Galatians 4:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸੱਚੀ ਕਹਾਣੀ ਸਾਡੇ ਲਈ ਇੱਕ ਤਸਵੀਰ ਬਣਾਉਂਦੀ ਹੈ। ਦੋਵੇਂ ਔਰਤਾਂ ਪਰਮੇਸ਼ੁਰ ਅਤੇ ਮਨੁੱਖਾਂ ਵਿੱਚਕਾਰ ਕੀਤੇ ਗਏ ਦੋ ਕਰਾਰ ਵਾਂਗ ਹਨ। ਇੱਕ ਕਰਾਰ ਸੀਨਾਈ ਪਰਬਤ ਉੱਤੇ ਕੀਤਾ ਗਿਆ ਹੈ। ਜਿਹੜੇ ਲੋਕ ਇਸ ਕਰਾਰ ਦੇ ਅਧੀਨ ਹਨ ਉਹ ਗੁਲਾਮਾਂ ਵਰਗੇ ਹਨ। ਹਾਜਰਾ ਨਾਮੇ ਮਾਂ ਉਸ ਕਰਾਰ ਵਰਗੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸਭ ਜੋ ਹੋਇਆ, ਇਹ ਉਦਾਹਰਨ ਸਨ । ਦੋਵੇਂ ਔਰਤਾਂ ਅਸਲ ਵਿੱਚ ਦੋ ਨੇਮ ਸਨ । ਇੱਕ ਉਹ ਜਿਸ ਦਾ ਸੰਬੰਧ ਸੀਨਈ ਦੇ ਪਹਾੜ ਨਾਲ, ਭਾਵ ਹਾਜਰਾ । ਉਸ ਦੇ ਬੱਚਿਆਂ ਦਾ ਜਨਮ ਗ਼ੁਲਾਮੀ ਦੀ ਹਾਲਤ ਵਿੱਚ ਗ਼ੁਲਾਮੀ ਦੇ ਲਈ ਹੋਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਗੱਲਾਂ ਅਲੰਕਾਰਿਕ ਤੌਰ ਤੇ ਲਈਆਂ ਜਾ ਰਹੀਆਂ ਹਨ: ਔਰਤਾਂ ਦੋ ਇਕਰਾਰਨਾਮੇ ਦੀ ਪ੍ਰਤੀਨਿਧਤਾ ਕਰਦੀਆਂ ਹਨ। ਇੱਕ ਇਕਰਾਰਨਾਮਾ ਸੀਨਈ ਦੇ ਪਹਾੜ ਤੋਂ ਹੈ ਅਤੇ ਉਨ੍ਹਾਂ ਬੱਚਿਆਂ ਨੂੰ ਜਨਮ ਦਿੰਦਾ ਹੈ ਜਿਨ੍ਹਾਂ ਨੂੰ ਗੁਲਾਮ ਹੋਣਾ ਚਾਹੀਦਾ ਹੈ: ਇਹ ਹਾਗਾਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਦ੍ਰਿਸ਼ਟਾਂਤ ਦੀਆਂ ਗੱਲਾਂ ਹਨ। ਅਰਥ ਇਹ ਜੋ ਏਹ ਤੀਵੀਆਂ ਦੋ ਨੇਮ ਹਨ, ਇੱਕ ਤਾਂ ਸੀਨਾ ਪਹਾੜੋਂ ਹੈ ਜੋ ਗੁਲਾਮੀ ਲਈ ਜਣਦੀ ਹੈ। ਇਹ ਹਾਜਰਾ ਹੈ
Punjabi ERV
ਇਹ ਸੱਚੀ ਕਹਾਣੀ ਸਾਡੇ ਲਈ ਇੱਕ ਤਸਵੀਰ ਬਣਾਉਂਦੀ ਹੈ। ਦੋਵੇਂ ਔਰਤਾਂ ਪਰਮੇਸ਼ੁਰ ਅਤੇ ਮਨੁੱਖਾਂ ਵਿਚਕਾਰ ਕੀਤੇ ਗਏ ਦੋ ਕਰਾਰ ਵਾਂਗ ਹਨ। ਇੱਕ ਕਰਾਰ ਸਿਨਾਈ ਪਰਬਤ ਉੱਤੇ ਕੀਤਾ ਗਿਆ ਹੈ। ਜਿਹਡ਼ੇ ਲੋਕ ਇਸ ਕਰਾਰ ਦੇ ਅਧੀਨ ਹਨ ਉਹ ਗੁਲਾਮਾਂ ਵਰਗੇ ਹਨ। ਹਾਜਰਾ ਨਾਮੇ ਮਾਂ ਉਸ ਕਰਾਰ ਵਰਗੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਦ੍ਰਿਸ਼ਟਾਂਤ ਦੀਆਂ ਗੱਲਾਂ ਹਨ। ਅਰਥਾਤ ਇਹ ਦੋ ਤੀਵੀਆਂ ਦੋ ਨੇਮ ਹਨ, ਇੱਕ ਤਾਂ ਸੀਨਈ ਪਹਾੜ ਦੀ ਜੋ ਗੁਲਾਮੀ ਲਈ ਜਣਦੀ ਹੈ। ਇਹ ਹਾਜਰਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہناں گلّاں وِچ مِثال پائی جاندی اے۔ ایس کر کے پئی ایہہ زنانِیاں گویا دو عہد نیں۔ اِک سِینا پہاڑ دا جِہدے توں غلام ای جمدے نیں۔ تے اوہ ہاجرہ اے۔
Punjabi Standard Bible (Punjabi Standard Bible) 2023
ਇਹ ਇੱਕ ਉਦਾਹਰਣ ਹੈ: ਇਹ ਔਰਤਾਂ ਦੋ ਨੇਮ ਹਨ; ਇੱਕ ਸੀਨਾ ਪਹਾੜ ਤੋਂ ਹੈ ਜਿਸ ਤੋਂ ਗੁਲਾਮ ਹੀ ਪੈਦਾ ਹੁੰਦੇ ਹਨ ਜੋ ਕਿ ਹਾਜਰਾ ਹੈ।