Galatians 4:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ ਮੈਂ ਵੀ ਤੁਹਾਡੇ ਵਰਗਾ ਹੀ ਸਾਂ; ਇਸ ਲਈ ਕਿਰਪਾ ਕਰਕੇ ਮੇਰੇ ਵਰਗੇ ਬਣ ਜਾਵੋ। ਤੁਸੀਂ ਪਹਿਲਾਂ ਮੇਰੇ ਉੱਪਰ ਬਹੁਤ ਮਿਹਰਬਾਨ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਵੀ ਮੇਰੀ ਤਰ੍ਹਾਂ ਬਣੋ ਜਿਸ ਤਰ੍ਹਾਂ ਮੈਂ ਤੁਹਾਡੀ ਤਰ੍ਹਾਂ ਹਾਂ । ਤੁਸੀਂ ਮੇਰਾ ਕੋਈ ਨੁਕਸਾਨ ਨਹੀਂ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਮੇਰੇ ਵਰਗੇ ਬਣੋ, ਕਿਉਂਕਿ ਮੈਂ ਤੁਹਾਡੇ ਵਰਗਾ ਬਣ ਗਿਆ ਹਾਂ। ਤੁਸੀਂ ਮੇਰੇ ਨਾਲ ਕੋਈ ਗਲਤ ਨਹੀਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਮੇਰੇ ਜਿਹੇ ਬਣੋ ਇਸ ਲਈ ਜੋ ਮੈਂ ਵੀ ਤੁਹਾਡੇ ਜਿਹਾ ਬਣਿਆ ਹਾਂ। ਤੁਸੀਂ ਮੇਰੇ ਨਾਲ ਬੁਰੇ ਨਹੀਂ ਵਰਤੇ,
Punjabi ERV
ਭਰਾਵੋ ਅਤੇ ਭੈਣੋ ਮੈਂ ਵੀ ਤੁਹਾਡੇ ਵਰਗਾ ਹੀ ਸਾਂ; ਇਸ ਲਈ ਕਿਰਪਾ ਕਰਕੇ ਮੇਰੇ ਵਰਗੇ ਬਣ ਜਾਵੋ। ਤੁਸੀਂ ਪਹਿਲਾਂ ਮੇਰੇ ਉੱਪਰ ਬਹੁਤ ਮਿਹਰਬਾਨ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਜਿਹੇ ਬਣੋ ਇਸ ਲਈ ਜੋ ਮੈਂ ਵੀ ਤੁਹਾਡੇ ਜਿਹਾ ਬਣਿਆ ਹਾਂ। ਤੁਸੀਂ ਮੇਰੇ ਨਾਲ ਬੁਰੇ ਨਹੀਂ ਵਰਤੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ! مَیں تُہاڈی مِنّت کرنا آں۔ پئی میرے وانگر ہو جاؤ۔ کیوں جو مَیں وی تُہاڈے وانگر آں۔ تُساں میرا کُجھ وگاڑیا نئیں۔
Punjabi Standard Bible (Punjabi Standard Bible) 2023
ਹੇ ਭਾਈਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਵਰਗੇ ਬਣੋ, ਕਿਉਂਕਿ ਮੈਂ ਵੀ ਤੁਹਾਡੇ ਵਰਗਾ ਬਣਿਆ। ਤੁਸੀਂ ਮੇਰਾ ਕੁਝ ਬੁਰਾ ਨਹੀਂ ਕੀਤਾ;