Galatians 4:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਹੁਣ ਤੁਸੀਂ ਅਸਲੀ ਪਰਮੇਸ਼ੁਰ ਨੂੰ ਜਾਣਦੇ ਹੋ। ਇਹ ਸੱਚਮੁੱਚ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਜਾਣਦਾ ਹੈ। ਇਸ ਲਈ ਅਜਿਹਾ ਕਿਉਂ ਹੈ ਕਿ ਤੁਸੀਂ ਉਨ੍ਹਾਂ ਨਿਤਾਣੇ ਅਤੇ ਫ਼ਜ਼ੂਲ ਨੇਮਾਂ ਵੱਲ ਵਾਪਸ ਜਾਂਦੇ ਹੋ ਜਿਨ੍ਹਾਂ ਦਾ ਅਨੁਸਰਣ ਤੁਸੀਂ ਮੁੱਢ ਵਿੱਚ ਕੀਤਾ ਸੀ? ਕੀ ਤੁਸੀਂ ਹੁਣ ਫ਼ੇਰ ਉਨ੍ਹਾਂ ਚੀਜ਼ਾਂ ਦੇ ਗੁਲਾਮ ਬਣਨਾ ਚਾਹੁੰਦੇ ਹੋ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਹੁਣ ਜਦੋਂ ਤੁਸੀਂ ਪਰਮੇਸ਼ਰ ਨੂੰ ਜਾਣ ਲਿਆ ਹੈ ਸਗੋਂ ਪਰਮੇਸ਼ਰ ਨੇ ਤੁਹਾਨੂੰ ਜਾਣ ਲਿਆ ਹੈ ਪਰ ਫਿਰ ਵੀ ਤੁਸੀਂ ਉਹਨਾਂ ਕਮਜ਼ੋਰ ਅਤੇ ਨਿਕੰਮੇ ਸਿਧਾਂਤਾਂ ਵੱਲ ਦੁਬਾਰਾ ਕਿਉਂ ਮੁੜਨਾ ਚਾਹੁੰਦੇ ਹੋ ਅਤੇ ਉਹਨਾਂ ਦੇ ਦਾਸ ਬਣਨਾ ਚਾਹੁੰਦੇ ਹੋ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਹੁਣ ਜਦੋਂ ਤੁਸੀਂ ਪਰਮੇਸ਼ਵਰ ਨੂੰ ਜਾਣਦੇ ਹੋ ਜਾਂ ਸਗੋਂ ਪਰਮੇਸ਼ਵਰ ਨੇ ਤੁਹਾਨੂੰ ਜਾਣ ਲਿਆ ਹੈ ਇਹ ਕਿਵੇਂ ਹੈ ਤਾਂ ਕਿਉਂ ਤੁਸੀਂ ਫਿਰ ਉਨ੍ਹਾਂ ਨਿਰਬਲ ਅਤੇ ਨਿਕੰਮੀਆਂ ਮੂਲ ਗੱਲਾਂ ਦੀ ਵੱਲ ਮੁੜ ਰਹੇ ਹੋ? ਕੀ ਤੁਸੀਂ ਉਨ੍ਹਾਂ ਵਿੱਚ ਫਿਰ ਦੁਬਾਰਾ ਗੁਲਾਮ ਬਣਨਾ ਚਾਹੁੰਦੇ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਜੋ ਤੁਸੀਂ ਪਰਮੇਸ਼ੁਰ ਨੂੰ ਜਾਣ ਗਏ ਹੋ ਸਗੋਂ ਪਰਮੇਸ਼ੁਰ ਨੇ ਤੁਹਾਨੂੰ ਜਾਣ ਲਿਆ ਤਾਂ ਕਿੱਕੁਰ ਤੁਸੀਂ ਫੇਰ ਉਨ੍ਹਾਂ ਨਿਰਬਲ ਅਤੇ ਨਿਕੰਮੀਆਂ ਮੂਲ ਗੱਲਾਂ ਦੀ ਵੱਲ ਮੁੜ ਜਾਂਦੇ ਹੋ ਜਿਨ੍ਹਾਂ ਦੇ ਬੰਧਨ ਵਿੱਚ ਤੁਸੀਂ ਨਵੇਂ ਸਿਰਿਓ ਆਇਆ ਚਾਹੁੰਦੇ ਹੋ?
Punjabi ERV
ਪਰ ਹੁਣ ਤੁਸੀਂ ਅਸਲੀ ਪਰਮੇਸ਼ੁਰ ਨੂੰ ਜਾਣਦੇ ਹੋ। ਇਹ ਸੱਚਮੁਚ ਪਰਮੇਸ਼ੁਰ ਹੀ ਹੈ ਜਿਹਡ਼ਾ ਤੁਹਾਨੂੰ ਜਾਣਦਾ ਹੈ। ਇਸ ਲਈ ਅਜਿਹਾ ਕਿਉਂ ਹੈ ਕਿ ਤੁਸੀਂ ਉਨ੍ਹਾਂ ਨਿਤਾਣੇ ਅਤੇ ਫ਼ਜ਼ੂਲ ਨੇਮਾਂ ਵੱਲ ਵਾਪਸ ਜਾਂਦੇ ਹੋ ਜਿਨ੍ਹਾਂ ਦਾ ਅਨੁਸਰਣ ਤੁਸੀਂ ਮੁਢ ਵਿੱਚ ਕੀਤਾ ਸੀ? ਕੀ ਤੁਸੀਂ ਹੁਣ ਫ਼ੇਰ ਉਨ੍ਹਾਂ ਚੀਜ਼ਾਂ ਦੇ ਗੁਲਾਮ ਬਨਣਾ ਚਾਹੁੰਦੇ ਹੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਜੋ ਤੁਸੀਂ ਪਰਮੇਸ਼ੁਰ ਨੂੰ ਜਾਣ ਗਏ ਹੋ ਸਗੋਂ ਪਰਮੇਸ਼ੁਰ ਨੇ ਤੁਹਾਨੂੰ ਜਾਣ ਲਿਆ ਤਾਂ ਕਿਉਂ ਤੁਸੀਂ ਫਿਰ ਉਨ੍ਹਾਂ ਨਿਰਬਲ ਅਤੇ ਨਿਕੰਮੀਆਂ ਮੂਲ ਗੱਲਾਂ ਦੀ ਵੱਲ ਮੁੜੇ ਜਾਂਦੇ ਹੋ ਜਿੰਨ੍ਹਾ ਦੇ ਬੰਧਨ ਵਿੱਚ ਤੁਸੀਂ ਦੁਬਾਰਾ ਨਵੇਂ ਸਿਰਿਓਂ ਆਉਣਾ ਚਾਹੁੰਦੇ ਹੋ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ہُن جو تُساں خُدا نُوں پِچھانیا۔ سگوں خُدا تُہانوں پِچھانیا تے اوہناں کمزوراں تے نکمّیاں مُڈھ والِیاں گلّاں ولّ کیوں پِھردے ہو۔ جِنہاں دی دُوجی وار غلامی کرنی چاہندے ہو۔
Punjabi Standard Bible (Punjabi Standard Bible) 2023
ਪਰ ਹੁਣ ਜਦੋਂ ਤੁਸੀਂ ਪਰਮੇਸ਼ਰ ਨੂੰ ਜਾਣ ਲਿਆ, ਸਗੋਂ ਇਹ ਕਹੀਏ ਕਿ ਪਰਮੇਸ਼ਰ ਨੇ ਤੁਹਾਨੂੰ ਜਾਣ ਲਿਆ, ਤਾਂ ਤੁਸੀਂ ਦੁਬਾਰਾ ਨਿਰਬਲ ਅਤੇ ਵਿਅਰਥ ਮੂਲ ਸਿਧਾਂਤਾਂ ਵੱਲ ਕਿਉਂ ਮੁੜਦੇ ਹੋ? ਕੀ ਤੁਸੀਂ ਇੱਕ ਵਾਰ ਫੇਰ ਉਨ੍ਹਾਂ ਦੇ ਗੁਲਾਮ ਬਣਨਾ ਚਾਹੁੰਦੇ ਹੋ?