Galatians 6:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਸੇ ਵਿਅਕਤੀ ਨੂੰ ਹੋਰਨਾਂ ਲੋਕਾਂ ਨਾਲ ਆਪਣੀ ਤੁਲਨਾ ਨਹੀਂ ਕਰਨੀ ਚਾਹੀਦੀ। ਹਰ ਵਿਅਕਤੀ ਨੂੰ ਖੁਦ ਆਪਣੇ ਕਰਮਾਂ ਨੂੰ ਪਰੱਖਣਾ ਚਾਹੀਦਾ ਹੈ। ਉਦੋਂ ਉਹ ਖੁਦ ਆਪਣੇ ਕੀਤੇ ਹੋਏ ਉੱਪਰ ਮਾਣ ਕਰ ਸੱਕਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਰ ਮਨੁੱਖ ਆਪਣੇ ਕੰਮ ਨੂੰ ਆਪ ਹੀ ਪਰਖੇ ਤਦ ਉਹ ਕਿਸੇ ਦੂਜੇ ਨਾਲ ਤੁਲਨਾ ਕੀਤੇ ਬਿਨਾਂ ਆਪਣੇ ਬਾਰੇ ਮਾਣ ਕਰ ਸਕੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰ ਇੱਕ ਨੂੰ ਆਪਣੇ ਕੰਮਾਂ ਦੀ ਪਰਖ ਕਰਨੀ ਚਾਹੀਦੀ ਹੈ। ਫਿਰ ਉਹ ਕਿਸੇ ਹੋਰ ਨਾਲ ਆਪਣੀ ਤੁਲਨਾ ਕੀਤੇ ਬਗੈਰ, ਇਕੱਲੇ ਆਪਣੇ ਆਪ ਤੇ ਮਾਣ ਕਰ ਸਕਦੇ ਹਨ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਹਰੇਕ ਆਪਣੇ ਹੀ ਕੰਮ ਨੂੰ ਪਰਖੇ ਤਦ ਉਹ ਨੂੰ ਨਿਰੇ ਆਪਣੀ ਹੀ ਵੱਲ, ਨਾ ਦੂਏ ਦੀ ਵੱਲ ਅਭਮਾਨ ਪਰਾਪਤ ਹੋਵੇਗਾ
Punjabi ERV
ਕਿਸੇ ਵਿਅਕਤੀ ਨੂੰ ਹੋਰਨਾਂ ਲੋਕਾਂ ਨਾਲ ਆਪਣੀ ਤੁਲਨਾ ਨਹੀਂ ਕਰਨੀ ਚਾਹੀਦੀ। ਹਰ ਵਿਅਕਤੀ ਨੂੰ ਖੁਦ ਆਪਣੇ ਕਰਮਾਂ ਨੂੰ ਪਰੱਖਣਾ ਚਾਹੀਦਾ ਹੈ। ਉਦੋਂ ਉਹ ਖੁਦ ਆਪਣੇ ਕੀਤੇ ਹੋਏ ਉੱਪਰ ਮਾਣ ਕਰ ਸਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹਰੇਕ ਆਪਣੇ ਹੀ ਕੰਮ ਨੂੰ ਪਰਖੇ ਤਦ ਉਹ ਨੂੰ ਕੇਵਲ ਆਪਣੀ ਹੀ ਵੱਲੋਂ, ਨਹੀਂ ਸਗੋਂ ਦੂਸਰੇ ਦੀ ਵੱਲੋਂ ਵੀ ਆਦਰ ਪ੍ਰਾਪਤ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو ہر کوئی اپنے ای کمّ نُوں جاچے۔ ایس طرح اوہدے کمّ واسطے اوہدی وڈیائی ہوئے گی نا کِسے ہور دے کمّ واسطے۔
Punjabi Standard Bible (Punjabi Standard Bible) 2023
ਪਰ ਹਰੇਕ ਵਿਅਕਤੀ ਆਪਣੇ ਕੰਮ ਨੂੰ ਜਾਂਚੇ, ਤਦ ਉਸ ਨੂੰ ਕਿਸੇ ਦੂਜੇ 'ਤੇ ਨਹੀਂ ਬਲਕਿ ਆਪਣੇ ਉੱਤੇ ਹੀ ਮਾਣ ਹੋਵੇਗਾ;