Galatians 6:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ ਤੁਹਾਡੇ ਸਮੂਹ ਵਿੱਚੋਂ ਕੋਈ ਗਲਤੀ ਕਰ ਲਵੇ। ਤੁਸਾਂ ਆਤਮਕ ਲੋਕਾਂ ਨੂੰ ਉਸ ਪਾਪ ਕਰਨ ਵਾਲੇ ਵਿਅਕਤੀ ਕੋਲ ਜਾਣਾ ਚਾਹੀਦਾ ਹੈ, ਜਿਹੜਾ ਗਲਤ ਕਰ ਰਿਹਾ ਹੈ। ਤੁਹਾਨੂੰ ਉਸਦੀ ਫ਼ੇਰ ਠੀਕ ਹੋਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਨਰਮਾਈ ਨਾਲ ਕਰਨਾ ਚਾਹੀਦਾ ਹੈ। ਪਰ ਹੁਸ਼ਿਆਰ ਰਹਿਣਾ। ਤੁਹਾਨੂੰ ਵੀ ਪਾਪ ਕਰਨ ਦੀ ਉਕਸਾਹਟ ਹੋ ਸੱਕਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਜੇਕਰ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਜਾਵੇ, ਤਾਂ ਤੁਸੀਂ ਜੋ ਆਤਮਿਕ ਹੋ, ਉਸ ਨੂੰ ਨਿਮਰਤਾ ਨਾਲ ਸੁਧਾਰੋ ਪਰ ਤੁਸੀਂ ਆਪਣਾ ਵੀ ਧਿਆਨ ਰੱਖੋ ਕਿ ਕਿਤੇ ਤੁਸੀਂ ਪਰੀਖਿਆ ਵਿੱਚ ਨਾ ਪੈ ਜਾਵੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਜੇ ਕੋਈ ਪਾਪ ਵਿੱਚ ਫੜਿਆ ਵੀ ਜਾਵੇ, ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਉਸਦਾ ਸੁਧਾਰ ਕਰੋ। ਪਰ ਆਪਣੇ ਆਪ ਨੂੰ ਵੇਖੋ, ਜਾਂ ਤੁਸੀਂ ਵੀ ਅਜਿਹਾ ਕਰਨ ਲਈ ਪਰਤਾਏ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਜੋ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਉ ਨਾਲ ਸੁਧਾਰੋ ਅਤੇ ਤੂੰ ਆਪਣੇ ਆਪ ਵੱਲ ਧਿਆਨ ਰੱਖ ਮਤੇ ਤੂੰ ਵੀ ਪਰਤਾਵੇ ਵਿੱਚ ਪਵੇਂ
Punjabi ERV
ਭਰਾਵੋ ਅਤੇ ਭੈਣੋ ਤੁਹਾਡੇ ਸਮੂਹ ਵਿੱਚੋਂ ਕੋਈ ਗਲਤੀ ਕਰ ਲਵੇ। ਤੁਸਾਂ ਆਤਮਕ ਲੋਕਾਂ ਨੂੰ ਉਸ ਪਾਪ ਕਰਨ ਵਾਲੇ ਵਿਅਕਤੀ ਕੋਲ ਜਾਣਾ ਚਾਹੀਦਾ ਹੈ, ਜਿਹਡ਼ਾ ਗਲਤ ਕਰ ਰਿਹਾ ਹੈ। ਤੁਹਾਨੂੰ ਉਸਦੀ ਫ਼ੇਰ ਠੀਕ ਹੋਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਨਰਮਾਈ ਨਾਲ ਕਰਨਾ ਚਾਹੀਦਾ ਹੈ। ਪਰ ਹੋਸ਼ਿਆਰ ਰਹਿਣਾ। ਤੁਹਾਨੂੰ ਵੀ ਪਾਪ ਕਰਨ ਦੀ ਉਕਸਾਹਟ ਹੋ ਸਕਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ جے کوئی تُہاڈے وِچوں کِسے قصور وِچ پھڑیا وی جائے۔ تے تُسی جیہڑے رُوحانی اوہ۔ اوہنوں حلِیمی نال سمبھالو۔ تے اپنا وی سمبھالا رکھّیں کِتے تُوں وی ازمایش وِچ نا پَے جائیں۔
Punjabi Standard Bible (Punjabi Standard Bible) 2023
ਹੇ ਭਾਈਓ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਜਾਵੇ ਤਾਂ ਤੁਸੀਂ ਜਿਹੜੇ ਆਤਮਕ ਹੋ ਨਿਮਰਤਾ ਨਾਲ ਉਸ ਨੂੰ ਸੁਧਾਰੋ ਅਤੇ ਆਪਣੀ ਵੀ ਚੌਕਸੀ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪੈ ਜਾਓ।