਖਬਰੀ ਇਸਦੇ ਵਾਪਰਨ ਤੋਂ ਪਹਿਲਾਂ ਹੀ ਦੱਸ ਦਿੱਤੀ ਗਈ ਸੀ: ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ, “ਮੈਂ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਤੇਰੇ ਰਾਹੀਂ ਅਸੀਸਾਂ ਦੇਵਾਂਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਵਿੱਤਰ-ਗ੍ਰੰਥ ਨੇ ਪਹਿਲਾਂ ਹੀ ਦੇਖ ਲਿਆ ਸੀ ਕਿ ਪਰਮੇਸ਼ਰ ਪਰਾਈਆਂ ਕੌਮਾਂ ਨੂੰ ਵਿਸ਼ਵਾਸ ਦੇ ਦੁਆਰਾ ਨੇਕ ਠਹਿਰਾਉਣਗੇ । ਇਸ ਲਈ ਪਵਿੱਤਰ-ਗ੍ਰੰਥ ਨੇ ਅਬਰਾਹਾਮ ਨੂੰ ਪਹਿਲਾਂ ਹੀ ਇਹ ਸ਼ੁਭ ਸਮਾਚਾਰ ਦੇ ਦਿੱਤਾ ਕਿ, “ਤੇਰੇ ਦੁਆਰਾ ਸਾਰੀਆਂ ਕੌਮਾਂ ਅਸੀਸ ਪ੍ਰਾਪਤ ਕਰਨਗੀਆਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਵਿੱਤਰ ਸ਼ਾਸਤਰ ਨੇ ਪਹਿਲਾਂ ਹੀ ਵੇਖਿਆ ਸੀ ਕਿ ਪਰਮੇਸ਼ਵਰ ਗ਼ੈਰ-ਯਹੂਦੀਆਂ ਨੂੰ ਵਿਸ਼ਵਾਸ ਦੁਆਰਾ ਧਰਮੀ ਠਹਿਰਾਵੇਗਾ, ਅਤੇ ਅਬਰਾਹਾਮ ਨੂੰ ਪਹਿਲਾਂ ਹੀ ਖੁਸ਼ਖ਼ਬਰੀ ਦਾ ਐਲਾਨ ਕੀਤਾ: “ਸਾਰੀਆਂ ਕੌਮਾਂ ਤੇਰੇ ਦੁਆਰਾ ਮੁਬਾਰਕ ਹੋਣਗੀਆਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਧਰਮ ਪੁਸਤਕ ਨੇ ਅੱਗਿਓਂ ਇਹ ਵੇਖ ਕੇ ਭਈ ਪਰਮੇਸ਼ੁਰ ਪਰਾਈਆਂ ਕੋਮਾਂ ਨੂੰ ਨਿਹਚਾ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਅੱਗੋ ਹੀ ਇਹ ਖੁਸ਼ ਖਬਰੀ ਸੁਣਾਈ ਭਈ ਸਭ ਕੌਮਾਂ ਤੇਰੇ ਵਿੱਚ ਮੁਬਾਰਕ ਹੋਣਗੀਆਂ
Punjabi ERV
ਪੋਥੀਆਂ ਨੇ ਆਖਿਆ ਕਿ ਭਵਿਖ ਵਿੱਚ ਕੀ ਵਾਪਰੇਗਾ। ਇਨ੍ਹਾਂ ਲਿਖਤਾਂ ਨੇ ਆਖਿਆ ਕਿ ਪਰਮੇਸ਼ੁਰ ਗੈਰ ਯਹੂਦੀਆਂ ਨੂੰ ਉਨ੍ਹਾਂ ਦੇ ਵਿਸ਼ਵਾਸ ਦੁਆਰਾ ਧਰਮੀ ਬਣਾਵੇਗਾ। ਅਬਰਾਹਾਮ ਨੂੰ ਇਹ ਖੁਸ਼ਖਬਰੀ ਇਸਦੇ ਵਾਪਰਨ ਤੋਂ ਪਹਿਲਾਂ ਹੀ ਦੱਸ ਦਿੱਤੀ ਗਈ ਸੀ: ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ, “ਮੈਂ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਤੇਰੇ ਰਾਹੀਂ ਅਸੀਸਾਂ ਦੇਵਾਂਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਵਿੱਤਰ ਗ੍ਰੰਥ ਨੇ ਪਹਿਲਾਂ ਹੀ ਇਹ ਵੇਖ ਕੇ, ਕਿ ਪਰਮੇਸ਼ੁਰ ਪਰਾਈਆਂ ਕੌਮਾਂ ਨੂੰ ਵਿਸ਼ਵਾਸ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਪਹਿਲਾਂ ਹੀ ਇਹ ਖੁਸ਼ਖਬਰੀ ਸੁਣਾਈ ਕਿ ਸਭ ਕੌਮਾਂ ਤੇਰੇ ਤੋਂ ਬਰਕਤ ਪਾਉਣਗੀਆਂ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پاک کتاب نے پہلاں ای ایہہ جان کے پئی خُدا غیر قوماں نُوں اِیمان دی راہِیں راست باز ٹھہرائے گا ابرہام نُوں اگیتری ایہہ خُوشخبری سُنا دِتّی۔ پئی سارِیاں قوماں تیرے وِچ برکتاں پان گِئیاں۔
Punjabi Standard Bible (Punjabi Standard Bible) 2023
ਲਿਖਤ ਨੇ ਪਹਿਲਾਂ ਤੋਂ ਹੀ ਇਹ ਜਾਣ ਕੇ ਜੋ ਪਰਮੇਸ਼ਰ ਵਿਸ਼ਵਾਸ ਦੇ ਦੁਆਰਾ ਪਰਾਈਆਂ ਕੌਮਾਂ ਨੂੰ ਧਰਮੀ ਠਹਿਰਾਵੇਗਾ, ਅਬਰਾਹਾਮ ਨੂੰ ਅਗੇਤੀ ਇਹ ਖੁਸ਼ਖ਼ਬਰੀ ਸੁਣਾਈ, “ਤੇਰੇ ਵਿੱਚ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ।”