Galatians 5:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਸ਼ਰ੍ਹਾ ਰਾਹੀਂ ਧਰਮੀ ਹੋਣ ਦੀ ਕੋਸ਼ਿਸ਼ ਕਰੋ, ਤਾਂ ਤੁਹਾਡਾ ਮਸੀਹ ਨਾਲ ਜੀਵਨ ਅੰਤ ਤੇ ਆ ਪੁਜਿਆ ਹੈ। ਤੁਸੀਂ ਪਰਮੇਸ਼ੁਰ ਦੀ ਕਿਰਪਾ ਤੋਂ ਡਿੱਗ ਚੁੱਕੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਜੋ ਵਿਵਸਥਾ ਦੇ ਦੁਆਰਾ ਪਰਮੇਸ਼ਰ ਦੇ ਨਾਲ ਆਪਣਾ ਨੇਕ ਸੰਬੰਧ ਬਣਾਉਣ ਦੀ ਕੋਸ਼ਿਸ਼ ਕਰਦੇ ਹੋ, ਤੁਸੀਂ ਮਸੀਹ ਤੋਂ ਵਾਂਝੇ ਹੋ ਚੁੱਕੇ ਹੋ । ਤੁਸੀਂ ਪਰਮੇਸ਼ਰ ਦੀ ਕਿਰਪਾ ਤੋਂ ਦੂਰ ਜਾ ਚੁੱਕੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਜੋ ਬਿਵਸਥਾ ਦੁਆਰਾ ਧਰਮੀ ਬਣਨਾ ਚਾਹੁੰਦੇ ਹੋ, ਮਸੀਹ ਅਤੇ ਪਰਮੇਸ਼ਵਰ ਦੀ ਕਿਰਪਾ ਤੋਂ ਵੱਖ ਹੋ ਗਏ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਜੋ ਸ਼ਰਾ ਨਾਲ ਧਰਮੀ ਬਣਨਾ ਚਾਹੁੰਦੇ ਹੋ ਸੋ ਮਸੀਹ ਤੋਂ ਅੱਡ ਹੋ ਗਏ ਹੋ। ਤੁਸੀਂ ਕਿਰਪਾ ਤੋਂ ਡਿੱਗ ਗਏ ਹੋ
Punjabi ERV
ਜੇ ਤੁਸੀਂ ਸ਼ਰ੍ਹਾ ਰਾਹੀਂ ਧਰਮੀ ਹੋਣ ਦੀ ਕੋਸ਼ਿਸ਼ ਕਰੋ, ਤਾਂ ਤੁਹਾਡਾ ਮਸੀਹ ਨਾਲ ਜੀਵਨ ਅੰਤ ਤੇ ਆ ਪੁਜਿਆ ਹੈ। ਤੁਸੀਂ ਪਰਮੇਸ਼ੁਰ ਦੀ ਕਿਰਪਾ ਤੋਂ ਡਿੱਗ ਚੁੱਕੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਜੋ ਬਿਵਸਥਾ ਨਾਲ ਧਰਮੀ ਬਣਨਾ ਚਾਹੁੰਦੇ ਹੋ, ਸੋ ਮਸੀਹ ਤੋਂ ਅਲੱਗ ਹੋ ਗਏ ਅਤੇ ਕਿਰਪਾ ਤੋਂ ਡਿੱਗ ਗਏ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی جیہڑے شریعت دی راہِیں راستباز ٹھہرنا چاہندے ہو مسِیح توں وکھرے ہو گئے۔ تے فضل ولّوں رہ گئے۔
Punjabi Standard Bible (Punjabi Standard Bible) 2023
ਤੁਸੀਂ ਜਿਹੜੇ ਬਿਵਸਥਾ ਦੇ ਰਾਹੀਂ ਧਰਮੀ ਠਹਿਰਨਾ ਚਾਹੁੰਦੇ ਹੋ ਮਸੀਹ ਤੋਂ ਦੂਰ ਹੋ ਅਤੇ ਕਿਰਪਾ ਤੋਂ ਡਿੱਗ ਗਏ ਹੋ।