Galatians 5:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਪ੍ਰਭੂ ਉੱਤੇ ਵਿਸ਼ਵਾਸ ਹੈ ਕਿ ਤੁਸੀਂ ਉਨ੍ਹਾਂ ਵੱਖਰੇ ਵਿੱਚਾਰਾਂ ਉੱਤੇ ਵਿਸ਼ਵਾਸ ਨਹੀਂ ਕਰੋਂਗੇ। ਕੋਈ ਤੁਹਾਨੂੰ ਉਲਝਾ ਰਿਹਾ ਹੈ। ਉਹ ਵਿਅਕਤੀ ਭਾਵੇਂ ਕੋਈ ਵੀ ਹੋਵੇ ਸਜ਼ਾ ਪਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਨੂੰ ਪ੍ਰਭੂ ਦੇ ਵਿੱਚ ਤੁਹਾਡੇ ਨਾਲ ਇੱਕ ਹੁੰਦੇ ਹੋਏ, ਤੁਹਾਡੇ ਉੱਤੇ ਭਰੋਸਾ ਹੈ ਕਿ ਤੁਸੀਂ ਕਿਸੇ ਹੋਰ ਵਿਚਾਰ ਨੂੰ ਨਹੀਂ ਮੰਨੋਗੇ ਪਰ ਜੋ ਤੁਹਾਨੂੰ ਗ਼ਲਤ ਰਾਹ ਵਿੱਚ ਪਾ ਰਿਹਾ ਹੈ, ਇਹ ਕੋਈ ਵੀ ਕਿਉਂ ਨਾ ਹੋਵੇ, ਸਜ਼ਾ ਭੋਗੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ ਕਿ ਤੁਸੀਂ ਕੋਈ ਹੋਰ ਵਿਚਾਰ ਨਹੀਂ ਕਰੋਗੇ। ਜਿਹੜਾ ਤੁਹਾਨੂੰ ਉਲਝਣ ਵਿੱਚ ਪਾ ਰਿਹਾ ਹੈ, ਉਹ ਜੋ ਵੀ ਹੋਵੇ, ਉਸਨੂੰ ਜੁਰਮਾਨਾ ਭਰਨਾ ਪਏਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਨੂੰ ਪ੍ਰਭੁ ਵਿੱਚ ਤੁਹਾਡੀ ਵੱਲੋਂ ਭਰੋਸਾ ਹੈ ਜੋ ਤੁਸੀਂ ਹੋਰ ਖਿਆਲ ਨਾ ਕਰੋਗੇ, ਪਰ ਜਿਹੜਾ ਤੁਹਾਨੂੰ ਘਬਰਾਉਂਦਾ ਹੈ ਉਹ ਭਾਵੇਂ ਕੋਈ ਹੋਵੇ ਆਪਣੀ ਸਜ਼ਾ ਭੋਗੇਗਾ!
Punjabi ERV
ਮੈਨੂੰ ਪ੍ਰਭੂ ਉੱਤੇ ਵਿਸ਼ਵਾਸ ਹੈ ਕਿ ਤੁਸੀਂ ਉਨ੍ਹਾਂ ਵਖਰੇ ਵਿਚਾਰਾਂ ਉੱਤੇ ਵਿਸ਼ਵਾਸ ਨਹੀਂ ਕਰੋਂਗੇ। ਕੋਈ ਤੁਹਾਨੂੰ ਉਲਝਾ ਰਿਹਾ ਹੈ। ਉਹ ਵਿਅਕਤੀ ਭਾਵੇਂ ਕੋਈ ਵੀ ਹੋਵੇ ਸਜ਼ਾ ਪਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਨੂੰ ਪ੍ਰਭੂ ਵਿੱਚ ਤੁਹਾਡੀ ਵੱਲੋਂ ਭਰੋਸਾ ਹੈ ਜੋ ਤੁਸੀਂ ਕੋਈ ਹੋਰ ਵਿਚਾਰ ਨਾ ਕਰੋਗੇ, ਪਰ ਜਿਹੜਾ ਤੁਹਾਨੂੰ ਡਰਾਉਂਦਾ ਹੈ ਉਹ ਭਾਵੇਂ ਕੋਈ ਵੀ ਹੋਵੇ ਆਪਣੀ ਸਜ਼ਾ ਭੋਗੇਗਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَینُوں خُداوند وِچ تُہاڈے اُتّے ایہہ وساہ اے پئی تُسی ہور طرح دا خیال نا کرو گے۔ پر جیہڑا تُہانوں گھبراؤندا اے اوہ بھانویں کیہڑا ہوئے سزا پائے گا۔
Punjabi Standard Bible (Punjabi Standard Bible) 2023
ਮੈਨੂੰ ਪ੍ਰਭੂ ਵਿੱਚ ਤੁਹਾਡੇ ਉੱਤੇ ਭਰੋਸਾ ਹੈ ਕਿ ਤੁਸੀਂ ਹੋਰਨਾਂ ਗੱਲਾਂ 'ਤੇ ਮਨ ਨਹੀਂ ਲਾਓਗੇ, ਪਰ ਜਿਹੜਾ ਤੁਹਾਨੂੰ ਉਲਝਾਉਂਦਾ ਹੈ ਉਹ ਭਾਵੇਂ ਕੋਈ ਵੀ ਹੋਵੇ, ਸਜ਼ਾ ਭੋਗੇਗਾ।