Galatians 5:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਪਾਪੀ ਆਪੇ ਉਹੀ ਗੱਲਾਂ ਚਾਹੁੰਦੇ ਹਨ ਜੋ ਆਤਮਾ ਦੇ ਵਿਰੁੱਧ ਹਨ। ਆਤਮਾ ਉਹ ਗੱਲਾਂ ਚਾਹੁੰਦਾ ਹੈ ਜੋ ਸਾਡੇ ਪਾਪੀ ਆਪਿਆਂ ਦੇ ਵਿਰੁੱਧ ਹਨ। ਇਹ ਦੋਵੇਂ ਇੱਕ ਦੂਸਰੇ ਦੇ ਵਿਰੁੱਧ ਹਨ। ਇਸ ਲਈ ਤੁਸੀਂ ਉਹ ਕੰਮ ਨਾ ਕਰੋ ਜਿਹੜੇ ਤੁਸੀਂ ਸੱਚਮੁੱਚ ਕਰਨਾ ਚਾਹੁੰਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਸਰੀਰ ਦੀਆਂ ਵਾਸ਼ਨਾਵਾਂ ਆਤਮਾ ਦੇ ਵਿਰੁੱਧ ਹੁੰਦੀਆਂ ਹਨ ਅਤੇ ਆਤਮਾ ਸਰੀਰ ਦੇ, ਇਹ ਦੋਵੇਂ ਇੱਕ ਦੂਜੇ ਦੇ ਵਿਰੁੱਧ ਹਨ । ਇਸ ਲਈ ਜੋ ਤੁਸੀਂ ਕਰਨਾ ਚਾਹੁੰਦੇ ਹੋ ਨਹੀਂ ਕਰ ਸਕਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਸਰੀਰ ਉਹ ਚਾਹੁੰਦਾ ਹੈ ਜੋ ਪਵਿੱਤਰ ਆਤਮਾ ਦੇ ਵਿਰੁੱਧ ਹੈ, ਅਤੇ ਪਵਿੱਤਰ ਆਤਮਾ ਜੋ ਸਰੀਰ ਦੇ ਵਿਰੁੱਧ ਹੈ। ਉਹ ਇੱਕ-ਦੂਜੇ ਨਾਲ ਟਕਰਾਉਂਦੇ ਹਨ, ਤਾਂ ਜੋ ਤੁਸੀਂ ਉਹ ਨਾ ਕਰੋ ਜੋ ਤੁਸੀਂ ਚਾਹੁੰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਲੋਚਦਾ ਹੈ ਕਿਉਂ ਜੋ ਏਹ ਇੱਕ ਦੂਏ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਸੋ ਨਾ ਕਰੋ
Punjabi ERV
ਸਾਡੇ ਪਾਪੀ ਆਪੇ ਉਹੀ ਗੱਲਾਂ ਚਾਹੁੰਦੇ ਹਨ ਜੋ ਆਤਮਾ ਦੇ ਵਿਰੁੱਧ ਹਨ। ਆਤਮਾ ਉਹ ਗੱਲਾਂ ਚਾਹੁੰਦਾ ਹੈ ਜੋ ਸਾਡੇ ਪਾਪੀ ਆਪਿਆਂ ਦੇ ਵਿਰੁੱਧ ਹਨ। ਇਹ ਦੋਵੇਂ ਇੱਕ ਦੂਸਰੇ ਦੇ ਵਿਰੁੱਧ ਹਨ। ਇਸ ਲਈ ਤੁਸੀਂ ਉਹ ਕੰਮ ਨਾ ਕਰੋ ਜਿਹਡ਼ੇ ਤੁਸੀਂ ਸੱਚਮੁਚ ਕਰਨਾ ਚਾਹੁੰਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਹੈ ਕਿਉਂ ਜੋ ਇਹ ਇੱਕ ਦੂਜੇ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਹੋ ਨਾ ਕਰ ਸਕੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جِسم دی خواہش رُوح دے اُلٹ اے۔ تے رُوح جِسم دے اُلٹ۔ تے ایہہ اِک دُوجے دے دُشمن نیں۔ ایس کر کے پئی جو کُجھ تُسی چاہندے ہو نا کرو۔
Punjabi Standard Bible (Punjabi Standard Bible) 2023
ਕਿਉਂਕਿ ਸਰੀਰ ਆਤਮਾ ਦੇ ਵਿਰੁੱਧ ਅਤੇ ਆਤਮਾ ਸਰੀਰ ਦੇ ਵਿਰੁੱਧ ਇੱਛਾ ਕਰਦਾ ਹੈ, ਕਿਉਂ ਜੋ ਇਹ ਇੱਕ ਦੂਜੇ ਦੇ ਵਿਰੋਧੀ ਹਨ, ਤਾਂਕਿ ਜੋ ਤੁਸੀਂ ਕਰਨਾ ਚਾਹੁੰਦੇ ਹੋ ਉਹ ਨਾ ਕਰ ਸਕੋ।