Galatians 6:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਤੁਹਾਨੂੰ ਸੁੰਨਤੀਏ ਹੋਣ ਲਈ ਮਜਬੂਰ ਕਰ ਰਹੇ ਹਨ। ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂ ਜੋ ਉਹ ਚਾਹੁੰਦੇ ਹਨ ਕਿ ਦੂਸਰੇ ਉਨ੍ਹਾਂ ਨੂੰ ਕਬੂਲਣ। ਅਤੇ ਉਹ ਤੁਹਾਨੂੰ ਸਿਰਫ਼ ਇਸ ਡਰ ਦੇ ਕਾਰਣ ਸੁੰਨਤ ਕਰਾਉਣ ਲਈ ਮਜਬੂਰ ਕਰਦੇ ਹਨ, ਕਿ ਜੇਕਰ ਉਹ ਸਿਰਫ਼ ਮਸੀਹ ਦੀ ਸਲੀਬ ਦਾ ਅਨੁਸਰਣ ਕਰਨਗੇ, ਉਨ੍ਹਾਂ ਨੂੰ ਤਸੀਹੇ ਦਿੱਤੇ ਜਾਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਹੜੇ ਲੋਕ ਬਾਹਰੀ ਤੌਰ ਤੇ ਪ੍ਰਸਿੱਧ ਹੋਣਾ ਚਾਹੁੰਦੇ ਹਨ, ਉਹ ਤੁਹਾਨੂੰ ਸੁੰਨਤ ਕਰਵਾਉਣ ਦੇ ਲਈ ਮਜਬੂਰ ਕਰ ਰਹੇ ਹਨ ਕੇਵਲ ਇਸ ਲਈ ਕਿ ਉਹਨਾਂ ਨੂੰ ਮਸੀਹ ਦੀ ਸਲੀਬ ਦੇ ਕਾਰਨ ਦੁੱਖ ਨਾ ਸਹਿਣੇ ਪੈਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜੇ ਲੋਕ ਸਰੀਰ ਦੁਆਰਾ ਲੋਕਾਂ ਨੂੰ ਪ੍ਰਭਾਵਤ ਕਰਨਾ ਚਾਹੁੰਦੇ ਹਨ ਉਹ ਤੁਹਾਨੂੰ ਸੁੰਨਤ ਕਰਵਾਉਣ ਲਈ ਮਜਬੂਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਅਜਿਹਾ ਕਰਨ ਦਾ ਇੱਕੋ ਇੱਕ ਕਾਰਨ ਮਸੀਹ ਦੀ ਸਲੀਬ ਲਈ ਸਤਾਏ ਜਾਣ ਤੋਂ ਬਚਣਾ ਚਾਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਨੇ ਲੋਕ ਸਰੀਰ ਵਿੱਚ ਵੱਡਾ ਵਿਖਾਵਾ ਵਿਖਾਉਣਾ ਚਾਹੁੰਦੇ ਹਨ ਓਹ ਬਦੋ ਬਦੀ ਤੁਹਾਡੀ ਸੁੰਨਤ ਕਰਾਉਂਦੇ ਹਨ ਨਿਰਾ ਇਸ ਕਰਕੇ ਜੋ ਓਹ ਮਸੀਹ ਦੀ ਸਲੀਬ ਦੇ ਕਾਰਨ ਸਤਾਏ ਨਾ ਜਾਣ
Punjabi ERV
ਕੁਝ ਲੋਕ ਤੁਹਾਨੂੰ ਸੁੰਨਤੀਏ ਹੋਣ ਲਈ ਮਜਬੂਰ ਕਰ ਰਹੇ ਹਨ। ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂ ਜੁ ਉਹ ਚਾਹੁੰਦੇ ਹਨ ਕਿ ਦੂਸਰੇ ਉਨ੍ਹਾਂ ਨੂੰ ਕਬੂਲਣ। ਅਤੇ ਉਹ ਤੁਹਾਨੂੰ ਸਿਰਫ਼ ਇਸ ਡਰ ਦੇ ਕਾਰਣ ਸੁੰਨਤ ਕਰਾਉਣ ਲਈ ਮਜਬੂਰ ਕਰਦੇ ਹਨ, ਕਿ ਜੇਕਰ ਉਹ ਸਿਰਫ਼ ਮਸੀਹ ਦੀ ਸਲੀਬ ਦਾ ਅਨੁਸਰਣ ਕਰਨਗੇ, ਉਨ੍ਹਾਂ ਨੂੰ ਤਸੀਹੇ ਦਿੱਤੇ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿੰਨੇ ਲੋਕ ਸਰੀਰ ਵਿੱਚ ਵੱਡਾ ਵਿਖਾਵਾ ਵਿਖਾਉਣਾ ਚਾਹੁੰਦੇ ਹਨ ਉਹ ਜ਼ਬਰਦਸਤੀ ਤੁਹਾਡੀ ਸੁੰਨਤ ਕਰਾਉਂਦੇ ਹਨ ਸਿਰਫ਼ ਇਸ ਕਰਕੇ ਜੋ ਉਹ ਮਸੀਹ ਦੀ ਸਲੀਬ ਦੇ ਕਾਰਨ ਸਤਾਏ ਨਾ ਜਾਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِنّے لوک جِسمانی وکھالا چاہندے نیں اوہ تُہانوں سُنتی بہن اُتّے مجبُور کر دے نیں۔ نِرا ایس کر کے پئی مسِیح دی صلِیب دے سببّوں ستائے نا جان۔
Punjabi Standard Bible (Punjabi Standard Bible) 2023
ਜਿਹੜੇ ਲੋਕ ਸਰੀਰਕ ਵਿਖਾਵਾ ਕਰਨਾ ਚਾਹੁੰਦੇ ਹਨ ਉਹੋ ਤੁਹਾਨੂੰ ਸੁੰਨਤ ਕਰਾਉਣ ਲਈ ਮਜ਼ਬੂਰ ਕਰਦੇ ਹਨ, ਕੇਵਲ ਇਸ ਲਈ ਤਾਂਕਿ ਉਹ ਮਸੀਹ ਦੀ ਸਲੀਬ ਦੇ ਕਾਰਨ ਸਤਾਏ ਨਾ ਜਾਣ।