Galatians 6:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਇੱਕ ਵਿਅਕਤੀ ਆਪਣੇ ਪਾਪੀ ਆਪੇ ਨੂੰ ਸੰਤੁਸ਼ਟ ਕਰਨ ਲਈ ਬੀਜ ਬੀਜਦਾ ਹੈ, ਉਸਦਾ ਪਾਪੀ ਆਪਾ ਉਸ ਲਈ ਤਬਾਹੀ ਲਿਆਏਗਾ। ਪਰ ਜੇ ਕੋਈ ਵਿਅਕਤੀ ਆਪਣੀ ਆਤਮਾ ਨੂੰ ਪ੍ਰਸੰਨ ਕਰਨ ਲਈ ਬੀਜਦਾ ਹੈ ਤਾਂ ਉਹ ਆਪਣੀ ਆਤਮਾ ਪਾਸੋਂ ਸਦੀਪਕ ਜੀਵਨ ਪ੍ਰਾਪਤ ਕਰੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਕੋਈ ਸਰੀਰ ਲਈ ਬੀਜਦਾ ਹੈ ਤਾਂ ਉਹ ਉਸ ਵਿੱਚੋਂ ਨਾਸ਼ਵਾਨ ਫ਼ਸਲ ਵੱਢੇਗਾ; ਪਰ ਜੇਕਰ ਉਹ ਪਵਿੱਤਰ ਆਤਮਾ ਲਈ ਬੀਜਦਾ ਹੈ ਤਾਂ ਉਹ ਉਸ ਵਿੱਚੋਂ ਅਨੰਤ ਜੀਵਨ ਦੀ ਫ਼ਸਲ ਵੱਢੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੋ ਕੋਈ ਵੀ ਆਪਣੇ ਸਰੀਰ ਨੂੰ ਖੁਸ਼ ਕਰਨ ਲਈ ਬੀਜਦਾ ਹੈ, ਉਹ ਸਰੀਰ ਤੋਂ ਵਿਨਾਸ਼ ਦੀ ਵਾਢੀ ਵੱਢੇਗਾ; ਜਿਹੜਾ ਵੀ ਪਵਿੱਤਰ ਆਤਮਾ ਨੂੰ ਖੁਸ਼ ਕਰਨ ਲਈ ਬੀਜਦਾ ਹੈ, ਉਹ ਪਵਿੱਤਰ ਆਤਮਾ ਤੋਂ ਸਦੀਵੀ ਜੀਵਨ ਵਾਢੀ ਵੱਢੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰੋਂ ਬਿਨਾਸ ਨੂੰ ਵੱਢੇਗਾ ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਨੂੰ ਵੱਢੇਗਾ
Punjabi ERV
ਜੇ ਇੱਕ ਵਿਅਕਤੀ ਆਪਣੇ ਪਾਪੀ ਆਪੇ ਨੂੰ ਸੰਤੁਸ਼ਟ ਕਰਨ ਲਈ ਬੀਜ ਬੀਜਦਾ ਹੈ, ਉਸਦਾ ਪਾਪੀ ਆਪਾ ਉਸ ਲਈ ਤਬਾਹੀ ਲਿਆਏਗਾ। ਪਰ ਜੇ ਕੋਈ ਵਿਅਕਤੀ ਆਪਣੇ ਆਤਮੇ ਨੂੰ ਪ੍ਰਸੰਨ ਕਰਨ ਲਈ ਬੀਜਦਾ ਹੈ ਤਾਂ ਉਹ ਆਪਣੇ ਆਤਮੇ ਪਾਸੋਂ ਸਦੀਵੀ ਜੀਵਨ ਪ੍ਰਾਪਤ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا اپنے جِسم لئی بِیجدا اے اوہ جِسم توں ہلاکت دا پَھل وَڈّھے گا۔ تے جیہڑا رُوح لئی بِیجدا اے۔ اوہ رُوح توں سدا دی زِندگی دا پَھل وڈّے گا۔
Punjabi Standard Bible (Punjabi Standard Bible) 2023
ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਤੋਂ ਨਾਸ ਨੂੰ ਵੱਢੇਗਾ; ਪਰ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਨੂੰ ਵੱਢੇਗਾ।