Galatians 6:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਆਦਮੀਆਂ ਦੀ ਸੁੰਨਤ ਹੋਈ ਹੁੰਦੀ ਹੈ ਉਹ ਖੁਦ ਵੀ ਨੇਮ ਨੂੰ ਨਹੀਂ ਮੰਨਦੇ। ਪਰ ਉਹ ਤੁਹਾਡੀ ਸੁੰਨਤ ਕਰਾਉਣੀ ਚਾਹੁੰਦੇ ਹਨ ਤਾਂ ਜੋ ਉਹ ਘਮੰਡ ਕਰ ਸੱਕਣ ਕਿ ਉਹ ਤੁਹਾਡੀ ਸੁੰਨਤ ਕਰਾਉਣ ਵਿੱਚ ਸਫ਼ਲ ਹੋ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਥੋਂ ਤੱਕ ਕਿ ਉਹ ਜੋ ਸੁੰਨਤੀ ਹਨ ਆਪ ਵੀ ਵਿਵਸਥਾ ਨੂੰ ਪੂਰਾ ਨਹੀਂ ਕਰਦੇ ਪਰ ਉਹ ਚਾਹੁੰਦੇ ਹਨ ਕਿ ਤੁਸੀਂ ਸੁੰਨਤ ਕਰਵਾਓ ਤਾਂ ਜੋ ਉਹ ਤੁਹਾਡੇ ਕਾਰਨ ਮਾਣ ਕਰ ਸਕਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੁੰਨਤ ਕੀਤੇ ਹੋਏ ਲੋਕ ਵੀ ਬਿਵਸਥਾ ਦੀ ਪਾਲਣਾ ਨਹੀਂ ਕਰਦੇ, ਫਿਰ ਵੀ ਉਹ ਚਾਹੁੰਦੇ ਹਨ ਕਿ ਤੁਹਾਡੀ ਸੁੰਨਤ ਕੀਤੀ ਜਾਵੇ ਤਾਂ ਜੋ ਉਹ ਸਰੀਰ ਵਿੱਚ ਤੁਹਾਡੀ ਸੁੰਨਤ ਬਾਰੇ ਸ਼ੇਖੀ ਮਾਰ ਸਕਣ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿਹੜੇ ਸੁੰਨਤੀ ਹਨ ਓਹ ਆਪ ਵੀ ਸ਼ਰਾ ਦੀ ਪਾਲਨਾ ਨਹੀਂ ਕਰਦੇ ਪਰ ਓਹ ਤੁਹਾਡੀ ਸੁਨੰਤ ਕਰਾਈ ਚਾਹੁੰਦੇ ਹਨ ਭਈ ਤੁਹਾਡੇ ਹੀ ਸਰੀਰ ਉੱਤੇ ਅਭਮਾਨ ਕਰਨ
Punjabi ERV
ਜਿਹਡ਼ੇ ਆਦਮੀਆਂ ਦੀ ਸੁੰਨਤ ਹੋਈ ਹੁੰਦੀ ਹੈ ਉਹ ਖੁਦ ਵੀ ਨੇਮ ਨੂੰ ਨਹੀਂ ਮੰਨਦੇ। ਪਰ ਉਹ ਤੁਹਾਡੀ ਸੁੰਨਤ ਕਰਾਉਣੀ ਚਾਹੁੰਦੇ ਹਨ ਤਾਂ ਜੋ ਉਹ ਘਮੰਡ ਕਰ ਸਕਣ ਕਿ ਉਹ ਤੁਹਾਡੀ ਸੁੰਨਤ ਕਰਾਉਣ ਵਿੱਚ ਸਫ਼ਲ ਹੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿਹੜੇ ਸੁੰਨਤੀ ਹਨ ਉਹ ਆਪ ਵੀ ਬਿਵਸਥਾ ਦੀ ਪਾਲਨਾ ਨਹੀਂ ਕਰਦੇ ਪਰ ਉਹ ਤੁਹਾਡੀ ਸੁੰਨਤ ਕਰਾਉਣਾ ਚਾਹੁੰਦੇ ਹਨ ਭਈ ਤੁਹਾਡੇ ਹੀ ਸਰੀਰ ਉੱਤੇ ਘਮੰਡ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو سُنتی بَیٹھے ہوئے آپ وی شریعت اُتّے عمل نئیں کر دے پر ایس واسطے تُہانوں سُنتی بہانا چاہندے نیں۔ پئی تُہاڈے جِسمانی حال اُتّے فخر کرن۔
Punjabi Standard Bible (Punjabi Standard Bible) 2023
ਕਿਉਂਕਿ ਸੁੰਨਤ ਕਰਾਉਣ ਵਾਲੇ ਆਪ ਤਾਂ ਬਿਵਸਥਾ ਦੀ ਪਾਲਣਾ ਨਹੀਂ ਕਰਦੇ, ਪਰ ਤੁਹਾਡੀ ਸੁੰਨਤ ਕਰਾਉਣਾ ਚਾਹੁੰਦੇ ਹਨ ਤਾਂਕਿ ਤੁਹਾਡੇ ਸਰੀਰ ਉੱਤੇ ਘਮੰਡ ਕਰ ਸਕਣ।