Galatians 4:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਦੋਂ ਤੁਸੀਂ ਬਹੁਤ ਖੁਸ਼ ਸੀ ਉਹ ਖੁਸ਼ੀ ਹੁਣ ਕਿੱਥੇ ਹੈ? ਮੈਨੂੰ ਯਾਦ ਹੈ ਕਿ ਤੁਸੀਂ ਮੇਰੀ ਸਹਾਇਤਾ ਲਈ ਹਰ ਸੰਭਵ ਜਤਨ ਕਰਨਾ ਚਾਹੁੰਦੇ ਸੀ। ਜੇਕਰ ਸੰਭਵ ਹੁੰਦਾ ਤਾਂ ਤੁਸੀਂ ਆਪਣੀਆਂ ਅੱਖਾਂ ਬਾਹਰ ਖਿੰਚ ਲੈਂਦੇ ਅਤੇ ਉਨ੍ਹਾਂ ਨੂੰ ਮੈਨੂੰ ਦੇ ਦਿੰਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਤੁਹਾਡਾ ਅਨੰਦ ਕਿੱਥੇ ਗਿਆ? ਮੈਂ ਤੁਹਾਡਾ ਗਵਾਹ ਹਾਂ ਕਿ ਉਸ ਸਮੇਂ ਜੇਕਰ ਹੋ ਸਕਦਾ ਤਾਂ ਤੁਸੀਂ ਮੇਰੇ ਲਈ ਆਪਣੀਆਂ ਅੱਖਾਂ ਤੱਕ ਕੱਢ ਕੇ ਦੇ ਦਿੰਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਫਿਰ, ਹੁਣ ਮੇਰੇ ਤੇ ਤੁਹਾਡਾ ਆਸ਼ੀਰਵਾਦ ਕਿੱਥੇ ਹੈ? ਮੈਂ ਇਸ ਗੱਲ ਦੀ ਗਵਾਹੀ ਦੇ ਸਕਦਾ ਹਾਂ ਕਿ, ਜੇ ਹੋ ਸਕਦਾ ਤਾਂ ਤੁਸੀਂ ਆਪਣੀਆਂ ਅੱਖਾਂ ਵੀ ਕੱਢ ਕੇ ਮੈਨੂੰ ਦੇ ਦਿੰਦੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਤੁਹਾਡਾ ਧੰਨਵਾਦ ਕਿੱਥੇ ਗਿਆ? ਕਿਉਂ ਜੋ ਮੈਂ ਤੁਹਾਡੇ ਲਈ ਸਾਖੀ ਭਰਦਾ ਹਾਂ ਭਈ ਜੇ ਹੋ ਸੱਕਦਾ ਤਾਂ ਤੁਸੀਂ ਆਪਣੀਆਂ ਅੱਖਾਂ ਵੀ ਕੱਢ ਕੇ ਮੈਨੂੰ ਦੇ ਦਿੰਦੇ!
Punjabi ERV
ਉਦੋਂ ਤੁਸੀਂ ਬਹੁਤ ਖੁਸ਼ ਸੀ ਉਹ ਖੁਸ਼ੀ ਹੁਣ ਕਿਥੇ ਹੈ? ਮੈਨੂੰ ਯਾਦ ਹੈ ਕਿ ਤੁਸੀਂ ਮੇਰੀ ਸਹਾਇਤਾ ਲਈ ਹਰ ਸੰਭਵ ਜਤਨ ਕਰਨਾ ਚਾਹੁੰਦੇ ਸੀ। ਜੇਕਰ ਸੰਭਵ ਹੁੰਦਾ ਤਾਂ ਤੁਸੀਂ ਆਪਣੀਆਂ ਅਖਾਂ ਬਾਹਰ ਖਿਚ੍ਚ ਲੈਂਦੇ ਅਤੇ ਉਨ੍ਹਾਂ ਨੂੰ ਮੈਨੂੰ ਦੇ ਦਿੰਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਹੁਣ ਤੁਹਾਡਾ ਉਹ ਅਨੰਦ ਕਿੱਥੇ ਗਿਆ? ਮੈਂ ਤੁਹਾਡਾ ਗਵਾਹ ਹਾਂ, ਕਿ ਜੇ ਹੋ ਸਕਦਾ ਤਾਂ ਤੁਸੀਂ ਆਪਣੀਆਂ ਅੱਖਾਂ ਵੀ ਕੱਢ ਕੇ ਮੈਨੂੰ ਦੇ ਦਿੰਦੇ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو تُہاڈی اوہ خُوشی کِتّھے گئی؟ مَیں تُہاڈا گواہ آں پئی جے ہو سکدا تے تُسی اپنیاں اَکھّیاں وی کڈھ کے مَینُوں دے دیندے۔
Punjabi Standard Bible (Punjabi Standard Bible) 2023
ਹੁਣ ਤੁਹਾਡਾ ਉਹ ਅਨੰਦ ਕਿੱਥੇ ਗਿਆ? ਕਿਉਂਕਿ ਮੈਂ ਤੁਹਾਡੀ ਗਵਾਹੀ ਦਿੰਦਾ ਹਾਂ ਕਿ ਜੇ ਹੋ ਸਕਦਾ ਤਾਂ ਤੁਸੀਂ ਆਪਣੀਆਂ ਅੱਖਾਂ ਵੀ ਕੱਢ ਕੇ ਮੈਨੂੰ ਦੇ ਦਿੰਦੇ।