Galatians 5:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਦੋਖੀ ਹੋਣਾ, ਸ਼ਰਾਬੀ ਹੋਣਾ, ਅਨੈਤਿਕ ਦਾਅਵਤਾਂ, ਅਤੇ ਇਸੇ ਤਰ੍ਹਾਂ ਦੇ ਹੋਰ ਕੰਮ। ਮੈਂ ਇੱਕ ਵਾਰ ਫ਼ੇਰ ਤੁਹਾਨੂੰ ਉਸੇ ਤਰ੍ਹਾਂ ਚੇਤਾਵਨੀ ਦਿੰਦਾ ਹਾਂ ਜਿਵੇਂ ਮੈਂ ਤੁਹਾਨੂੰ ਪਹਿਲਾਂ ਦਿੱਤੀ ਸੀ; ਜਿਹੜੇ ਲੋਕ ਅਜਿਹੀਆਂ ਗੱਲਾਂ ਕਰਦੇ ਹਨ ਪਰਮੇਸ਼ੁਰ ਦੇ ਰਾਜ ਵਿੱਚ ਜਗ਼੍ਹਾ ਪ੍ਰਾਪਤ ਨਹੀਂ ਕਰਨਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾੜਾ, ਨਸ਼ੇਬਾਜ਼ੀ, ਰੰਗ-ਰਲੀਆਂ, ਅਤੇ ਇਸ ਤਰ੍ਹਾਂ ਦੇ ਹੋਰ ਬੁਰੇ ਕੰਮ । ਜਿਵੇਂ ਮੈਂ ਪਹਿਲਾਂ ਵੀ ਚਿਤਾਵਨੀ ਦੇ ਚੁੱਕਾ ਹਾਂ ਕਿ ਇਸ ਤਰ੍ਹਾਂ ਦੇ ਕੰਮ ਕਰਨ ਵਾਲਿਆਂ ਦਾ ਪਰਮੇਸ਼ਰ ਦੇ ਰਾਜ ਵਿੱਚ ਕੋਈ ਹਿੱਸਾ ਨਹੀਂ ਹੋਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਖਾਰ; ਨਸ਼ੇ, ਬਦਮਸਤੀਆਂ, ਅਤੇ ਇਸ ਤਰ੍ਹਾਂ ਦੇ ਹੋਰ ਵੀ ਹਨ। ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ, ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ, ਕਿ ਜਿਹੜੇ ਇਸ ਤਰ੍ਹਾਂ ਜੀਉਂਦੇ ਹਨ ਉਹ ਪਰਮੇਸ਼ਵਰ ਦੇ ਰਾਜ ਦੇ ਵਾਰਸ ਨਹੀਂ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜੇਹੇ ਕੰਮ। ਏਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਅੱਗੇ ਆਖਿਆ ਸੀ ਭਈ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਓਹ ਪਰਮੇਸ਼ੁਰ ਦੇ ਰਾਜ ਦੇ ਅਧਕਾਰੀ ਨਹੀਂ ਹੋਣਗੇ
Punjabi ERV
ਦੋਖੀ ਹੋਣਾ, ਸ਼ਰਾਬੀ ਹੋਣਾ, ਅਨੈਤਿਕ ਦਾਅਵਤਾਂ, ਅਤੇ ਇਸੇ ਤਰ੍ਹਾਂ ਦੇ ਹੋਰ ਕੰਮ। ਮੈਂ ਇੱਕ ਵਾਰ ਫ਼ੇਰ ਤੁਹਾਨੂੰ ਉਸੇ ਤਰ੍ਹਾਂ ਚੇਤਾਵਨੀ ਦਿੰਦਾ ਹਾਂ ਜਿਵੇਂ ਮੈਂ ਤੁਹਾਨੂੰ ਪਹਿਲਾਂ ਦਿੱਤੀ ਸੀ; ਜਿਹਡ਼ੇ ਲੋਕ ਅਜਿਹੀਆਂ ਗੱਲਾਂ ਕਰਦੇ ਹਨ ਪਰਮੇਸ਼ੁਰ ਦੇ ਰਾਜ ਵਿੱਚ ਜਗ਼੍ਹਾ ਪ੍ਰਾਪਤ ਨਹੀਂ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بُغض۔ نشے بازی۔ ناچ رنگ تے ہور ایہو جیہے۔ ایہناں دی بابت تُہانوں اگیترا دس دیناں آں جیویں پہلاں وی دسیا سی۔ پئی اجیہے کمّ کرن والے خُدا دی بادشاہی دے وارث نا ہون گے۔
Punjabi Standard Bible (Punjabi Standard Bible) 2023
ਖਾਰ, ਮਤਵਾਲਾਪਣ, ਬਦਮਸਤੀਆਂ ਅਤੇ ਇਸੇ ਤਰ੍ਹਾਂ ਦੇ ਹੋਰ ਕੰਮ ਜਿਨ੍ਹਾਂ ਦੇ ਵਿਖੇ ਮੈਂ ਤੁਹਾਨੂੰ ਅਗੇਤਾ ਹੀ ਕਹਿ ਦਿੰਦਾ ਹਾਂ, ਜਿਵੇਂ ਕਿ ਪਹਿਲਾਂ ਵੀ ਕਿਹਾ ਸੀ, ਕਿ ਅਜਿਹੇ ਕੰਮ ਕਰਨ ਵਾਲੇ ਪਰਮੇਸ਼ਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ।