Galatians 5:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਭਰਾਵੋ ਅਤੇ ਭੈਣੋ ਮੈਂ ਇਹ ਸਿੱਖਿਆ ਨਹੀਂ ਦਿੰਦਾ ਕਿ ਲੋਕਾਂ ਦੀ ਸੁੰਨਤ ਜਰੂਰ ਹੋਣੀ ਚਾਹੀਦੀ ਹੈ। ਜੇ ਮੈਂ ਹਾਲੇ ਵੀ ਸੁੰਨਤ ਬਾਰੇ ਪ੍ਰਚਾਰ ਕਰਾਂ ਤਾਂ ਮੈਨੂੰ ਹਾਲੇ ਵੀ ਦੰਡ ਕਿਉਂ ਦਿੱਤੇ ਜਾ ਰਹੇ ਹਨ? ਜੇਕਰ ਇਹ ਸੱਚ ਹੁੰਦਾ, ਫ਼ੇਰ ਸਲੀਬ ਬਾਰੇ ਮੇਰੇ ਪ੍ਰਚਾਰ ਤੋਂ ਕੋਈ ਵੀ ਸਮੱਸਿਆ ਪੈਦਾ ਨਾ ਹੋਈ ਹੁੰਦੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਭਰਾਵੋ ਅਤੇ ਭੈਣੋ, ਜੇਕਰ ਮੈਂ ਅਜੇ ਵੀ ਸੁੰਨਤ ਦਾ ਪ੍ਰਚਾਰ ਕਰ ਰਿਹਾ ਹਾਂ ਤਾਂ ਫਿਰ ਮੈਨੂੰ ਸਤਾਇਆ ਕਿਉਂ ਜਾ ਰਿਹਾ ਹੈ? ਤਾਂ ਫਿਰ ਮੇਰਾ ਸਲੀਬ ਦਾ ਪ੍ਰਚਾਰ ਕਿਸੇ ਲਈ ਠੋਕਰ ਦਾ ਕਾਰਨ ਨਹੀਂ ਬਣਨਾ ਚਾਹੀਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਭਰਾਵੋ, ਜੇ ਮੈਂ ਅਜੇ ਵੀ ਸੁੰਨਤ ਦਾ ਪ੍ਰਚਾਰ ਕਰਦਾ ਹਾਂ, ਤਾਂ ਵੀ ਮੈਨੂੰ ਕਿਉਂ ਸਤਾਇਆ ਜਾਂਦਾ ਹੈ? ਫਿਰ ਸਲੀਬ ਦੀ ਠੋਕਰ ਤਾਂ ਜਾਂਦੀ ਰਹੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੇ ਭਰਾਵੋ, ਜੇ ਮੈਂ ਹੁਣ ਤੀਕੁਰ ਸੁੰਨਤ ਦੀ ਮਨਾਦੀ ਕਰਦਾ ਹਾਂ ਤਾਂ ਹੁਣ ਤੀਕ ਸਤਾਇਆ ਕਿਉਂ ਜਾਂਦਾ? ਤਦ ਸਲੀਬ ਦੀ ਠੋਕਰ ਤਾਂ ਰਹੀ ਨਾ
Punjabi ERV
ਮੇਰੇ ਭਰਾਵੋ ਅਤੇ ਭੈਣੋ ਮੈਂ ਇਹ ਸਿਖਿਆ ਨਹੀਂ ਦਿੰਦਾ ਕਿ ਲੋਕਾਂ ਦੀ ਸੁੰਨਤ ਜਰੂਰ ਹੋਣੀ ਚਾਹੀਦੀ ਹੈ। ਜੇ ਮੈਂ ਹਾਲੇ ਵੀ ਸੁੰਨਤ ਬਾਰੇ ਪ੍ਰਚਾਰ ਕਰਾਂ ਤਾਂ ਮੈਨੂੰ ਹਾਲੇ ਵੀ ਦੰਡ ਕਿਉਂ ਦਿੱਤੇ ਜਾ ਰਹੇ ਹਨ? ਜੇਕਰ ਇਹ ਸੱਚ ਹੁੰਦਾ, ਫ਼ੇਰ ਸਲੀਬ ਬਾਰੇ ਮੇਰੇ ਪ੍ਰਚਾਰ ਤੋਂ ਕੋਈ ਵੀ ਸਮਸਿਆ ਪ੍ਪੈਦਾ ਨਾ ਹੋਈ ਹੁੰਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੇ ਭਰਾਵੋ, ਜੇ ਮੈਂ ਹੁਣ ਤੱਕ ਸੁੰਨਤ ਦਾ ਪ੍ਰਚਾਰ ਕਰਦਾ ਹਾਂ ਤਾਂ ਹੁਣ ਤੱਕ ਸਤਾਇਆ ਕਿਉਂ ਜਾਂਦਾ ਹਾਂ? ਤਦ ਸਲੀਬ ਦੀ ਠੋਕਰ ਤਾਂ ਜਾਂਦੀ ਰਹੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بھراؤ مَیں جے اجے تِیکر سُنتی بہن دی منادی کرنا آں تے ہُن تِیکر ستایا کیوں جانا آں؟ تے صلِیب دی ٹھوکر تے جاندی رہی۔
Punjabi Standard Bible (Punjabi Standard Bible) 2023
ਪਰ ਹੇ ਭਾਈਓ, ਜੇ ਮੈਂ ਅਜੇ ਵੀ ਸੁੰਨਤ ਦਾ ਪ੍ਰਚਾਰ ਕਰਦਾ ਹਾਂ ਤਾਂ ਹੁਣ ਤੱਕ ਕਿਉਂ ਸਤਾਇਆ ਜਾਂਦਾ ਹਾਂ? ਫਿਰ ਤਾਂ ਸਲੀਬ ਦੀ ਠੋਕਰ ਖ਼ਤਮ ਹੋ ਗਈ।