Galatians 4:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ ਹਾਜਰਾ ਅਰਬ ਵਿੱਚ ਸੀਨਾਈ ਪਰਬਤ ਵਰਗੀ ਹੈ। ਹਾਜਰਾ ਮੌਜੂਦ ਯਰੂਸ਼ਲਮ ਸ਼ਹਿਰ ਦੀ ਤਸਵੀਰ ਹੈ। ਇਹ ਸ਼ਹਿਰ ਇੱਕ ਗੁਲਾਮ ਹੈ, ਅਤੇ ਇਸ ਵਿੱਚਲੇ ਸਾਰੇ ਵਸਨੀਕ ਨੇਮ ਦੇ ਗੁਲਾਮ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਾਜਰਾ ਅਰਬ ਦਾ ਸੀਨਈ ਪਹਾੜ ਹੈ ਅਤੇ ਇਹ ਵਰਤਮਾਨ ਯਰੂਸ਼ਲਮ ਨੂੰ ਦਰਸਾਉਂਦੀ ਹੈ ਕਿਉਂਕਿ ਉਹ ਆਪਣੀ ਸੰਤਾਨ ਸਮੇਤ ਗ਼ੁਲਾਮੀ ਵਿੱਚ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਹਾਗਾਰ ਅਰਬ ਦੇ ਸੀਨਈ ਦੇ ਪਹਾੜ ਲਈ ਖੜ੍ਹੀ ਹੈ ਅਤੇ ਮੌਜੂਦਾ ਯੇਰੂਸ਼ਲੇਮ ਸ਼ਹਿਰ ਨਾਲ ਮੇਲ ਖਾਂਦੀ ਹੈ, ਕਿਉਂਕਿ ਉਹ ਆਪਣੇ ਬੱਚਿਆਂ ਨਾਲ ਗੁਲਾਮੀ ਵਿੱਚ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਹ ਹਾਜਰਾ ਅਰਬ ਵਿੱਚ ਸੀਨਾ ਪਹਾੜ ਹੈ ਅਤੇ ਹੁਣ ਦੀ ਯਰੂਸ਼ਲਮ ਉਹ ਦਾ ਜਵਾਬ ਹੈ ਕਿਉਂ ਜੋ ਇਹ ਆਪਣੇ ਬੱਚਿਆਂ ਸਣੇ ਗੁਲਾਮੀ ਵਿੱਚ ਪਈ ਹੈ
Punjabi ERV
ਇਸੇ ਲਈ ਹਾਜਰਾ ਅਰਬ ਵਿੱਚ ਸੀਨਾਈ ਪਰਬਤ ਵਰਗੀ ਹੈ। ਹਾਜਰਾ ਮੌਜੂਦ ਯਰੂਸ਼ਲਮ ਸ਼ਹਿਰ ਦੀ ਤਸਵੀਰ ਹੈ। ਇਹ ਸ਼ਹਿਰ ਇੱਕ ਗੁਲਾਮ ਹੈ, ਅਤੇ ਇਸ ਵਿਚਲੇ ਸਾਰੇ ਵਸਨੀਕ ਨੇਮ ਦੇ ਗੁਲਾਮ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਹਾਜਰਾ ਅਰਬ ਵਿੱਚ ਸੀਨਈ ਪਹਾੜ ਹੈ ਅਤੇ ਹੁਣ ਦਾ ਯਰੂਸ਼ਲਮ ਉਹ ਦੇ ਤੁੱਲ ਹੈ ਕਿਉਂ ਜੋ ਇਹ ਆਪਣੇ ਬੱਚਿਆਂ ਦੇ ਨਾਲ ਗੁਲਾਮੀ ਵਿੱਚ ਪਈ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہاجرہ عرب دا سِینا پہاڑ اے۔ تے ہُن دا یرُوشلِیم اوہدے نال مِلدا اے کیوں جو اوہ اپنیاں بالاں سَنے غلامی وِچ اے۔
Punjabi Standard Bible (Punjabi Standard Bible) 2023
ਹੁਣ ਮੰਨ ਲਵੋ ਕਿ ਹਾਜਰਾ ਅਰਬ ਦਾ ਸੀਨਾ ਪਹਾੜ ਹੈ ਜੋ ਵਰਤਮਾਨ ਯਰੂਸ਼ਲਮ ਨੂੰ ਦਰਸਾਉਂਦੀ ਹੈ, ਕਿਉਂਕਿ ਉਹ ਆਪਣੇ ਬੱਚਿਆਂ ਸਹਿਤ ਗੁਲਾਮੀ ਵਿੱਚ ਹੈ।