Galatians 4:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਲਈ ਤੁਹਾਡੇ ਅੰਦਰ ਦਿਲਚਸਪੀ ਦਰਸ਼ਾਉਣਾ ਚੰਗੀ ਗੱਲ ਹੈ। ਪਰ ਉਦੋਂ ਹੀ ਜਦੋਂ ਉਨ੍ਹਾਂ ਦਾ ਮੰਤਵ ਚੰਗਾ ਹੋਵੇ। ਇਹ ਗੱਲ ਹਮੇਸ਼ਾ ਸੱਚੀ ਹੈ। ਇਹ ਉਦੋਂ ਵੀ ਸੱਚੀ ਹੈ ਜਦੋਂ ਕਿ ਮੈਂ ਤੁਹਾਡੇ ਨਾਲ ਹਾਂ ਅਤੇ ਉਦੋਂ ਵੀ ਜਦੋਂ ਮੈਂ ਤੁਹਾਡੇ ਕੋਲੋਂ ਦੂਰ ਹੁੰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਚੰਗੀ ਗੱਲ ਹੈ ਕਿ ਕੋਈ ਚਿੰਤਾ ਕਰੇ ਪਰ ਸਾਫ਼ ਮਨ ਨਾਲ ਅਤੇ ਹਮੇਸ਼ਾ ਲਈ ਹੋਵੇ, ਨਾ ਕਿ ਕੇਵਲ ਉਸ ਸਮੇਂ ਤੱਕ ਜਦੋਂ ਤੱਕ ਕਿ ਮੈਂ ਤੁਹਾਡੇ ਵਿੱਚ ਰਹਿੰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੋਸ਼ੀਲੇ ਰਹਿਣਾ, ਹਰ ਸਮੇਂ ਚੰਗੀਆਂ ਗੱਲਾਂ ਲਈ ਸਮਰਪਿਤ ਹੋਣਾ ਚੰਗਾ ਹੈ, ਅਤੇ ਸਿਰਫ ਉਦੋਂ ਨਹੀਂ ਜਦੋਂ ਮੈਂ ਤੁਹਾਡੇ ਨਾਲ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਭਲਾ ਇਹ ਹੈ ਜੋ ਭਲੀ ਗੱਲੇ ਸਦਾ ਤੁਹਾਨੂੰ ਫੁਸਲਾਉਣ ਅਤੇ ਨਾ ਕੇਵਲ ਓਸ ਵੇਲੇ ਜਾਂ ਮੈਂ ਤੁਹਾਡੇ ਕੋਲ ਹੋਵਾਂ
Punjabi ERV
ਲੋਕਾਂ ਲਈ ਤੁਹਾਡੇ ਅੰਦਰ ਦਿਲਚਸਪੀ ਦਰਸ਼ਾਉਣਾ ਚੰਗੀ ਗੱਲ ਹੈ। ਪਰ ਉਦੋਂ ਹੀ ਜਦੋਂ ਉਨ੍ਹਾਂ ਦਾ ਮੰਤਵ ਚੰਗਾ ਹੋਵੇ। ਇਹ ਗੱਲ ਹਮੇਸ਼ਾ ਸੱਚੀ ਹੈ। ਇਹ ਉਦੋਂ ਵੀ ਸੱਚੀ ਹੈ ਜਦੋਂ ਕਿ ਮੈਂ ਤੁਹਾਡੇ ਨਾਲ ਹਾਂ ਅਤੇ ਉਦੋਂ ਵੀ ਜਦੋਂ ਮੈਂ ਤੁਹਾਡੇ ਕੋਲੋਂ ਦੂਰ ਹੁੰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਹ ਵੀ ਚੰਗਾ ਹੈ ਜੋ ਭਲੀ ਗੱਲ ਵਿੱਚ ਹਰ ਸਮੇਂ ਮਿੱਤਰ ਬਣਾਉਣ ਦਾ ਯਤਨ ਕੀਤਾ ਜਾਵੇ ਅਤੇ ਨਾ ਕੇਵਲ ਉਸੇ ਵੇਲੇ ਜਦੋਂ ਮੈਂ ਤੁਹਾਡੇ ਕੋਲ ਹੋਵਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ایہہ چنگی گلّ اے پئی نیک کمّ وِچ سجن بنان دی ہر ویلے کوشش کِیتی جائے نا نِرا اوسے ویلے جِس ویلے تُہاڈے کول ہوواں۔
Punjabi Standard Bible (Punjabi Standard Bible) 2023
ਹਮੇਸ਼ਾ ਭਲੀ ਗੱਲ ਲਈ ਉਤਸੁਕ ਰਹਿਣਾ ਚੰਗਾ ਹੈ, ਨਾ ਕਿ ਕੇਵਲ ਉਦੋਂ ਜਦੋਂ ਮੈਂ ਤੁਹਾਡੇ ਨਾਲ ਹੁੰਦਾ ਹਾਂ।