Galatians 5:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਜ਼ਾਦ ਹੋਣ ਦਾ ਸੱਦਾ ਦਿੱਤਾ ਸੀ। ਪਰ ਇਸ ਆਜ਼ਾਦੀ ਨੂੰ ਆਪਣੇ ਪਾਪੀ ਆਪਿਆਂ ਨੂੰ ਪ੍ਰਸੰਨ ਕਰਨ ਦੇ ਅਰੱਥਾਂ ਵਾਂਗ ਇਸਤੇਮਾਲ ਨਾ ਕਰੋ। ਪਰ ਇੱਕ ਦੂਸਰੇ ਦੀ ਪਿਆਰ ਨਾਲ ਸੰਪੂਰਣ ਸੇਵਾ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਤੁਸੀਂ ਆਜ਼ਾਦ ਹੋਣ ਦੇ ਲਈ ਸੱਦੇ ਗਏ ਹੋ ਪਰ ਇਸ ਆਜ਼ਾਦੀ ਨੂੰ ਆਪਣੀਆਂ ਸਰੀਰਕ ਵਾਸ਼ਨਾਵਾਂ ਦੀ ਇੱਛਾ ਪੂਰਤੀ ਦਾ ਹਥਿਆਰ ਨਾ ਬਣਨ ਦਿਓ । ਸਗੋਂ ਪਿਆਰ ਨਾਲ ਇੱਕ ਦੂਜੇ ਦੀ ਸੇਵਾ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੇ ਭਰਾਵੋ ਅਤੇ ਭੈਣੋ, ਤੁਹਾਨੂੰ ਅਜ਼ਾਦ ਹੋਣ ਲਈ ਬੁਲਾਇਆ ਗਿਆ ਸੀ। ਪਰ ਆਪਣੀ ਸੁਤੰਤਰਤਾ ਦੀ ਵਰਤੋਂ ਸਰੀਰ ਨੂੰ ਭਰਮਾਉਣ ਲਈ ਨਾ ਕਰੋ; ਇਸ ਦੀ ਬਜਾਏ, ਪਿਆਰ ਨਾਲ ਇੱਕ-ਦੂਜੇ ਦੀ ਨਿਮਰਤਾ ਨਾਲ ਸੇਵਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਸਾਓ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਔਸਰ ਜਾਣ ਕੇ ਨਾ ਵਰਤੋਂ ਸਗੋਂ ਪ੍ਰੇਮ ਦੇ ਰਾਹੀਂ ਇੱਕ ਦੂਏ ਦੀ ਟਹਿਲ ਸੇਵਾ ਕਰੋ
Punjabi ERV
ਮੇਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਅਜ਼ਾਦ ਹੋਣ ਦਾ ਸੱਦਾ ਦਿੱਤਾ ਸੀ। ਪਰ ਇਸ ਅਜ਼ਾਦੀ ਨੂੰ ਆਪਣੀ ਪਾਪੀ ਆਪਿਆਂ ਨੂੰ ਪ੍ਰਸੰਨ ਕਰਨ ਦੇ ਅਰਥਾਂ ਵਾਂਗ ਇਸਤੇਮਾਲ ਨਾ ਕਰੋ। ਪਰ ਇੱਕ ਦੂਸਰੇ ਦੀ ਪਿਆਰ ਨਾਲ ਸੰਪੂਰਣ ਸੇਵਾ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਹੋ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਮੌਕਾ ਜਾਣ ਕੇ ਨਾ ਵਰਤੋ ਸਗੋਂ ਪਿਆਰ ਦੇ ਰਾਹੀਂ ਇੱਕ ਦੂਜੇ ਦੀ ਸੇਵਾ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ! تُسی اَزادی لئی سَدّے گئے سو پر اجیہا نا ہوئے پئی اوہ اَزادی جِسم دِیاں گلّاں دا موقع بنے۔ سگوں پیار نال اِک دُوجے دی سیوا کرو۔
Punjabi Standard Bible (Punjabi Standard Bible) 2023
ਕਿਉਂਕਿ ਹੇ ਭਾਈਓ, ਤੁਸੀਂ ਅਜ਼ਾਦੀ ਲਈ ਬੁਲਾਏ ਗਏ ਹੋ; ਇਸ ਅਜ਼ਾਦੀ ਨੂੰ ਸਰੀਰ ਲਈ ਮੌਕਾ ਜਾਣ ਕੇ ਨਾ ਵਰਤੋ, ਸਗੋਂ ਪ੍ਰੇਮ ਨਾਲ ਇੱਕ ਦੂਜੇ ਦੀ ਸੇਵਾ ਕਰੋ।