Galatians 4:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹੀ ਲੋਕੀਂ ਤੁਹਾਨੂੰ ਉਤੇਜਿਤ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਪਰ ਉਨ੍ਹਾਂ ਦਾ ਮੰਤਵ ਠੀਕ ਨਹੀਂ ਹੈ। ਉਹ ਲੋਕੀ ਤੁਹਾਨੂੰ ਸਾਡੇ ਵਿਰੁੱਧ ਜਾਣ ਲਈ ਪ੍ਰੇਰਿਤ ਕਰ ਰਹੇ ਹਨ। ਉਹ ਚਾਹੁੰਦੇ ਹਨ ਕਿ ਤੁਸੀਂ ਕੇਵਲ ਉਨ੍ਹਾਂ ਦਾ ਹੀ ਅਨੁਸਰਣ ਕਰੋ ਨਾ ਕਿ ਹੋਰਾਂ ਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੋਰ ਲੋਕ ਤੁਹਾਡੀ ਬਹੁਤ ਚਿੰਤਾ ਕਰ ਰਹੇ ਹਨ ਪਰ ਉਹਨਾਂ ਦੇ ਮਨ ਸਾਫ਼ ਨਹੀਂ ਹਨ । ਉਹ ਤੁਹਾਨੂੰ ਮੇਰੇ ਤੋਂ ਦੂਰ ਕਰਨ ਦੇ ਚਾਹਵਾਨ ਹਨ ਕਿ ਤੁਸੀਂ ਉਹਨਾਂ ਦੀ ਚਿੰਤਾ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਲੋਕ ਜਿਹੜੇ ਅਲੱਗ ਖੁਸ਼ਖ਼ਬਰੀ ਸੁਣ ਕੇ ਤੁਹਾਨੂੰ ਜਿੱਤਣ ਲਈ ਜੋਸ਼ੀਲੇ ਹਨ, ਪਰ ਕਿਸੇ ਭਲੇ ਲਈ ਨਹੀਂ। ਉਹ ਜੋ ਚਾਹੁੰਦੇ ਹਨ ਕਿ ਉਹ ਤੁਹਾਨੂੰ ਸਾਡੇ ਤੋਂ ਦੂਰ ਕਰਨ, ਤਾਂ ਜੋ ਤੁਸੀਂ ਉਹਨਾਂ ਨੂੰ ਹੀ ਆਪਣੇ ਮਿੱਤਰ ਬਣਾ ਲਓ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤੁਹਾਨੂੰ ਫੁਸਲਾਉਂਦੇ ਤਾਂ ਬਹੁਤ ਹਨ ਪਰ ਭਲੀ ਨੀਤ ਨਾਲ ਨਹੀਂ ਸਗੋਂ ਓਹ ਤੁਹਾਨੂੰ ਛੇਕਿਆ ਚਾਹੁੰਦੇ ਹਨ ਭਈ ਤੁਸੀਂ ਵੀ ਓਹਨਾਂ ਨੂੰ ਫੁਸਲਾਓ
Punjabi ERV
ਉਹੀ ਲੋਕੀਂ ਤੁਹਾਨੂੰ ਉਤੇਜਿਤ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਪਰ ਉਨ੍ਹਾਂ ਦਾ ਮੰਤਵ ਠੀਕ ਨਹੀਂ ਹੈ। ਉਹ ਲੋਕੀ ਤੁਹਾਨੂੰ ਸਾਡੇ ਵਿਰੁੱਧ ਜਾਣ ਲਈ ਪ੍ਰੇਰਿਤ ਕਰ ਰਹੇ ਹਨ। ਉਹ ਚਾਹੁੰਦੇ ਹਨ ਕਿ ਤੁਸੀਂ ਕੇਵਲ ਉਨ੍ਹਾਂ ਦਾ ਹੀ ਅਨੁਸਰਣ ਕਰੋ ਨਾ ਕਿ ਹੋਰਾਂ ਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੁਹਾਨੂੰ ਮਿੱਤਰ ਤਾਂ ਬਣਾਉਣਾ ਚਾਹੁੰਦੇ ਹਨ ਪਰ ਚੰਗੀ ਸੋਚ ਨਾਲ ਨਹੀਂ ਸਗੋਂ ਉਹ ਤੁਹਾਨੂੰ ਅਲੱਗ ਕਰਨਾ ਚਾਹੁੰਦੇ ਹਨ ਕਿ ਤੁਸੀਂ ਉਹਨਾਂ ਨੂੰ ਹੀ ਆਪਣੇ ਮਿੱਤਰ ਬਣਾ ਲਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ تُہانوں سجن بنان دی کوشش تے کر دے نیں پر نیک نِیتی نال نئیں۔ سگوں اوہ تُہانوں چھیکنا چاہندے نیں۔ ایس کر کے پئی تُسی اوہناں نُوں سجن بنان دی کوشش کرو۔
Punjabi Standard Bible (Punjabi Standard Bible) 2023
ਉਹ ਤੁਹਾਡੇ ਪ੍ਰਤੀ ਉਤਸੁਕ ਹਨ, ਪਰ ਭਲੇ ਲਈ ਨਹੀਂ; ਉਹ ਤੁਹਾਨੂੰ ਅਲੱਗ ਕਰਨਾ ਚਾਹੁੰਦੇ ਹਨ ਕਿ ਤੁਸੀਂ ਵੀ ਉਨ੍ਹਾਂ ਪ੍ਰਤੀ ਉਤਸੁਕ ਹੋਵੋ।