Genesis 11:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਰਹ ਆਪਣੇ ਪਰਿਵਾਰ ਨੂੰ ਲੈ ਕੇ ਕਸਦੀਮ ਦੇ ਊਰ ਨੂੰ ਛੱਡ ਗਿਆ। ਉਨ੍ਹਾਂ ਨੇ ਕਨਾਨ ਜਾਣ ਦੀ ਯੋਜਨਾ ਬਣਾਈ। ਤਾਰਹ ਆਪਣੇ ਪੁੱਤਰ ਅਬਰਾਮ, ਆਪਣੇ ਪੋਤੇ ਲੂਤ (ਹਾਰਾਨ ਦੇ ਪੁੱਤਰ) ਅਤੇ ਆਪਣੀ ਨੂੰਹ ਸਾਰਈ (ਅਬਰਾਮ ਦੀ ਪਤਨੀ) ਨੂੰ ਨਾਲ ਲੈ ਗਿਆ। ਉਨ੍ਹਾਂ ਨੇ ਹਾਰਾਨ ਸ਼ਹਿਰ ਤੱਕ ਸਫਰ ਕੀਤਾ ਅਤੇ ਓੱਥੇ ਹੀ ਟਿਕ ਜਾਣ ਦਾ ਨਿਆਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਰਹ ਆਪਣੇ ਪੁੱਤ੍ਰ ਅਬਰਾਮ ਨੂੰ ਅਰ ਲੂਤ ਹਾਰਾਨ ਦੇ ਪੁੱਤ੍ਰ ਆਪਣੇ ਪੋਤੇ ਨੂੰ ਅਰ ਸਾਰਈ ਆਪਣੀ ਨੂੰਹ ਆਪਣੇ ਪੁੱਤ੍ਰ ਅਬਰਾਮ ਦੀ ਪਤਨੀ ਨੂੰ ਲੈਕੇ ਉਨ੍ਹਾਂ ਨਾਲ ਕਸਦੀਮ ਦੇ ਊਰ ਤੋਂ ਕਨਾਨ ਦੇ ਦੇਸ ਨੂੰ ਜਾਣ ਲਈ ਨਿੱਕਲਿਆ ਅਤੇ ਓਹ ਹਾਰਾਨ ਵਿੱਚ ਆਏ ਅਰ ਉੱਥੇ ਵੱਸ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਰਹ ਆਪਣੇ ਪੁੱਤਰ ਅਬਰਾਮ ਤੇ ਆਪਣੇ ਪੋਤੇ ਲੂਤ, ਜੋ ਹਾਰਾਨ ਦਾ ਪੁੱਤਰ ਸੀ, ਆਪਣੀ ਨੂੰਹ ਸਾਰਈ, ਜੋ ਅਬਰਾਮ ਦੀ ਪਤਨੀ ਸੀ, ਇਹਨਾਂ ਸਾਰਿਆਂ ਨੂੰ ਲੈ ਕੇ ਕਸਦੀਆਂ ਦੇ ਊਰ ਨਗਰ ਤੋਂ ਨਿੱਕਲ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ; ਪਰ ਓਹ ਹਾਰਾਨ ਵਿੱਚ ਆ ਕੇ ਉੱਥੇ ਵੱਸ ਗਏ।