Galatians 4:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪੋਥੀ ਕੀ ਆਖਦੀ ਹੈ? “ਗੁਲਾਮ ਔਰਤ ਨੂੰ ਅਤੇ ਉਸ ਦੇ ਪੁੱਤਰ ਨੂੰ ਬਾਹਰ ਕੱਢ ਦੇਹ। ਆਜ਼ਾਦ ਔਰਤ ਦਾ ਪੁੱਤਰ ਉਸ ਹਰ ਚੀਜ਼ ਨੂੰ ਪ੍ਰਾਪਤ ਕਰੇਗਾ ਜਿਹੜੀ ਉਸ ਦੇ ਪਿਤਾ ਦੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪਵਿੱਤਰ-ਗ੍ਰੰਥ ਇਸ ਬਾਰੇ ਕੀ ਕਹਿੰਦਾ ਹੈ? “ਦਾਸੀ ਅਤੇ ਉਸ ਦੇ ਪੁੱਤਰ ਨੂੰ ਕੱਢ ਦੇ ਕਿਉਂਕਿ ਦਾਸੀ ਦਾ ਪੁੱਤਰ ਆਜ਼ਾਦ ਔਰਤ ਦੇ ਪੁੱਤਰ ਨਾਲ ਜਾਇਦਾਦ ਦਾ ਵਾਰਿਸ ਨਹੀਂ ਹੋਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪਵਿੱਤਰ ਸ਼ਾਸਤਰ ਕੀ ਕਹਿੰਦਾ ਹੈ? “ਦਾਸੀ ਔਰਤ ਅਤੇ ਉਸ ਦੇ ਪੁੱਤਰ ਨੂੰ ਭੇਜ ਦੇ, ਕਿਉਂਕਿ ਦਾਸੀ ਔਰਤ ਦਾ ਪੁੱਤਰ ਕਦੇ ਵੀ ਅਜ਼ਾਦ ਔਰਤ ਦੇ ਪੁੱਤਰ ਨਾਲ ਵਿਰਾਸਤ ਵਿੱਚ ਹਿੱਸਾ ਨਹੀਂ ਲਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਧਰਮ ਪੁਸਤਕ ਕੀ ਆਖਦਾ ਹੈ? ਗੋੱਲੀ ਅਤੇ ਉਸ ਦੇ ਪੁਤ੍ਰ ਨੂੰ ਕੱਢ ਦੇਹ ਕਿਉਂ ਜੋ ਗੋੱਲੀ ਦਾ ਪੁੱਤ੍ਰ ਅਜ਼ਾਦ ਦੇ ਪੁੱਤ੍ਰ ਦੇ ਨਾਲ ਅਧਕਾਰੀ ਨਹੀਂ ਹੋਵੇਗਾ
Punjabi ERV
ਪਰ ਪੋਥੀ ਕੀ ਆਖਦੀ ਹੈ? “ਗੁਲਾਮ ਔਰਤ ਨੂੰ ਅਤੇ ਉਸਦੇ ਪੁੱਤਰ ਨੂੰ ਬਾਹਰ ਧਕ੍ਕ ਦਿਓ। ਅਜ਼ਾਦ ਔਰਤ ਅਤੇ ਪਿਤਾ ਦਾ ਪੁੱਤਰ ਉਸ ਹਰ ਚੀਜ਼ ਨੂੰ ਪ੍ਰਾਪਤ ਕਰੇਗਾ ਜਿਹਡ਼ੀ ਉਸਦੇ ਪਿਤਾ ਦੀ ਹੈ।” ਪਰ ਗੁਲਾਮ ਔਰਤ ਕੁਝ ਵੀ ਹਾਸਿਲ ਨਹੀਂ ਕਰੇਗੀ।” ਇਸ ਲਈ ਮੇਰੇ ਭਰਾਵੋ ਅਤੇ ਭੈਣੋ ਅਸੀਂ ਗੁਲਾਮ ਔਰਤ ਦੇ ਬੱਚੇ ਨਹੀਂ ਹਾਂ। ਅਸੀਂ ਅਜ਼ਾਦ ਔਰਤ ਦੇ ਬੱਚੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਵਿੱਤਰ ਗ੍ਰੰਥ ਕੀ ਆਖਦਾ ਹੈ? ਦਾਸੀ ਅਤੇ ਉਸ ਦੇ ਪੁੱਤਰ ਨੂੰ ਕੱਢ ਦੇ ਕਿਉਂ ਜੋ ਦਾਸੀ ਦਾ ਪੁੱਤਰ ਅਜ਼ਾਦ ਇਸਤਰੀ ਦੇ ਪੁੱਤਰ ਨਾਲ ਵਾਰਿਸ ਨਹੀਂ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر پاک کتاب کِیہ آکھدی اے؟ پئی ٹہلن تے اوہدے پُتر نُوں کڈھ دے کیوں جو ٹہلن دا پُتر ویاہڑ دے پُتر نال کدی وارث نا ہوئے گا۔
Punjabi Standard Bible (Punjabi Standard Bible) 2023
ਪਰ ਲਿਖਤ ਕੀ ਕਹਿੰਦੀ ਹੈ? “ਦਾਸੀ ਅਤੇ ਉਸ ਦੇ ਪੁੱਤਰ ਨੂੰ ਕੱਢ ਦੇ, ਕਿਉਂਕਿ ਦਾਸੀ ਦਾ ਪੁੱਤਰ ਅਜ਼ਾਦ ਔਰਤ ਦੇ ਪੁੱਤਰ ਨਾਲ ਵਾਰਸ ਨਹੀਂ ਹੋਵੇਗਾ।”